ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ 13 ਨਵੰਬਰ ਨੂੰ ਲੱਗੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ 13 ਨਵੰਬਰ ਨੂੰ ਲੱਗੇਗਾ ਅੱਖਾਂ ਦਾ ਮੁਫ਼ਤ ਜਾਂਚ ਕੈਂਪ
ਅੱਡਾ ਸਰਾਂ (ਜਸਵੀਰ ਕਾਜਲ)
ਅਮਰੀਕਾ ਦੀ ਸਮਾਜ ਸੇਵੀ ਸੰਸਥਾ ਯੂਨਾਈਟਿਡ ਸਿੱਖ ਮਿਸ਼ਨ ਵੱਲੋਂ ਡਾ ਮਨਪ੍ਰੀਤ ਸਿੰਘ ਚੌਹਾਨ ਦੀ ਯਾਦ ਚ ਤੇਰਾਂ ਨਵੰਬਰ ਨੂੰ ਗੁਰਦੁਆਰਾ ਪੁਲ ਪੁਖਤਾ ਸਾਹਿਬ ਵਿਖੇ ਸਾਲਾਨਾ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਪ੍ਰਬੰਧਕ ਚੇਅਰਮੈਨ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ ਨੇ ਦੱਸਿਆ ਕਿ ਮਿਸ਼ਨ ਦੇ ਚੇਅਰਮੈਨ ਰਸ਼ਪਾਲ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਲਾਇਆ ਜਾਵੇਗਾ ।
ਔਲਖ ਨੇ ਦੱਸਿਆ ਕਿ ਦਿਲਬਾਗ ਸਿੰਘ ਚੌਹਾਨ ਅਤੇ ਪਰਮਪ੍ਰੀਤ ਕੌਰ ਚੌਹਾਨ ਅਮਰੀਕਾ ਦੇ ਸਹਿਯੋਗ ਨਾਲ ਲਾਏ ਜਾ ਰਹੇ ਇਸ ਕੈਂਪ ਵਿੱਚ ਵੇਵਜ਼ ਹਸਪਤਾਲ ਟਾਂਡਾ ਦੀ ਟੀਮ ਅਤੇ ਡਾ ਪਿਯੂਸ਼ ਸੂਦ ਜਲੰਧਰ ਵੱਲੋਂ ਸੇਵਾਵਾਂ ਦਿੱਤੀਆਂ ਜਾਣਗੀਆਂ । ਕੈਂਪ ਵਿੱਚ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਵੇਗੀ ਅਤੇ ਮਿਸ਼ਨ ਵੱਲੋਂ ਚੁਣੇ ਗਏ ਮਰੀਜ਼ਾਂ ਦੇ ਆਪ੍ਰੇਸ਼ਨ ਵੀ ਮੁਫ਼ਤ ਕੀਤੇ ਜਾਣਗੇ। ਕੈਂਪ ਦੀਆਂ ਤਿਆਰੀਆਂ ਗੁਰੂਘਰ ਦੇ ਸਮੂਹ ਸੇਵਾਦਾਰਾਂ ਦੇ ਸਹਿਯੋਗ ਨਾਲ ਕੀਤੀਆਂ ਜਾ ਰਹੀਆਂ ਹਨ ।