ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 319.29 ਕਰੋੜ ਰੁਪਏ ਦਾ ਸਮਾਨ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 319.29 ਕਰੋੜ ਰੁਪਏ ਦਾ ਸਮਾਨ ਜ਼ਬਤ ਕਰਨ ਦੀ ਜਾਣਕਾਰੀ ਮਿਲੀ ਹੈ |

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 319.29 ਕਰੋੜ ਰੁਪਏ ਦਾ ਸਮਾਨ ਜ਼ਬਤ

ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ’ਚੋਂ 319.29 ਕਰੋੜ ਰੁਪਏ ਦਾ ਸਮਾਨ ਜ਼ਬਤ ਕਰਨ ਦੀ ਜਾਣਕਾਰੀ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫਸਰ (ਸੀਈਓ) ਡਾ. ਐਸ. ਕਰੁਣਾ ਰਾਜੂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਨਿਗਰਾਨ ਟੀਮਾਂ ਨੇ 16.5 ਕਰੋੜ ਰੁਪਏ ਦੀ 30.23 ਲੱਖ ਲੀਟਰ ਸ਼ਰਾਬ ਜ਼ਬਤ ਕੀਤੀ ਹੈ। ਇਸੇ ਤਰ੍ਹਾਂ ਇਨਫੋਰਸਮੈਂਟ ਵਿੰਗਾਂ ਵੱਲੋਂ 279.17 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਇਲਾਵਾ 21.38 ਕਰੋੜ ਰੁਪਏ ਦੀ ਬੇਨਾਮੀ ਨਕਦੀ ਵੀ ਜ਼ਬਤ ਕੀਤੀ ਗਈ ਹੈ। ਡਾ. ਰਾਜੂ ਨੇ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿੱਚ ਸੂਬੇ ਵਿੱਚ 85 ਬਿਨਾਂ ਲਾਇਸੈਂਸ ਵਾਲੇ ਹਥਿਆਰ ਜ਼ਬਤ ਕੀਤੇ ਗਏ ਹਨ, ਤੇ ਕੁੱਲ 3,90,275 ਲਾਇਸੈਂਸੀ ਹਥਿਆਰਾਂ ਵਿੱਚੋਂ ਹੁਣ ਤੱਕ 3,77,390 ਹਥਿਆਰ ਜਮ੍ਹਾਂ ਕਰਵਾਏ ਜਾ ਚੁੱਕੇ ਹਨ ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 1221 ਵੱਧ ਸੰਵੇਦਨਸੀਲ ਥਾਵਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਇਲਾਵਾ ਗੜਬੜੀ ਕਰਨ ਦੀ ਸੰਭਾਵਨਾ ਵਾਲੇ 2960 ਵਿਅਕਤੀਆਂ ਦੀ ਸ਼ਨਾਖਤ ਵੀ ਕੀਤੀ ਗਈ ਹੈ, ਜਿਨ੍ਹਾਂ ਵਿੱਚੋਂ 2247 ਵਿਅਕਤੀਆਂ ਵਿਰੁੱਧ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ, ਜਦਕਿ ਬਾਕੀਆਂ ਤੇ ਵੀ ਜਲਦ ਕਾਰਵਾਈ ਹੋ ਜਾਏਗੀ। ਉਨ੍ਹਾਂ ਦੱਸਿਆ ਕਿ ਸੁਰੱਖਿਆ ਦੇ ਨਜ਼ਰੀਏ ਤੋਂ ਸੀਆਰਪੀਸੀ ਐਕਟ ਦੀਆਂ ਰੋਕਥਾਮ ਸਬੰਧੀ ਧਾਰਾਵਾਂ ਤਹਿਤ 1264 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਾਰੇ ਹੀ 2832 ਗੈਰ ਜ਼ਮਾਨਤੀ ਵਾਰੰਟਾਂ ਦੇ ਕੇਸਾਂ ਚ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ'ਚ 18000 ਨਾਕੇ ਲਾਏ ਗਏ ਹਨ।