ਟਾਂਡਾ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਟਾਂਡਾ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਟਾਂਡਾ ਪੁਲਸ ਵੱਲੋਂ ਮੋਟਰਸਾਈਕਲ ਚੋਰੀ ਕਰਨ ਵਾਲਾ ਦੋਸ਼ੀ ਗ੍ਰਿਫਤਾਰ

ਅੱਡਾ  ਸਰਾਂ 6 ਮਈ (ਜਸਵੀਰ ਕਾਜਲ)
ਜ਼ਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸਿੰਘ ਚਾਹਲ I.P.S ਨੇ ਚੋਰੀਆਂ ਕਰਨ ਵਾਲੇ ਮਾੜੇ ਅਨਸਰਾਂ ਤੇ ਕਾਬੂ ਪਾਉਣ ਲਈ ਮੁਹਿੰਮ ਚਲਾਈ ਹੋਈ ਹੈ। ਜਿਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਕੁਲਵੰਤ ਸਿੰਘ ਪੀ ਪੀ ਐਸ ਸਬ-ਡਵੀਜਨ ਟਾਂਡਾ ਇੰਸ.ਰਵਿੰਦਰ ਕੁਮਾਰ ਮੁੱਖ ਅਫਸਰ ਥਾਣਾ ਟਾਂਡਾ ਦੀ ਅਗਵਾਈ ਹੇਠ ਥਾਣਾ ਟਾਂਡਾ ਦੀ ਪੁਲਸ ਵੱਲੋਂ ਵੱਡੀ ਸਫਲਤਾ ਹੋਈ ਜਦੋਂ ASI  ਗੁਰਮੀਤ ਸਿੰਘ ਚੋੰਕੀ ਸਰਾਂ ਅਤੇ ਥਾਣਾ ਟਾਂਡਾ ਸਮੇਤ ਪੁਲਸ ਪਾਰਟੀ ਨੇ ਮੋਟਰਸਾਈਕਲ ਚੋਰੀ ਕਰਨ ਵਾਲੇ ਸੁਖਦੇਵ ਸਿੰਘ ਉਰਫ ਜੋਤੀ ਪੁੱਤਰ ਸਤਪਾਲ ਸਿੰਘ ਵਾਸੀ ਸਲੇਮਪੁਰ ਘੋੜੇਵਾਹਾ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ  ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀ ਮੋਟਰਸਾਈਕਲ ਬਿਨਾਂ ਨੰਬਰੀ ਹੀਰੋ ਹਾਂਡਾ ਸਪਲੈਂਡਰ ਬ੍ਰਾਰਮਦ ਕੀਤਾ ਹੈ। ਗ੍ਰਿਫ਼ਤਾਰ ਕੀਤੇ 
ਦੋਸ਼ੀ ਸੁਖਦੇਵ ਸਿੰਘ ਉਰਫ਼ ਜੋਤੀ  ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।
    ਦੋਸ਼ੀ ਖਿਲਾਫ ਮੁਕੱਦਮਾ ਨੰ.126 ਮਿਤੀ  5 ਮਈ 2023 ਅ/ਧ 379, 411  IPC , d ਥਾਣਾ ਟਾਂਡਾ.ਜਿਲਾ ਹੁਸ਼ਿਆਰਪੁਰ