ਕੈਪਟਨ ਵਾਂਗ ਚੰਨੀ, ਸਿੱਧੂ ਤੇ ਰੰਧਾਵਾ ਨਹੀਂ ਦੇ ਸਕੇ ਬੇਅਦਬੀਆਂ ਦਾ ਇਨਸਾਫ਼ : ਹਰਪਾਲ ਸਿੰੰਘ ਚੀਮਾ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਅਤੇ ਸੂੁਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ (ਸੁੱਖੀ ਰੰਧਾਵਾ) ਮੁੱੜ ਕਾਂਗਰਸ ਸਰਕਾਰ ਬਣਨ 'ਤੇ ਬੇਅਦਬੀਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੇਣ ਦੇ ਝੂਠੇ ਵਾਅਦੇ ਕਰਕੇ ਗੁਰੂ ਗਰੰਥ ਸਾਹਿਬ ਅਤੇ ਸੰਗਤ ਦੀ ਵਾਰ- ਵਾਰ ਬੇਅਦਬੀ ਕਰ ਰਹੇ ਹਨ।

ਕੈਪਟਨ ਵਾਂਗ ਚੰਨੀ, ਸਿੱਧੂ ਤੇ ਰੰਧਾਵਾ ਨਹੀਂ ਦੇ ਸਕੇ ਬੇਅਦਬੀਆਂ ਦਾ ਇਨਸਾਫ਼ : ਹਰਪਾਲ ਸਿੰੰਘ ਚੀਮਾ
mart daar

ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਕਾਂਗਰਸੀ ਆਗੂ ਅਤੇ ਸੂੁਬੇ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ (ਸੁੱਖੀ ਰੰਧਾਵਾ) ਮੁੱੜ ਕਾਂਗਰਸ ਸਰਕਾਰ ਬਣਨ 'ਤੇ ਬੇਅਦਬੀਆਂ ਦੇ ਮਾਮਲਿਆਂ ਵਿੱਚ ਇਨਸਾਫ਼ ਦੇਣ ਦੇ ਝੂਠੇ ਵਾਅਦੇ ਕਰਕੇ ਗੁਰੂ ਗਰੰਥ ਸਾਹਿਬ ਅਤੇ ਸੰਗਤ ਦੀ ਵਾਰ- ਵਾਰ ਬੇਅਦਬੀ ਕਰ ਰਹੇ ਹਨ। ਕਾਂਗਰਸ ਪਾਰਟੀ ਅਤੇ ਕੈਪਟਨ ਅਮਰਿੰਦਰ ਸਿੰਘ ਪਿੱਛਲੇ ਸਾਲਾਂ ਤੋਂ ਗੁਰੂ ਨਾਨਕ ਨਾਮ ਲੇਵਾ ਸੰਗਤ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ। ਚੀਮਾ ਨੇ ਦਾਅਵਾ ਕੀਤਾ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਬੇਅਦਬੀਆਂ ਦੇ ਇਨਸਾਫ਼ ਸਮੇਤ ਪੰਜਾਬ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਾਸੀਆਂ ਦੀਆਂ ਸਾਰੀਆਂ ਉਮੀਦਾਂ 'ਤੇ ਖਰੀ ਉਤਰੇਗੀ।

ਬੇਅਦਬੀ ਤੇ ਹੋਰ ਘਟਨਾਵਾਂ ਦੀ ਜਾਂਚ ਲਈ ਕਈ ਵਿਸ਼ੇਸ਼ ਜਾਂਚ ਕਮੇਟੀਆਂ, ਸੀ.ਬੀ.ਆਈ ਜਾਂਚ, ਜਸਟਿਸ ਜੋਰਾ ਸਿੰਘ ਅਤੇ ਜਸਟਿਸ ਰਣਜੀਤ ਸਿੰਘ ਜਾਂਚ ਅਯੋਗ ਦਾ ਗਠਨ ਕੀਤਾ ਗਿਆ ਅਤੇ ਜਾਂਚ ਰਿਪੋਰਟਾਂ ਸਰਕਾਰ ਨੂੰ ਸੌਂਪੀਆਂ ਗਈਆਂ, ਪਰ ਕਿਸੇ ਦੋਸ਼ੀ ਨੂੰ ਸਜ਼ਾ ਨਹੀਂ ਮਿਲੀ। ਉਨਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੋਲ ਸਿੱਖਾਂ ਸਮੇਤ ਹੋਰਨਾਂ ਵਰਗਾਂ ਨੂੰ ਇਨਸਾਫ਼ ਅਤੇ ਦੋਸ਼ੀਆਂ ਨੂੰ ਸਜ਼ਾ ਦੇਣ ਦਾ ਸਮਾਂ ਸੀ, ਪਰ ਉਨਾਂ ਨੇ ਵੀ ਦੋਸ਼ੀਆਂ ਦਾ ਸਾਥ ਦਿੱਤਾ ਅਤੇ ਲੋਕਾਂ ਦੇ ਅੱਖੀਂ ਘੱਟਾ ਪਾਇਆ।

ਆਮ ਆਦਮੀ ਪਾਰਟੀ ਲਈ ਬੇਅਦਬੀ, ਗੋਲੀ ਕਾਂਡ ਜਿਹੇ ਮਾਮਲਿਆਂ 'ਚ ਸਿੱਖ ਸੰਗਤ ਨੂੰ ਇਨਸਾਫ਼ ਦੇਣਾ ਇੱਕ ਵੱਡੀ ਜ਼ਿੰਮੇਵਾਰੀ ਹੈ। ਚੀਮਾ ਨੇ ਕਿਹਾ ਕਿ 'ਆਪ' ਦੀ ਸਰਕਾਰ ਬਣਨ 'ਤੇ ਬੇਅਦਬੀ ਦੇ ਦੋਸ਼ੀਆਂ ਅਤੇ ਸਾਜਿਸ਼ਕਾਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਂਵੇ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ, ਪਰੰਤੂ ਕਿਸੇ ਵੀ ਨਿਰਦੋਸ਼ ਨੂੰ  ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ।