ਧੁੰਦ ਅਤੇ ਠੰਡ ਦਾ ਕਹਿਰ ਜਾਰੀ ਬਸ 2 ਮੀਟਰ ਤਕ ਹੀ ਦਿਖਾਈ ਦੇ ਰਿਹਾ
ਡੇਰਾ ਬਾਬਾ ਨਾਨਕ ਤੇ ਬਟਾਲਾ ਤੋਂ ਖਾਸ ਰਿਪੋਰਟ
ਬਟਾਲਾ ਸ਼ਹਿਰ ਵਿੱਚ ਠੰਡ ਦੇ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਅੱਜ ਠੰਡ ਅਤੇ ਧੁੰਦ ਨੇ ਕਰਵਾਈ ਬੱਲੇ ਬੱਲੇ ਧੁੰਦ ਦੇ ਨਾਲ ਨਾਲ ਠੰਡ ਨੇ ਵੀ ਜੋਰ ਫੜਿਆ।
ਏਹੀ ਹਾਲ ਡੇਰਾ ਬਾਬਾ ਨਾਨਕ ਦੇ ਇਲਾਕੇ ਦਾ ਵੀ ਹੈ। ਸਵੇਰੇ ਤੜਕ ਸਾਰ ਕੋਰੇ ਦੀ ਚਾਦਰ ਚਾਰੇ ਪਾਸੇ ਵਿਛੀ ਹੋਈ ਹੈ। ਤੁਸੀਂ ਵੀਡੀਓ ਚ ਦੇਖ ਸਕਦੇ ਹੋ ਕਿਵੇਂ ਚਾਰੇ ਪਾਸੇ ਕੁਝ ਵੀ ਨਜ਼ਰ ਨਹੀਂ ਆ ਰਿਹਾ ਜਿਸ ਕਾਰਨ ਸੜਕ ਤੇ ਚਲਣ ਵਾਲਿਆਂ ਗੱਡੀਆਂ ਤੇ ਰਾਹਗੀਰਾਂ ਨੂੰ ਕਾਫੀ ਮੁਸ਼ਕਲ ਆ ਰਹੀ ਹੈ।
ਅੱਜ ਬਟਾਲਾ ਦੇ ਆਸ ਪਾਸ ਗਹਿਰੀ ਧੁੰਦ ਛਾਈ ਹੋਈ ਹੈ ਅਗਰ ਵਾਹਨਾਂ ਦੀ ਗੱਲ ਕੀਤੀ ਜਾਵੇ ਤੇ ਬਹੁਤ ਧੀਮੀ ਗਤੀ ਨਾਲ ਵਾਹਨ ਚਲ ਰਹੇ ਨੇ ਵਾਹਨ ਚਾਲਕਾਂ ਨੇ ਕਿਹਾ ਕੀ 2 ਮੀਟਰ ਤੱਕ ਹੀ ਨਜਰ ਆ ਰਹਾ ਹੈ ਉਸਤੋਂ ਅੱਗੇ ਬਿਲਕੁਲ ਨਜਰ ਨਹੀਂ ਆ ਰਿਹਾ। ਆਲ 2 ਨਿਊਜ਼ ਵਲੋਂ ਵੀ ਇਹ ਗੁਜਾਰਿਸ਼ ਹੈ ਕਿ ਅਗਰ ਕਿਸੇ ਨੂੰ ਕੋਈ ਜਰੂਰੀ ਕੰਮ ਹੈ ਤਦ ਹੀ ਘਰੋਂ ਨਿਕਲੋ ਖਾਸ ਕਰ ਬੱਚੇ ਅਤੇ ਬਜ਼ੁਰਗਾਂ ਨੂੰ ਇਸ ਮੋਸਮ ਵਿੱਚ ਘਰੋਂ ਨਹੀਂ ਨਿਕਲਣਾ ਚਾਹੀਦਾ।
ਰਿਪੋਰਟਰ.....ਜਸਵਿੰਦਰ ਬੇਦੀ ਬਟਾਲਾ ਅਤੇ ਕ੍ਰਿਸ਼ਨ ਗੋਪਾਲ ਡੇਰਾ ਬਾਬਾ ਨਾਨਕ ਦੀ ਰਿਪੋਰਟ