ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਅਫ਼ਸਰ (ਈ.ਓ) ਵਜੋਂ ਚਾਰਜ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ

ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤੋਂ ਬਾਅਦ ਅਫ਼ਸਰ (ਈ.ਓ) ਵਜੋਂ ਚਾਰਜ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ

ਪੰਜਾਬ ਸਰਕਾਰ ਵੱਲੋਂ ਕੀਤੇ ਗਏ  ਤਬਾਦਲਿਆਂ ਤੋਂ ਬਾਅਦ ਅਫ਼ਸਰ (ਈ.ਓ) ਵਜੋਂ ਚਾਰਜ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ
mart daar

ਡੇਰਾ ਬਾਬਾ ਨਾਨਕ  12ਜੁਲਾਈ (ਜਤਿੰਦਰ ਕੁਮਾਰ ਸੋਨੂੰ  )  ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਸਰਕਾਰ ਵੱਲੋਂ ਕੀਤੇ ਗਏ  ਤਬਾਦਲਿਆਂ ਤੋਂ ਬਾਅਦ ਜਤਿੰਦਰ ਮਹਾਜਨ ਨੇ ਬਤੌਰ ਨਗਰ ਕੌਂਸਲ ਡੇਰਾ ਬਾਬਾ ਨਾਨਕ ਦੇ ਕਾਰਜ ਸਾਧਕ ਅਫ਼ਸਰ (ਈ.ਓ) ਵਜੋਂ ਚਾਰਜ ਸੰਭਾਲ ਕੇ ਕੰਮਕਾਜ ਕਰਨਾ ਸ਼ੁਰੂ ਕਰ ਦਿੱਤਾ ਹੈ ਪੱਤਰਕਾਰ ਨਾਲ ਗੱਲਬਾਤ ਕਰਦਿਆਂ  ਈ.ਓ ਜਤਿੰਦਰ ਮਹਾਜਨ ਨੇ ਕਿਹਾ ਕਿ ਦਫ਼ਤਰ ਵਿਚ ਬਿਨ੍ਹਾਂ ਕਿਸੇ ਭੇਦਭਾਵ ਤੋਂ ਲੋਕਾਂ ਦੇ ਕੰਮ ਕੀਤੇ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਨੂੰ ਸਮੇਂ-ਸਮੇਂ ਦਿੱਤਾ ਜਾਵੇਗਾ ਅਤੇ ਕਿਸੇ ਨਾਲ ਪੱਖਪਾਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਫ਼ਾਈ ਵਿਵਸਥਾ ਦਾ ਵੀ ਧਿਆਨ ਰੱਖਿਆ ਜਾਵੇਗਾ। ਅਤੇ ਕੂੜਾ ਸੁੱਟਣ ਲਈ ਜੋ ਨਗਰ ਕੌਂਸਲ ਵੱਲੋਂ ਜਗ੍ਹਾ ਨਿਰਧਾਰਿਤ ਕੀਤੀ ਗਈ ਹੈ।  ਉਥੇ ਹੀ ਕੂੜਾ ਸੁੱਟਣ ਗਿਲਾ ਅਤੇ ਸੁੱਕਾ ਕੂੜਾ ਵੱਖ ਵੱਖ ਡਰੱਮਾਂ ਵਿੱਚ ਪਾਇਆ ਜਾਵੇ ਈ.ਓ ਮਹਾਜਨ ਨੇ ਦੁਕਾਨਦਾਰਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਲਾਸਟਿਕ ਦੇ ਲਿਫਾਫੇ ਅਤੇ ਥਰਮੋਕੋਲ ਤੋਂ ਬਣੀਆਂ ਵਸਤੂਆਂ ਦਾ ਪ੍ਰਯੋਗ ਨਾ ਕਰਨ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫਾਫੇ ਵੇਚਣ ਅਤੇ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਚਲਾਨ ਵੀ ਕੱਟੇ ਜਾਣਗੇ। ਈ. ਓ. ਮਹਾਜਨ ਨੇ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੂੰ ਨਗਰ ਕੌਂਸਲ ਦਾ ਸਾਥ ਦੇਣ ਲਈ ਕਿਹਾ ਇਸ ਮੋਕੇ ਬਲਜਿੰਦਰ ਸਿੰਘ, ਟਹਿਲ ਸਿੰਘ,ਆਦਿ ਸਮੂਹ ਸਟਾਫ਼ ਹਾਜ਼ਿਰ ਸਨ।