ਐਸ ਐਚ ਓ ਸੱਤਪਾਲ ਸਿੰਘ ਨੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਚਾਰਜ ਸੰਭਾਲਿਆ

ਐਸ ਐਚ ਓ ਸੱਤਪਾਲ ਸਿੰਘ ਨੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਚਾਰਜ ਸੰਭਾਲਿਆ

ਐਸ ਐਚ ਓ ਸੱਤਪਾਲ ਸਿੰਘ ਨੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਚਾਰਜ ਸੰਭਾਲਿਆ
SHO Dera Baba Nanak, Satpal Singh
mart daar

ਕ੍ਰਿਸ਼ਨ ਗੋਪਾਲ ਡੇਰਾ ਬਾਬਾ ਨਾਨਕ - 

ਪੁਲੀਸ ਜ਼ਿਲ੍ਹਾ ਬਟਾਲਾ ਅਧੀਨ ਥਾਣਾ ਕੋਟਲੀ ਸੂਰਤ ਮੱਲ੍ਹੀ ਤੋਂ ਬਦਲ ਕੇ ਆਏ ਐਸ ਐਚ ਓ   ਸੱਤਪਾਲ ਸਿੰਘ ਨੇ ਥਾਣਾ ਡੇਰਾ ਬਾਬਾ ਨਾਨਕ ਵਿਖੇ ਆਪਣਾ ਅਹੁਦਾ ਸੰਭਾਲ ਕੇ ਕੰਮਕਾਜ ਸ਼ੁਰੂ ਕਰ ਦਿੱਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗਗਨਦੀਪ ਸਿੰਘ ਡੇਰਾ ਬਾਬਾ ਨਾਨਕ ਵੱਲੋਂ ਐੱਸ ਐੱਚ ਓ ਸਤਪਾਲ ਸਿੰਘ ਦਾ ਥਾਣਾ ਡੇਰਾ ਬਾਬਾ ਨਾਨਕ ਦਾ ਚਾਰਜ ਸੰਭਾਲਣ ਮੌਕੇ ਫੁੱਲਾਂ ਦੇ  ਬੁੱਕੇ  ਦੇ ਕੇ ਜੀ ਆਇਆ ਆਖਿਆ ਗਿਆ। ਇਸ ਮੌਕੇ ਚਾਰਜ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵ ਨਿਯੁਕਤ ਐੱਸ ਐੱਚ ਓ ਸੱਤਪਾਲ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਪੁਲਸ ਵਲੋਂ ਪੂਰੀ ਮੁਸ਼ਤੈਦੀ ਵਰਤੀ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਅਤੇ ਕਸਬੇ ਵਿੱਚ ਕਿਸੇ ਵੀ ਪ੍ਰਕਾਰ ਦੇ ਨਸ਼ੇ ਦੀ ਵਿਕਰੀ ਅਤੇ ਨਸ਼ਾ ਕਰਨ ਵਾਲੇ ਅਤੇ ਲੁੱਟਾਂ ਖੋਹਾਂ ਦੀ ਵਾਰਦਾਤਾਂ ਨੂੰ ਠੱਲ੍ਹ ਪਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਨਸ਼ਾ ਕਰਨ ਵਾਲੇ ਜਾਂ ਵੇਚਣ ਵਾਲੇ ਦਾ ਪਤਾ ਲੱਗਦਾ ਹੈ ਤਾਂ ਉਹ ਮੇਰੇ ਨਾਲ ਤੁਰੰਤ ਸੰਪਰਕ ਕਰਕੇ ਮੈਨੂੰ ਦੱਸ ਸਕਦਾ ਹੈ। ਪੁਲੀਸ ਵੱਲੋਂ ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਐੱਸ ਐੱਚ ਓ ਸੱਤਪਾਲ ਸਿੰਘ ਨੇ ਅੱਗੇ ਕਿਹਾ ਕਿ ਥਾਣੇ ਵਿਚ ਆਉਣ ਵਾਲੇ ਹਰੇਕ ਵਿਅਕਤੀ ਦਾ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਗਗਨਦੀਪ ਸਿੰਘ ਸੀਨੀਅਰ ਆਗੂ ਡੇਰਾ ਬਾਬਾ ਨਾਨਕ, ਮਾਸਟਰ ਓਮ ਪ੍ਰਕਾਸ਼, ਮਨਜੀਤ ਸਿੰਘ  ਆਦਿ ਹਾਜ਼ਰ ਸਨ।