ਟਾਂਡਾ ਪੁਲਸ ਨੇ ਨਸ਼ਾ ਸਪਲਾਈ ਕਰਨ ਵਾਲੀ ਇਕ ਔਰਤ ਨੂੰ ਕੀਤਾ ਗ੍ਰਿਫ਼ਤਾਰ

ਟਾਂਡਾ ਪੁਲਸ ਨੇ ਨਸ਼ਾ ਸਪਲਾਈ ਕਰਨ ਵਾਲੀ ਇਕ ਔਰਤ ਨੂੰ ਕੀਤਾ ਗ੍ਰਿਫ਼ਤਾਰ

ਟਾਂਡਾ ਪੁਲਸ ਨੇ ਨਸ਼ਾ ਸਪਲਾਈ ਕਰਨ ਵਾਲੀ ਇਕ ਔਰਤ ਨੂੰ ਕੀਤਾ ਗ੍ਰਿਫ਼ਤਾਰ

ਅੱਡਾ  ਸਰਾਂ  ( ਜਸਵੀਰ ਕਾਜਲ )

ਟਾਂਡਾ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਲ ਹੋਈ ਜਦੋਂ ਚੰਡੀਗਡ਼੍ਹ  ਕਾਲੋਨੀ ਟਾਂਡਾ ਵਿੱਚ  ਇਕ ਔਰਤ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ  । ਸਬ ਇੰਸਪੈਕਟਰ ਮਲਕੀਤ ਸਿੰਘ ਮੁੱਖ ਅਫਸਰ ਥਾਣਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਨੇ ਦੱਸਿਆ ਕਿ ਮਾਣਯੋਗ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਸ੍ਰੀ ਸਰਤਾਜ ਸਿੰਘ ਚਾਹਲ IPS ਨੇ ਜ਼ਿਲ੍ਹੇ ਅੰਦਰ ਮਾੜੇ  ਅਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ  । ਜਿਸ ਤਹਿਤ ਸ੍ਰੀ ਕੁਲਵੰਤ ਸਿੰਘ DSP ਸਬ ਡਿਵੀਜ਼ਨ ਟਾਂਡਾ ਜੀ ਦੀ ਅਗਵਾਈ ਵਿਚ ਥਾਣਾ ਟਾਂਡਾ ਦੇ ਅਧੀਨ ਆਉਂਦੇ ਏਰੀਆ ਵਿਚ ਨਸ਼ਾ ਵੇਚਣ ਵਾਲੇ ਮਾਡ਼ੇ ਅਨਸਰਾਂ ਨੂੰ ਗ੍ਰਿਫਤਾਰ ਕਰਨ ਲਈ ਸੋਰਸ ਲਗਾ ਕੇ ਉਪਰਾਲੇ ਕੀਤੇ ਜਾ ਰਹੇ ਹਨ ।ASI ਅਮਰਜੀਤ ਸਿੰਘ ਸਮੇਤ ਪੁਲਸ ਪਾਰਟੀ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਜਦ ਬੱਸ ਅੱਡਾ ਟਾਂਡਾ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਰਾਣੀ ਉਕਤ ਚੰਡੀਗੜ੍ਹ ਕਾਲੋਨੀ ਟਾਂਡਾ ਪਾਸ ਜੋ ਨਸ਼ੀਲਾ ਪਦਾਰਥ ਵੇਚਣ ਦਾ ਧੰਦਾ ਕਰ ਰਹੀ ਹੈ ਜੇਕਰ ਰੇਡ ਕੀਤਾ ਜਾਵੇ ਤਾਂ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ। ਜੋ ਇਤਲਾਹ ਠੋਸ ਤੇ ਭਰੋਸੇਯੋਗ ਹੋਣ ਤੇ ਰਾਣੀ ਪਤਨੀ ਜੀਤ ਲਾਲ ਵਾਸੀ ਚੰਡੀਗੜ੍ਹ ਕਾਲੋਨੀ ਟਾਂਡਾ ਥਾਣਾ ਟਾਂਡਾ ਨੂੰ ਕਾਬੂ ਕਰਕੇ ਉਸ ਦੇ ਪੁਲਸ ਪਾਰਟੀ ਨੂੰ ਦੇਖ ਕੇ ਸੁੱਟ ਗਏ ਫੜੇ ਲਿਫ਼ਾਫ਼ੇ ਪਲਾਸਟਿਕ ਰੰਗ ਕਾਲਾ ਦੀ ਤਲਾਸ਼ੀ ਕਰਨ ਤੇ ਉਸ ਵਿਚੋਂ  508 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਮੁਕੱਦਮਾ ਨੰਬਰ 272 ਜੇਰ ਧਾਰਾ 22-61-85 NDPSB ACT  ਥਾਣਾ ਟਾਂਡਾ ਦਰਜ ਰਜਿਸਟਰਡ ਕੀਤਾ ਗਿਆ।  ਦੋਸ਼ਣ ਰਾਣੀ ਪਾਸੋਂ ਪੁੱਛ ਗਿੱਛ ਕਰਕੇ ਹੋਰ ਡੂੰਘਾਈ ਤੱਕ ਪੜਤਾਲ ਕੀਤੀ ਜਾਵੇ  ।