ਚੰਨੀ ਪੰਜਾਬ ’ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ

ਚੰਨੀ ਪੰਜਾਬ ’ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ - ਰਾਹੁਲ ਗਾਂਧੀ

ਚੰਨੀ ਪੰਜਾਬ ’ਚ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ

ਕਾਂਗਰਸ ਦੇ ਨੇਤਾ ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ’ਚ ਕਾਂਗਰਸ ਦਾ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਹੈ। ਉਹਨਾਂ ਇਹ ਐਲਾਨ ਲੁਧਿਆਣਾ ’ਚ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਸ ਤੋਂ ਪਹਿਲਾਂ ਉਹ ਅੱਜ ਬਾਅਦ ਦੁਪਹਿਰ ਸਾਹਨੇਵਾਲ ਹਵਾਈ ਅੱਡੇ 'ਤੇ ਉਤਰੇ ਅਤੇ ਕਾਂਗਰਸੀ ਆਗੂ ਸੁਨੀਲ ਜਾਖੜ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੁਧਿਆਣਾ ਦੇ ਹੋਟਲ ਹਯਾਤ ਰੀਜੈਂਸੀ 'ਚ ਪਹੁੰਚੇ, ਜਿਥੇ ਉਨ੍ਹਾਂ ਬੰਦ ਕਮਰਾ ਮੀਟਿੰਗ ਕੀਤੀ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ, ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਅਤੇ ਏਆਈਸੀਸੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਲੁਧਿਆਣਾ ਦੇ ਹੋਟਲ ਵਿੱਚ ਸਨ। ਇਸ ਤੋਂ ਬਾਅਦ ਉਹ ਰੈਲੀ ਵਾਲੀ ਥਾਂ ਰਵਾਨਾ ਹੋ ਗਏ।

ਇਸ ਸਬੰਧੀ ਕਾਂਗਰਸ ਦਾ ਸਰਵੇ ਵੀ ਹੋ ਚੁੱਕਾ ਹੈ ਅਤੇ ਇਸ ’ਚ ਚਰਨਜੀਤ ਚੰਨੀ ਦਾ ਹੱਥ ਉਪਰ ਹੋਣ ਦੀਆਂ ਅਟਕਲਾਂ ਲੱਗ ਰਹੀਆਂ ਹਨ ਅਤੇ ਦੂਜੇ ਪਾਸੇ ਨਵਜੋਤ ਸਿੱਧੂ ਵੀ ਮੁੱਖ ਮੰਤਰੀ ਅਹੁਦੇ ਨੂੰ ਲੈ ਕੇ ਤਿੱਖੇ ਬਿਆਨ ਦੇ ਰਹੇ ਸਨ। ਪਾਰ ਹੁਣ ਸਾਰੀਆਂ ਅਟਕਲਾਂ ਤੇ ਵਿਰਾਮ ਲੱਗ ਚੁਕਾ ਹੈ |