ਘੁੰਮਣ ਪਿੰਡ ਦੇ ਕਾਂਗਰਸੀ ਪਰਿਵਾਰ ਅਕਾਲੀ ਦਲ ਚ ਸ਼ਾਮਲ

ਘੁੰਮਣ ਪਿੰਡ ਦੇ ਕਾਂਗਰਸੀ ਪਰਿਵਾਰ ਅਕਾਲੀ ਦਲ ਚ ਸ਼ਾਮਲ - ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਗਹਿਰਾ ਝਟਕਾ

ਘੁੰਮਣ ਪਿੰਡ ਦੇ ਕਾਂਗਰਸੀ ਪਰਿਵਾਰ ਅਕਾਲੀ ਦਲ ਚ ਸ਼ਾਮਲ
mart daar

ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅੰਦਰ ਅੱਜ ਕਾਂਗਰਸ ਪਾਰਟੀ ਨੂੰ ਉਸ ਵੇਲੇ ਗਹਿਰਾ ਝਟਕਾ ਲੱਗਾ ਜਦੋਂ ਘੁੰਮਣ ਪਿੰਡ ਦੇ ਕਾਂਗਰਸੀ ਪਰਿਵਾਰ ਅਕਾਲੀ ਦਲ ਚ ਸ਼ਾਮਲ ਹੋਏ | ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਰਵੀਕਰਨ ਸਿੰਘ ਕਾਹਲੋਂ ਨੇ ਤੱਕੜੀ ਨਿਸ਼ਾਨ ਵਾਲੇ ਸਿਰਪਾਓ ਦੇ ਕੇ ਜੀ ਆਇਆ ਆਖਿਆ । ਇਸ ਮੋਕੇ ਮੀਟਿੰਗ ਨੂੰ ਸਬੋਧਨ ਕਰਦਿਆ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਵਰਕਰਾ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਨੂੰ ਹਮੇਸ਼ਾ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ, ਕਾਂਗਰਸ ਵਾਂਗੂ ਦੁਤਕਰਿਆ ਨਹੀਂ ਜਾਵੇਗਾ। ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਦੁਖਵਿੰਦਰ ਸਿੰਘ ਬਿੱਟੂ, ਲਵਪ੍ਰੀਤ ਸਿੰਘ, ਸੰਤੋਖ ਸਿੰਘ, ਸਵਿੰਦਰ ਸਿੰਘ, ਹਰਭਜਨ ਸਿੰਘ, ਬਿਰਾ ਸਿੰਘ, ਫੁੱਮਣ ਸਿੰਘ, ਬਲਵਿੰਦਰ ਸਿੰਘ, ਗੁਰਮੀਤ ਸਿੰਘ, ਮਨਪ੍ਰੀਤ ਸਿੰਘ, ਮਾਤਾ ਸੁਰਜੀਤ ਕੌਰ, ਲਖਵਿੰਦਰ ਕੌਰ, ਪ੍ਰਭ ਜੋਤ ਕੌਰ, ਅਮਨਜੋਤ ਕੌਰ, ਸਵਿੰਦਰ ਕੌਰ , ਆਦਿ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਵਿਸਵਾਸ਼ ਦਿਵਾਇਆ ਕਿ ਉਹ ਇਨ੍ਹਾਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਾਂ ਪਾ ਕੇ ਉਨਾ ਨੂੰ ਜਤਾਉਣਗੇ। ਇਸ ਮੌਕੇ ਸੇਵਾ ਸਿੰਘ ਘੁੰਮਣ, ਚੇਅਰਮੈਨ ਸੁਖਦੇਵ ਸਿੰਘ, ਬਲਵਿੰਦਰ ਸਿੰਘ, ਜਸਵੰਤ ਸਿੰਘ, ਨਿਸ਼ਾਨ ਸਿੰਘ ਆਦਿ ਹਾਜ਼ਰ ਸਨ ।