ਐੱਸਜੀਪੀਸੀ ਨਿਜੀ ਹੱਥਾਂ ਦੀ ਬਣੀ ਜਗੀਰ ਪੰਜਾਬ ਵਿੱਚ ਧਰਮ ਪਰਿਵਰਤਨ ਜ਼ੋਰਾਂ ਤੇ ; ਪਰਮਿੰਦਰ ਸਿੰਘ ਢੀਂਡਸਾ
ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਹੋਈ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ
ਅੱਡਾ ਸਰਾਂ 2 ਸਤੰਬਰ( ਜਸਵੀਰ ਕਾਜਲ )
ਐਸ ਜੀ ਪੀ ਸੀ ਸਿੱਖੀ ਪ੍ਰਚਾਰ ਦੇ ਲਈ ਬਣੀ ਸੀ ਪਰ ਹੁਣ ਇਹ ਨਿਜੀ ਹੱਥਾਂ ਦੀ ਜਗੀਰ ਬਣ ਰਹੀ ਹੈ ਮੌਜੂਦਾ ਸਮੇਂ ਵਿੱਚ ਇਸ ਦੇ ਸਿੱਟੇ ਸਾਡੇ ਸਾਹਮਣੇ ਹਨ ਧਰਮ ਪਰਿਵਰਤਨ ਬਹੁਤ ਵੱਡੇ ਪੱਧਰ ਤੇ ਹੋ ਰਿਹਾ ਹੈ ਲੋਕ ਸਿੱਖ ਧਰਮ ਨੂੰ ਛੱਡ ਕੇ ਵੱਡੀ ਗਿਣਤੀ ਵਿੱਚ ਈਸਾਈ ਧਰਮ ਵਿੱਚ ਜਾ ਰਹੇ ਹਨ ਦੂਜੇ ਪਾਸੇ ਕਮੇਟੀ ਦੇ ਫੰਡਾਂ ਦੀ ਆਪਣੇ ਨਿੱਜੀ ਹਿੱਤਾਂ ਲਈ ਵਰਤੋਂ ਹੋ ਰਹੀ ਹੈ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਨੇ ਟਾਂਡਾ ਦੇ ਗ੍ਰੇਟ ਪੰਜਾਬ ਸੈਲੀਬ੍ਰੇਸ਼ਨ ਵਿਖੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਦੀ ਅਗਵਾਈ ਹੇਠ ਰੱਖੇ ਗਏ ਵਰਕਰਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ ਉਨ੍ਹਾਂ ਕਿਹਾ ਕਿ ਝੂੰਦਾ ਕਮੇਟੀ ਰਿਪੋਰਟ ਵਿੱਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਬਦਲਣ ਦੀ ਸਿਫ਼ਾਰਸ਼ ਕੀਤੀ ਗਈ ਹੈ ਇਹੋ ਜਿਹੀ ਮੰਗ ਸ. ਸੁਖਦੇਵ ਸਿੰਘ ਢੀਂਡਸਾ ਕਰਦੇ ਰਹੇ ਹਨ ਉਨ੍ਹਾਂ ਝੰਦਾ ਕਮੇਟੀ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੀ ਕਮੇਟੀ ਵੱਲੋਂ ਤਿਆਰ ਕੀਤੀ ਰਿਪੋਰਟ ਨੂੰ ਜਨਤਕ ਕਰਨ ਦੀ ਹਿੰਮਤ ਜੁਟਾਉਣ ਸਾਬਕਾ ਵਿੱਤ ਮੰਤਰੀ ਨੇ ਅਕਾਲੀ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਮਜ਼ਬੂਤ ਕਰਨ ਦੀ ਅਪੀਲ ਕੀਤੀ ਉਨ੍ਹਾਂ ਸੂਬੇ ਅੰਦਰ ਚੱਲ ਰਹੀ ਆਪ ਸਰਕਾਰ ਤੇ ਬੋਲਦਿਆਂ ਕਿਹਾ ਕਿ ਸਰਕਾਰ ਨੂੰ ਚੋਣ ਵਾਅਦੇ ਪੂਰੇ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ ਅਤੇ ਬੇਅਦਬੀ ਕਾਂਡ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਪਹਿਲ ਕਰਨੀ ਚਾਹੀਦੀ ਹੈ ਉਨ੍ਹਾਂ ਆਪ ਤੇ ਵਿਅੰਗ ਕੱਸਦਿਆਂ ਕਿਹਾ ਕਿ ਮਾਲ ਗੱਡੀਆਂ ਚਲਾਉਣ ਤੋਂ ਪਹਿਲਾਂ ਸਰਕਾਰ ਨੂੰ ਗ਼ਰੀਬਾਂ ਦੀਆਂ ਬੁਨਿਆਦੀ ਸਹੂਲਤਾਂ ਪੂਰੀਆਂ ਕਰਨੀਆਂ ਚਾਹੀਦੀਆਂ ਹਨ ਇਸ ਮੌਕੇ ਉਨ੍ਹਾਂ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਦੀ ਪਿੱਠ ਥਪਥਪਾਈ ਅਤੇ ਕਿਹਾ ਕਿ ਸਾਡੀ ਪਾਰਟੀ ਬੜੀ ਭਾਗਾਂ ਵਾਲੀ ਹੈ ਜਿਹਨਾਂ ਨੂੰ ਇੱਕ ਈਮਾਨਦਾਰ ਅਤੇ ਬੇਦਾਗ਼ ਲੀਡਰ ਮਿਲਿਆ ਹੈ ਇਸ ਮੌਕੇ ਉਨ੍ਹਾਂ ਹਲਕਾ ਵਰਕਰਾ ਨੂੰ ਸ. ਦਸੂਹਾ ਦਾ ਵੱਧ ਤੋਂ ਵੱਧ ਸਾਥ ਦੇਣ ਦੀ ਅਪੀਲ ਕੀਤੀ ਇਸ ਮੌਕੇ ਹਲਕਾ ਇੰਚਾਰਜ ਸ ਮਨਜੀਤ ਸਿੰਘ ਦਸੂਹਾ ਨੇ ਜ਼ਿਲ੍ਹਾ ਪ੍ਰਧਾਨ ਸ. ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ ਹੇਠ ਸਰਦਾਰ ਪਰਮਿੰਦਰ ਸਿੰਘ ਢੀਂਡਸਾ ਦਾ ਸਵਾਗਤ ਕੀਤਾ ਉਥੇ ਉਨ੍ਹਾਂ ਆਪਣੇ ਸੰਬੋਧਨ ਦੌਰਾਨ ਬੋਲਦਿਆਂ ਕਿਹਾ ਕਿ ਉਹ ਪਾਰਟੀ ਦੀ ਚਡ਼੍ਹਦੀ ਕਲਾ ਲਈ ਦਿਨ ਰਾਤ ਇਕ ਕਰਨਗੇ ਅਤੇ ਹਲਕੇ ਵਿੱਚ ਕਿਸੇ ਵੀ ਵਿਅਕਤੀ ਨਾਲ ਨਾ ਧੱਕਾ ਕਰਾਂਗੇ ਅਤੇ ਨਾ ਹੀ ਕਿਸੇ ਨੂੰ ਕਰਨ ਦੇਵਾਂਗੇ ਅਤੇ ਸਰਕਾਰੀ ਦਾਅਵਿਆਂ ਤੋਂ ਉੱਪਰ ਉੱਠ ਕੇ ਹਲਕੇ ਦੇ ਵਿਕਾਸ ਅਤੇ ਗ਼ਰੀਬ ਵਰਗ ਲਈ ਚਲਾਈਆਂ ਸਕੀਮਾਂ ਨੂੰ ਨਿਰੰਤਰ ਲਾਗੂ ਰੱਖਣਗੇ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਅਵਤਾਰ ਸਿੰਘ ਜੌਹਲ ਸਾਬਕਾ ਕੈਬਨਿਟ ਮੰਤਰੀ ਸਰਵਣ ਸਿੰਘ ਫਿਲੌਰ ਹਰਬੰਸ ਸਿੰਘ ਮੰਝਪੁਰ ਜਸਟਿਸ ਨਿਰਮਲ ਸਿੰਘ ਬੀਬੀ ਪਰਮਜੀਤ ਕੌਰ ਗੁਲਸ਼ਨ ਬੀਬੀ ਹਰਜੀਤ ਕੌਰ ਤਲਵੰਡੀ ਯੂਥ ਆਗੂ ਸੁਖਵਿੰਦਰ ਸਿੰਘ ਮੂਨਕ ਪਰਮਿੰਦਰ ਸਿੰਘ ਪੰਨੂ ਜਥੇਦਾਰ ਸੁਰਜੀਤ ਸਿੰਘ ਸੁਰਜੀਤ ਸਿੰਘ ਪਾਲ ਸੁਰਿੰਦਰ ਸਿੰਘ ਜਾਜਾ ਗੁਰਪਾਲ ਸਿੰਘ ਰਤਨ ਸਿੰਘ ਖੋਖਰ ਆਦਿ ਤੋ ਇਲਾਵਾ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਤੇ ਵਰਕਰ ਹਾਜ਼ਰ ਸਨ