ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ Z+ ਸੁਰੱਖਿਆ - ਖ਼ਾਲਿਸਤਾਨੀ ਸਮਰਥਕਾਂ ਤੋਂ ਦੱਸਿਆ ਖ਼ਤਰਾ

ਹਰਿਆਣਾ ਸਰਕਾਰ ( Haryana government ) ਨੇ ਰਾਮ ਰਹੀਮ ( Ram Rahim ) ਨੂੰ ਦਿੱਤੀ ਜੈੱਡ ਪਲੱਸ ਸੁਰੱਖਿਆ । ਹਾਈ ਕੋਰਟ 'ਚ ਪੇਸ਼ ਕੀਤੇ ਗਏ ਰਿਕਾਰਡ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨ ਪੱਖੀ ( pro-Khalistan ) ਅਨਸਰਾਂ ਤੋਂ ਖ਼ਤਰਾ ਹੈ। ਇਸ ਕਾਰਨ ਸੂਬਾ ਸਰਕਾਰ ਵੱਲੋਂ ਫਰਲੋ 'ਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਸ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ Z+ ਸੁਰੱਖਿਆ - ਖ਼ਾਲਿਸਤਾਨੀ ਸਮਰਥਕਾਂ ਤੋਂ ਦੱਸਿਆ ਖ਼ਤਰਾ
mart daar

ਹਰਿਆਣਾ ਸਰਕਾਰ ( Haryana government ) ਨੇ ਰਾਮ ਰਹੀਮ ( Ram Rahim ) ਨੂੰ ਦਿੱਤੀ ਜੈੱਡ ਪਲੱਸ ਸੁਰੱਖਿਆ । ਹਾਈ ਕੋਰਟ 'ਚ ਪੇਸ਼ ਕੀਤੇ ਗਏ ਰਿਕਾਰਡ ਤੋਂ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਮੁਖੀ ਨੂੰ ਖਾਲਿਸਤਾਨ ਪੱਖੀ ( pro-Khalistan ) ਅਨਸਰਾਂ ਤੋਂ ਖ਼ਤਰਾ ਹੈ। ਇਸ ਕਾਰਨ ਸੂਬਾ ਸਰਕਾਰ ਵੱਲੋਂ ਫਰਲੋ 'ਤੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ ਉਸ ਨੂੰ ਜ਼ੈੱਡ ਪਲੱਸ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। 

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਕਤਲ ਕੇਸਾਂ 'ਚ ਸਿੱਧੇ ਤੌਰ ’ਤੇ ਸ਼ਾਮਲ ਨਹੀਂ ਹੈ। ਉਸ ਨੇ ਅਸਲ 'ਚ ਕਤਲ ਨਹੀਂ ਕੀਤੇ ਸਨ। ਹਰਿਆਣਾ ਸਰਕਾਰ ਦਾ ਮੰਨਣਾ ਹੈ ਕਿ ਡੇਰਾ ਮੁਖੀ ਨੂੰ ਇਨ੍ਹਾਂ ਕਤਲਾਂ ਦੇ ਸਹਿ ਮੁਲਜ਼ਮਾਂ ਨਾਲ ਮਿਲ ਕੇ ਅਪਰਾਧਿਕ ਸਾਜ਼ਿਸ਼ ਰਚਣ ਲਈ ਦੋਸ਼ੀ ਠਹਿਰਾਇਆ ਗਿਆ ਸੀ। ਹਰਿਆਣਾ ਸਰਕਾਰ ਨੇ ਡੇਰਾ ਮੁਖੀ ਨੂੰ 21 ਦਿਨਾਂ ਦੀ ਫਰਲੋ 'ਤੇ ਰਿਹਾਅ ਕਰਨ ਦੇ ਹਰਿਆਣਾ ਸਰਕਾਰ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਹਾਈ ਕੋਰਟ 'ਚ ਇਹ ਜਾਣਕਾਰੀ ਦਿੱਤੀ ਹੈ।

ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਜ਼ੈੱਡ ਪਲੱਸ ਸੁਰੱਖਿਆ ਦੇਣ 'ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਬਿਆਨ ਸਾਹਮਣੇ ਆਇਆ ਹੈ। ਗਰੇਵਾਲ ਨੇ ਕਿਹਾ ਕਿ ਇਹ ਬਿਲਕੁਲ ਸਹੀ ਫੈਸਲਾ ਹੈ ਕਿਉਂਕਿ ਹਰ ਕੋਈ ਜਾਣਦਾ ਹੈ ਕਿ ਗੁਰਮੀਤ ਰਾਮ ਰਹੀਮ ਨੂੰ ਖਾਲਿਸਤਾਨੀਆਂ ਤੋਂ ਧਮਕੀਆਂ ਮਿਲੀਆਂ ਸਨ ਅਤੇ ਉਨ੍ਹਾਂ ਦੀ ਜਾਨ ਨੂੰ ਖਤਰਾ ਸੀ।

ਗੁਰਮੀਤ ਰਾਮ ਰਹੀਮ ਕੋਈ ਕੱਟੜ ਅਪਰਾਧੀ ਨਹੀਂ ਹੈ। ਜ਼ੈੱਡ ਪਲੱਸ ਸੁਰੱਖਿਆ ਦਾ ਮਕਸਦ ਇਹ ਹੈ ਕਿ ਕੋਈ ਵੀ ਹੋਵੇ, ਭਾਵੇਂ ਕੋਈ ਵਿਅਕਤੀ ਜੇਲ੍ਹ ਵਿਚ ਸਜ਼ਾ ਭੁਗਤ ਰਿਹਾ ਹੋਵੇ, ਕਾਨੂੰਨ ਆਪਣੇ ਹਿਸਾਬ ਨਾਲ ਕੰਮ ਕਰੇਗਾ।