ਪੁਲਿਸ ਨੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਦੋਸ਼ੀ ਨੂੰ ਕੀਤਾ ਕਾਬੂ
ਪੁਲਿਸ ਨੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਦੋਸ਼ੀ ਨੂੰ ਕੀਤਾ ਕਾਬੂ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਅਰੁੂਨ ਪਾਲ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੁੱਟਾਂ ਖੋਹਾਂ ਕਰਨ ਵਾਲਿਆਂ ਦੇ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਥਾਣਾ ਬੀ ਡਵੀਜ਼ਨ ਦੀ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਮੁਖਬਰ ਦੀ ਇਤਲਾਹ ਤੇ ਅੰਮ੍ਰਿਤਸਰ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਤੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਨ ਵਾਲੇ ਦੋਸ਼ੀ ਨੂੰ ਕਾਬੂ ਕੀਤਾ ਗਿਆ ਮਨਦੀਪ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਖਬਰ ਦੀ ਸੂਚਨਾ ਦੇ ਆਧਾਰ ਤੇ ਨਾਕਾਬੰਦੀ ਦੌਰਾਨ ਦੋ ਨੌਜਵਾਨ ਮੋਟਰਸਾਈਕਲ ਰੋਕ ਕੇ ਕਾਗਜ਼ਾਤ ਦਿਖਾਉਣ ਲਈ ਕਿਹਾ ਜਿਸ ਦੇ ਚਲਦੇ ਉਹ ਕਾਗਜ਼ ਨਾ ਦਿਖਾ ਸਕੇ ਤੇ ਉਨ੍ਹਾਂ ਨੇ ਪੁੱਛਗਿੱਛ ਦੌਰਾਨ ਇਹ ਮੋਟਰਸਾਈਕਲ ਚੋਰੀ ਦਾ ਦੱਸਿਆ ਜਦੋਂ ਪੁਲਸ ਵੱਲੋਂ ਸਖਤੀ ਨਾਲ ਪੁੱਛਗਿੱਛ ਕੀਤੀ ਤਾਂ ਇਨ੍ਹਾਂ ਦੋ ਨੌਜਵਾਨ ਦਸਿਆ ਕਿ ਇਹ ਮਾਨਸਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚੋਂ ਲੋਕਾਂ ਖ਼ਾਸ ਕਰਕੇ ਟੂਰਿਸਟਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ। ਆਓ ਦੇਖਦੇ ਹਾਂ ਇਕ ਰਿਪੋਟ।