ਚੋਰੀ ਕੀਤੇ ਮੋਟਰਸਾਈਕਲ ਅਤੇ ਹੋਰ ਸਮਾਨ ਸਮੇਤ ਦੋ ਕਾਬੂ
ਟਾਂਡਾ ਪੁਲਸ ਨੇ ਚੋਰੀ ਕੀਤੇ ਮੋਟਰਸਾਈਕਲ ਤੇ ਹੋਰ ਸਾਮਾਨ ਨਾਲ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਅੱਡਾ ਸਰਾਂ ਜਸਵੀਰ ਕਾਜਲ
ਟਾਂਡਾ ਪੁਲਸ ਨੇ ਚੋਰੀ ਕੀਤੇ ਮੋਟਰਸਾਈਕਲ ਤੇ ਹੋਰ ਸਾਮਾਨ ਨਾਲ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਅੱਡਾ ਸਰਾਂ ਰਜੇਸ਼ ਕੁਮਾਰ ਨੇ ਦੱਸਿਆ ਕਿ ਏਐਸਆਈ ਜਗਤਾਰ ਸਿੰਘ ਅਤੇ ਏ ਐੱਸ ਆਈ ਗੁਰਮੀਤ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਅੱਡਾ ਸਰਾਂ ਮੌਜੂਦ ਸਨ ਕਿ ਉਨ੍ਹਾਂ ਨੂੰ ਕਿਸੇ ਮੁਖਬਰ ਨੇ ਇਤਲਾਹ ਦਿੱਤੀ ਕਿ ਰਮਨ ਪੁੱਤਰ ਗਰੀਬ ਦਾਸ ਵਾਸੀ ਪੰਡੋਰੀ ਝਾਵਾਂ ,ਹਰਵਿੰਦਰਜੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਪੰਡੋਰੀ ਝਾਵਾਂ ਜੋ ਕੇ ਚੋਰੀਆਂ ਕਰਨ ਦੇ ਆਦੀ ਹਨ ਚੋਰੀ ਕੀਤੇ ਹੀਰੋ ਹੌਂਡਾ ਮੋਟਰਸਾਈਕਲ ਅਤੇ ਹੋਰ ਸਮਾਨ ਸਮੇਤ ਕਲੋਆ ਵੱਲੋਂ ਅੱਡਾ ਸਰਾਂ ਵੱਲ ਨੂੰ ਆ ਰਹੇ ਹਨ । ਇਸ ਉਪਰੰਤ ਪੁਲਸ ਪਾਰਟੀ ਨੇ ਢਟਾ ਪੁਲੀ ਨਜ਼ਦੀਕ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕਰ ਲਿਆ। ਇਸ ਸਬੰਧੀ ਪੁਲਸ ਵੱਲੋਂ ਹੋਰ ਤਫ਼ਤੀਸ਼ ਕੀਤੀ ਜਾ ਰਹੀ ਹੈ।