ਕਟਾਰੂਚੱਕ ਨੇ ਝੋਨੇ ਦੀ ਖਰੀਦ ਦਾ ਲਿਆ ਜਾਇਜਾ, ਸ਼ੈਰੀ ਕਲਸੀ ਤੇ ਚੇਅਰਮੈਨ ਬਲਬੀਰ ਸਿੰਘ ਪਨੂੰ ਵੀ ਮਜੂਦ
ਕਿਸਾਨਾਂ ਨੂੰ ਕੀਤੀ 2352 ਕਰੋੜ ਰੁਪਏ ਦੀ ਅਦਾਇਗੀ
ਸ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਰਾਜ ਭਰ ਵਿੱਚ 1854 ਮੰਡੀਆਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਸਾਰੀਆਂ ਹੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਜਾਰੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਬਟਾਲਾ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੰਡੀਆਂ ਵਿਚ ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ 24 ਘੰਟੇ ਵਿੱਚ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ ਅਤੇ ਹੁਣ ਤਕ ਕਿਸਾਨਾਂ ਦੇ ਖਾਤਿਆਂ ਵਿੱਚ 2352 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।ਇਸ ਮੌਕੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਬਲਬੀਰ ਸਿੰਘ ਪਨੂੰ ਚੇਅਰਮੈਨ ਪਨਸਪ ਪੰਜਾਬ ਤੋਂ ਇਲਾਵਾ ਖਰੀਦ ਏਜੰਸੀਆਂ ਦੇ ਅਧਿਕਾਰੀ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਮੌਜੂਦ ਸਨ।