ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਧਾਰਮਕ ਸਮਾਗਮ ਆਯੋਜਿਤ

ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸ਼੍ਰੀ ਗੁਰੂ ਨਾਨਕ ਅਸਥਾਨ ਵਿਖੇ ਅੱਜ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ਼੍ਰੀ ਚੋਲ਼ਾਂ ਸਾਹਿਬ ਵਾਲੀਆ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾਡ਼ਾ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਧਾਰਮਕ ਸਮਾਗਮ ਆਯੋਜਿਤ

ਡੇਰਾ ਬਾਬਾ ਨਾਨਕ, (ਰਮੇਸ਼ ਸ਼ਰਮਾ) ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਦੇ ਮੁਹੱਲਾ ਚੋਲਾ ਸਾਹਿਬ ਵਿਖੇ ਸਥਿਤ ਗੁਰਦੁਆਰਾ ਸੱਚਖੰਡ ਸ਼੍ਰੀ ਗੁਰੂ ਨਾਨਕ ਅਸਥਾਨ ਵਿਖੇ ਅੱਜ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ਼੍ਰੀ ਚੋਲ਼ਾਂ ਸਾਹਿਬ ਵਾਲੀਆ ਦੀ ਅਗਵਾਈ ਹੇਠ ਪੁੰਨਿਆ ਦਾ ਦਿਹਾਡ਼ਾ ਬਡ਼ੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿੱਚ ਦੇਸ਼ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਹੋਈਆਂ। ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਭਾਈ ਸ਼ਾਮ ਸਿੰਘ ਜੌਡ਼ੀਆਂ ਵਾਲਿਆਂ ਦੇ ਕੀਰਤਨੀ ਜਥੇ ਸਮੇਤ ਵੱਖ ਵੱਖ ਕੀਰਤਨੀ ਜਥਿਆਂ ਵੱਲੋਂ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ ਉਪਰੰਤ ਬਾਬਾ ਅਵਤਾਰ ਸਿੰਘ ਬੇਦੀ ਗੱਦੀ ਨਸ਼ੀਨ ਸ੍ਰੀ ਚੋਲਾ ਸਾਹਿਬ ਵਾਲਿਆਂ ਵੱਲੋਂ ਬਾਬਾ ਸ੍ਰੀ ਚੰਦ ਜੀ ਦਾ ਆਰਤਾ ਗਾਇਨ ਕੀਤਾ ਗਿਆ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਬਾਬਾ ਅਵਤਾਰ ਸਿੰਘ ਬੇਦੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆਂ ਪਿਛਲੇ ਦਿਨੀ ਲੰਘੇ ਵਿਸਾਖੀ ਦੇ ਸ਼ੁਭ ਦਿਹਾੜੇ ਦੀ ਵਧਾਈ ਦਿੱਤੀ ਤੇ ਉਨ੍ਹਾਂ ਕਿਹਾ ਕਿ ਸਾਨੂੰ ਗੁਰੂ ਮਹਾਰਾਜ ਜੀ ਦੇ ਦਰਸਾਏ ਹੋਏ ਮਾਰਗ ਤੇ ਚਲਦਿਆਂ ਹੋਇਆਂ ਗੁਰਬਾਣੀ ਦੇ ਲੜ ਲੱਗ ਕੇ ਮਨੁੱਖਾ ਜੀਵਨ ਸਫਲਾ ਕਰਨਾ ਚਾਹੀਦਾ ਹੈ। ਬਾਬਾ ਅਵਤਾਰ ਸਿੰਘ ਜੀ ਬੇਦੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਡੇਰਾ ਬਾਬਾ ਨਾਨਕ ਦੀ ਇਸ ਪਵਿੱਤਰ ਧਰਤੀ ਤੋਂ ਹੀ ਨਾਮ ਜਪੋ ਵੰਡ ਛਕੋ ਤੇ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਸੀ ਇਸ ਕਰ ਕੇ ਉਨ੍ਹਾਂ ਦੇ ਦਰਸਾਏ ਮਾਰਗ ਤੇ ਚਲਦਿਆਂ ਹੋਇਆਂ ਸਾਨੂੰ ਵੀ ਊਚ ਨੀਚ ਦਾ ਭੇਦ ਭਾਵ ਮਿਟਾ ਕੇ ਮਾਨਵਤਾ ਦੀ ਸੇਵਾ ਕਰਨੀ ਚਾਹੀਦੀ ਹੈ । ਇਸ ਮੌਕੇ ਸਾਰਾ ਦਿਨ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ।