ਸੀਆਈਏ ਸਟਾਫ ਫਰੀਦਕੋਟ ਨੂੰ ਮਿਲੀ ਵੱਡੀ ਸਫ਼ਲਤਾ , ਦੋ ਮੋਟਰਸਾਈਕਲ ਚੋਰ ਕਾਬੂ

ਪਿਛਲੇ ਲੰਬੇ ਸਮੇਂ ਤੋਂ ਫ਼ਰੀਦਕੋਟ ਅਤੇ ਆਸ ਪਾਸ ਦੇ ਇਲਾਕਿਆਂ ਚੋਂ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ |

ਸੀਆਈਏ ਸਟਾਫ ਫਰੀਦਕੋਟ ਨੂੰ ਮਿਲੀ ਵੱਡੀ ਸਫ਼ਲਤਾ , ਦੋ ਮੋਟਰਸਾਈਕਲ ਚੋਰ ਕਾਬੂ

ਪਿਛਲੇ ਲੰਬੇ ਸਮੇਂ ਤੋਂ ਫ਼ਰੀਦਕੋਟ ਅਤੇ ਆਸ ਪਾਸ ਦੇ ਇਲਾਕਿਆਂ ਚੋਂ ਮੋਟਰਸਾਈਕਲ ਚੋਰੀ ਕਰਨ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਸਨ | ਇਸ ਤੇ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਸੀ ਜਿਸ ਤਹਿਤ ਸੀਆਈਏ ਸਟਾਫ਼ ਫ਼ਰੀਦਕੋਟ ਨੂੰ ਵੱਡੀ ਸਫਲਤਾ ਮਿਲੀ ਜਦੋਂ ਨਾਕੇਬੰਦੀ ਦੌਰਾਨ ਦੋ ਅਜਿਹੇ ਵਿਅਕਤੀਆਂ ਨੂੰ ਕਾਬੂ ਕੀਤਾ  ਜਿਨ੍ਹਾਂ ਕੋਲੋਂ ਮੌਕੇ ਤੇ ਹੀ ਦੋ ਮੋਟਰਸਾਈਕਲ ਬਰਾਮਦ ਕੀਤੇ ਗਏ | ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਜੈਤੋ  ਪੁਲਿਸ ਵਲੋਂ ਵੀ ਕੁੱਝ ਮੋਟਰਸਾਈਕਲ ਚੋਰ ਫੜੇ ਗਏ ਸਨ |