ਡੰਮੀ ਮੁੱਖ ਮੰਤਰੀ ਬਣਾ ਕੇ ਪੰਜਾਬ ਨੂੰ ਤਬਾਹ ਕਰਨਾ ਚਾਹੁੰਦੈ ਕੇਜਰੀਵਾਲ : ਸੁਖਬੀਰ ਬਾਦਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਮੌੜ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਤੇਜ ਕਰਨ ਲਈ ਮੌੜ ਦੀ ਅਨਾਜ ਮੰਡੀ ਚ ਚੋਣ ਰੈਲੀ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਲਕਾ ਮੌੜ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੀ ਚੋਣ ਮੁਹਿੰਮ ਨੂੰ ਤੇਜ ਕਰਨ ਲਈ ਮੌੜ ਦੀ ਅਨਾਜ ਮੰਡੀ ਚ ਚੋਣ ਰੈਲੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਧੋਖੇਬਾਜ਼ ਕਰਾਰ ਦਿਤਾ ਅਤੇ ਕਿਹਾ ਕਿ ਕੇਜਰੀਵਾਲ ਨੇ ਮਾਨਯੋਗ ਸੁਪਰੀਮ ਕੋਰਟ ’ਚ ਹਲਫ਼ੀਆ ਬਿਆਨ ਦੇ ਮੰਗ ਕੀਤੀ ਹੈ,ਕਿ ਐੱਸਵਾਈਐੱਲ ਨਹਿਰ ਨੂੰ ਚਾਲੂ ਕੀਤਾ ਜਾਵੇ ਅਤੇ ਦਿੱਲੀ ’ਚ ਪ੍ਰਦੂਸ਼ਣ ਪੈਦਾ ਕਰਨ ਵਾਲੇ ਪੰਜਾਬ ਦੇ ਥਰਮਲ ਪਲਾਟਾਂ ਨੂੰ ਬੰਦ ਕੀਤਾ ਜਾਵੇ। ਇਸ ਤੋਂ ਉਹਨਾਂ ਦੀ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀ ਨੀਯਤ ਸ਼ਪੱਸਟ ਹੋ ਜਾਂਦੀ ਹੈ | ਆਮ ਆਦਮੀ ਪਾਰਟੀ ਪੰਜਾਬੀਆਂ ਦੇ ਖਿਲਾਫ ਕਮ ਕਰ ਰਹੀ ਹੈ | ਉਨ੍ਹਾ ਅੱਗੇ ਕਿਹਾ ਕਿ ਜਿਹੜੀ ਪਾਰਟੀ ਦੇ 4 ਮੈਂਬਰ ਪਾਰਲੀਮੈਂਟ ਅਤੇ 20 ਵਿਧਾਇਕ ਸਨ, ਪ੍ਰੰਤੂ ਕੇਜਰੀਵਾਲ ਦੀ ਪੰਜਾਬ ਵਿਰੋਧੀ ਸੋਚ ਕਾਰਨ 3 ਮੈਂਬਰ ਪਾਰਲੀਮੈਂਟ ਅਤੇ 11 ਵਿਧਾਇਕ ਆਮ ਆਦਮੀ ਪਾਰਟੀ ਨੂੰ ਛੱਡ ਚੁੱਕੇ ਹਨ। ਕੇਜਰੀਵਾਲ ਡੰਮੀ ਅਤੇ ਸ਼ਰਾਬੀ ਕਬਾਬੀ ਬੰਦੇ ਦੇ ਹੱਥ ਪੰਜਾਬ ਦੀ ਡੋਰ ਦੇ ਕੇ ਪੰਜਾਬ ਨੂੰ ਬਰਬਾਦ ਕਰਨਾ ਚਾਹੁੰਦਾ ਹੈ। ਜਿਸ ਨੂੰ ਪੰਜਾਬ ਦੀ ਜਨਤਾ ਕਦੇ ਵੀ ਬਰਦਾਸ਼ਤ ਨਹੀ ਕਰੇਗੀ । ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡੇ ਐਲਾਨ ਕੀਤੇ ਕਿ ਅਕਾਲੀ ਬਸਪਾ ਦੀ ਸਰਕਾਰ ਬਣਨ ’ਤੇ ਹਰੇਕ ਵਰਗ ਨੂੰ ਪਹਿਲੀ ਚਾਰ ਸੌਂ ਯੂਨਿਟ ਬਿਜਲੀ ਮਾਫ਼ , ਦੁਕਾਨਦਾਰਾਂ ਦਾ 10 ਲੱਖ ਰੁਪਏ ਬੀਮਾਂ, ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਮਹੀਨਾ, ਖੇਤੀ ਸੈਕਟਰ ਲਈ 50 ਹਜ਼ਾਰ ਰੁਪਏ ਪ੍ਰਤੀ ਏਕੜ ਬੀਮਾ, ਸਰਕਾਰੀ ਸਕੂਲਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਨੌਕਰੀਆਂ ’ਚ 33 ਪ੍ਰਤੀਸ਼ਤ ਰਾਖਵਾਕਰਨ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਪੜ੍ਹਾਈ ਵਾਸਤੇ ਬੱਚਿਆਂ ਨੂੰ 10 ਲੱਖ ਰੁਪਏ ਤੱਕ ਦਾ ਕਰਜ਼ਾ ਬਿਨਾਂ ਗਰੰਟੀ ਤੋਂ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਕਾਲੀ ਬਸਪਾ ਗਠਜੋੜ ਦਾ ਸਾਥ ਦੇਣ ।
ਇਸ ਮੌਕੇ ਹਲਕਾ ਮੌੜ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਦੇ ਮੁੱਖ ਦਾਅਵੇਦਾਰ ਤੇ ਟਰੇਡ ਵਿੰਗ ਦੇ ਆਗੂ ਮਨੋਜ ਕੁਮਾਰ ਮੋਜੀ ਅਤੇ ਕਿਸਾਨ ਵਿੰਗ ਦੇ ਜਿਲ੍ਹਾ ਮੀਤ ਪ੍ਰਧਾਨ ਸੁਰਿੰਦਰਪਾਲ ਸਿੰਘ ਮਾਹਲ ਨੇ ਆਪਣੇ ਸਾਥੀਆਂ ਸਮੇਂਤ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਹੋ ਗਏ।
ਇਸ ਮੌਕੇ ਪੀਏਸੀ ਦੇ ਮੈਂਬਰ ਹਰਦਿਆਲ ਸਿੰਘ ਮਿੱਠੂ ਚਾਉਕੇ, ਸਰਕਲ ਜਥੇਦਾਰ ਕੁਲਦੀਪ ਸਿੰਘ ਬੁਰਜ, ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਾਠ, ਜਗਸੀਰ ਸਿੰਘ ਬੁਰਜ, ਓਮ ਪ੍ਰਕਾਸ਼ ਘੁੰਮਣ, ਕ੍ਰਿਸ਼ਨ ਕੁਮਾਰ ਤਾਇਲ, ਸ਼ਹਿਰੀ ਪ੍ਰਧਾਨ ਰਾਜੇਸ਼ ਕੁਮਾਰ ਰਾਜੂ, ਰਵੀ ਕੁਮਾਰ ਉੱਭੇ ਵਾਲਾ, ਤੇਜਿੰਦਰ ਬਾਂਸਲ, ਹਰਭਜਨ ਸਿੰਘ ਮਾਈਸਰਖਾਨਾ, ਸਾਬਕਾ ਪ੍ਰਧਾਨ ਬਲਵੀਰ ਸਿੰਘ ਚਾਉਕੇ, ਦੁਸ਼ਹਿਰਾ ਸਿੰਘ, ਸਾਬਕਾ ਪ੍ਰਧਾਨ ਵਿਜੈ ਕੁਮਾਰ ਸੰਦੋਹਾ, ਗੁਰਪ੍ਰੀਤ ਸਿੰਘ ਪੀਰਕੋਟ, ਯੂਥ ਆਗੂ ਗੁਰਪ੍ਰੀਤ ਸਿੰਘ ਮੰਟੀ, ਸਾਬਕਾ ਚੇਅਰਮੈਨ ਕੰਵਲਜੀਤ ਬੰਟੀ, ਦੇਵ ਰਾਜ ਬੁੰਮਰਾ, ਜਗਦੀਸ਼ ਰਾਏ ਸ਼ਰਮਾ, ਗਿਆਨ ਸਿੰਘ ਸਾਬਕਾ ਪ੍ਰਧਾਨ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਕੱਪੀ, ਹਰਵਿੰਦਰ ਸਿੰਘ ਹੈਪੀ ਜੈਦ, ਮਨਪ੍ਰੀਤ ਸਿੰਘ, ਸੁਖਜਿੰਦਰ ਘੁੰਮਣ, ਬਬਲੀ ਭੁੱਲਰ, ਚਰਨਜੀਤ ਸਿੰਘ ਸਾਬਕਾ ਸਰਪੰਚ,ਜਗਸੀਰ ਸਿੰਘ ਕਮਾਲੂ ਤੋਂ ਇਲਾਵਾ ਭਾਰੀ ਗਿਣਤੀ ’ਚ ਅਕਾਲੀ ਵਰਕਰ ਮੌਜੂਦ ਸਨ।