ਜਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਚੇਅਰਮੈਨ ਰਾਜੀਵ ਸ਼ਰਮਾਂ ਰਾਜੂ ਅਤੇ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾਂ ਦਾ ਸਨਮਾਨ ਕੀਤਾ

ਦੋਵਾਂ ਨੂੰ ਚੇਅਰਮੈਨ ਬਣਾਉਣ ਲਈ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ

ਜਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਚੇਅਰਮੈਨ ਰਾਜੀਵ ਸ਼ਰਮਾਂ ਰਾਜੂ ਅਤੇ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾਂ ਦਾ ਸਨਮਾਨ ਕੀਤਾ
mart daar

ਫ਼ਤਿਹਗੜ੍ਹ ਚੂੜੀਆਂ/ ਰਾਜੀਵ ਸੋਨੀ /  ਆਮ ਆਦਮੀ ਪਾਰਟੀ ਦੇ ਜਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਨੇ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾਂ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੀਵ ਸ਼ਰਮਾਂ ਰਾਜੂ ਦੀਆਂ ਨਿਯੁਕਤੀਆਂ ਉਪਰੰਤ ਉਹਨਾਂ ਦਾ ਸਨਮਾਨ ਕੀਤਾ ਹੈ। ਵਾਹਲਾ ਨੇ ਆਪਣੇ ਸਾਥੀਆਂ ਨਾਲ ਦੋਵੇਂ ਚੇਅਰਮੈਨਾਂ ਦਾ ਸਨਮਾਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਅਤੇ ਪਾਰਟੀ ਹਾਈਕਮਾਂਡ ਨੇ ਇਹਨਾਂ ਦੋਵੇਂ ਚੇਅਰਮੈਨਾਂ ਦੀ ਨਿਯੁਕਤੀ ਕਰਕੇ ਇਹ ਸਿੱਧ ਕੀਤਾ ਹੈ, ਕਿ ਇਸ ਪਾਰਟੀ ਵਿਚ ਮਿਹਨਤੀ ਅਤੇ ਇਮਾਨਦਾਰ ਵਰਕਰਾਂ ਦੀ ਪੂਰੀ ਕਦਰ ਹੈ। ਵਾਹਲਾ ਨੇ ਇਹਨਾਂ ਨਿਯੁਕਤੀਆਂ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਸਮੇਤ ਸਮੁੱਚੀ ਹਾਈਕਮਾਂਡ ਦਾ ਸ਼ੁਕਰਾਨਾ ਕੀਤਾ ਹੈ। ਇਸ ਮੌਕੇ ਉਹਨਾਂ ਨਾਲ ਲਖਵਿੰਦਰ ਸਿੰਘ ਬੱਲ, ਬਲਜੀਤ ਸਿੰਘ ਚੌਹਾਨ, ਸਚਿਨ ਪਾਂਧੀ, ਰਾਘਵ ਸੋਨੀ ਅਤੇ ਟਿੰਕੂ ਬੱਲ ਵੀ ਹਾਜ਼ਰ ਸਨ।