ਟਰੱਕਾਂ ਵਾਲਿਆਂ ਦੇ ਮੁਜ਼ਾਹਰੇ ਕਾਰਨ ਓਟਵਾ ਵਿਚ ਐਮਰਜੈਂਸੀ ਦਾ ਐਲਾਨ

ਟਰੱਕਾਂ ਵਾਲਿਆਂ ਦੇ ਮੁਜ਼ਾਹਰੇ ਕਾਰਨ ਓਟਵਾ ਵਿਚ ਐਮਰਜੈਂਸੀ ਦਾ ਐਲਾਨ - ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜ਼ਿੰਮ ਵਾਟਸਨ ਨੇ ਸ਼ਹਿਰ ਵਿਚ ਐਮਰਜੈਂਸੀ ਲਗਾਉਣ ਦਾ ਐਲਾਨ ਕਰ ਦਿੱਤਾ ਹੈ।

ਟਰੱਕਾਂ ਵਾਲਿਆਂ ਦੇ ਮੁਜ਼ਾਹਰੇ ਕਾਰਨ ਓਟਵਾ ਵਿਚ ਐਮਰਜੈਂਸੀ ਦਾ ਐਲਾਨ

ਕੈਨੇਡਾ ਦੀ ਰਾਜਧਾਨੀ ਵਿੱਚ ਵੈਕਸੀਨ ਦੇ ਹੁਕਮਾਂ, ਮਾਸਕ ਅਤੇ ਲੌਕਡਾਊਨ ਦਾ ਵਿਰੋਧ ਕਰਨ ਲਈ ਸ਼ਨੀਵਾਰ ਨੂੰ ਹਜ਼ਾਰਾਂ ਪ੍ਰਦਰਸ਼ਨਕਾਰੀ ਨੇ ਰੈਲੀ ਕੀਤੀ।ਇਸ ਪ੍ਰਦਰਸ਼ਨ ਦੀ ਅਗਵਾਈ ਟਰੱਕ ਡਰਾਈਵਰਾਂ ਨੇ ਕੀਤੀ।ਕੋਰੋਨਾਵਾਇਰਸ ਸੰਬੰਧੀ ਨਿਯਮਾਂ ਦੇ ਵਿਰੋਧ ਵਿੱਚ ਟਰੱਕਾਂ ਨਾਲ ਜੁੜੇ ਕਾਰੋਬਾਰ ਵਿੱਚ ਸ਼ਾਮਲ ਲੋਕ ਅਤੇ ਟਰੱਕ ਚਾਲਕ ਲਗਭਗ ਇਕ ਹਫ਼ਤੇ ਤੋਂ ਧਰਨੇ- ਮੁਜ਼ਾਹਰੇ ਕਰ ਰਹੇ ਹਨ। ਮੇਅਰ ਵੱਲੋਂ ਆਖਿਆ ਗਿਆ ਕਿ ਹਾਲਾਤ ਕਾਬੂ ਤੋਂ ਬਾਹਰ ਹੋ ਗਏ ਹਨ ਕਿਉਂਕਿ ਮੁਜ਼ਾਹਰਾਕਾਰੀਆਂ ਦੀ ਗਿਣਤੀ ਵਧ ਰਹੀ ਹੈ। ਇਸ ਲਈ ਹਲਾਤਾਂ ਨੂੰ ਦੇਖਦੇ ਹੋਏ ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਮੇਅਰ ਜ਼ਿੰਮ ਵਾਟਸਨ ਨੇ ਸ਼ਹਿਰ ਵਿਚ ਐਮਰਜੈਂਸੀ ਲਗਾਉਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਆਖਿਆ ਕਿ ਇਹ ਸਥਾਨਕ ਲੋਕਾਂ ਦੀ ਸੁਰੱਖਿਆ ਲਈ ਖਤਰਾ ਵੀ ਬਣ ਸਕਦਾ ਹੈ। ਸਰਕਾਰ ਵੱਲੋਂ ਜ਼ਰੂਰੀ ਕੀਤਾ ਗਿਆ ਹੈ ਕਿ ਟਰੱਕ ਡਰਾਇਵਰ ਅਮਰੀਕਾ ਕੈਨੇਡਾ ਦੀ ਸਰਹੱਦ ਪਾਰ ਕਰਨ ਲਈ ਕੋਰੋਨਾਵਾਇਰਸ ਦਾ ਟੀਕਾ ਲਗਵਾਉਣ, ਕੈਨੇਡਾ ਵਿੱਚ ‘ਅਜ਼ਾਦੀ ਕਾਫ਼ਲੇ’ ਨਾਮ ਦੀ ਇਹ ਮੁਹਿੰਮ ਸਰਕਾਰ ਦੇ ਖ਼ਿਲਾਫ਼ ਟੀਕਾਕਰਨ ਦੇ ਨਿਯਮਾਂ ਦੇ ਵਿਰੋਧ ਵਿੱਚ ਸ਼ੁਰੂ ਹੋਈ। ਇਹ ਮੁਹਿੰਮ ਵਿਸ਼ਾਲ ਰੂਪ ਧਾਰਨ ਕਰ ਗਈ ਹੈ | ਇਹ ਵੀ ਖ਼ਬਰ ਸਾਹਮਣੇ ਆਈ ਹੈ ਕਿ  50 ਹਜ਼ਾਰ ਤੋਂ ਜ਼ਿਆਦਾ ਟਰੱਕ ਡਰਾਈਵਰਾਂ ਨੇ ਜਸਟਨ ਟਰੂਡੋ ਦਾ ਘਰ ਘੇਰਿਆ |