ਪਿੰਡ ਕੰਧਾਲ਼ੀ ਨਰੰਗਪੁਰ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ

ਪਿੰਡ ਕੰਧਾਲ਼ੀ ਨਰੰਗਪੁਰ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ

ਪਿੰਡ ਕੰਧਾਲ਼ੀ ਨਰੰਗਪੁਰ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਕੀਰਤਨ ਦਰਬਾਰ
mart daar

ਅੱਡਾ ਸਰਾਂ , 12 ਫਰਵਰੀ (ਕਾਜਲ )-ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 646ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਪਿੰਡ ਕੰਧਾਲੀ ਨਰੰਗਪੁਰ ਵਿਚ ਕੀਰਤਨ ਦਰਬਾਰ ਕਰਵਾਇਆ ਗਿਆ | ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਵੱਲੋਂ ਨਗਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਵਿਚ ਧਾਰਮਿਕ ਦੀਵਾਨ ਸਜਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲੁਆਈ |
ਕੀਰਤਨ ਦਰਬਾਰ ਵਿਚ ਗਿਆਨੀ ਤਜਿੰਦਰ ਸਿੰਘ ਦੇਹਰੀਵਾਲ, ਢਾਡੀ ਅਮਰਜੀਤ ਸਿੰਘ ਬਾਬਕ, ਬਾਬਾ ਹਰਭਜਨ ਸਿੰਘ ਸੋਤਲੇ ਵਾਲਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀਆਂ ਸਿੱਖਿਆਵਾਂ ਨਾਲ ਜੋੜਿਆ | ਰਾਗੀ ਜਥਿਆਂ ਨੇ ਆਖਿਆ ਕਿ ਗੁਰੂ ਰਵਿਦਾਸ ਜੀ ਨੇ ਇਕ ਐਸੇ ਆਦਰਸ਼ ਸਮਾਜ ਸਿਰਜਣ ਦਾ ਉਪਦੇਸ਼ ਜਿੱਥੇ, ਜਿਥੇ ਕਿਸੇ ਨੂੰ ਕਿਸੇ ਕਿਸਮ ਦੇ ਦੁੱਖ ਵਿਚੋਂ ਨਹੀਂ ਲੰਘਣਾ ਪੈਂਦਾ। ਉਨ੍ਹਾਂ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ’ਤੇ ਆਧਾਰਿਤ ਸਮਾਜ ਦੀ ਉਸਾਰੀ ਲਈ ਉੱਦਮ ਕਰਨ ਦੀ ਪ੍ਰੇਰਨਾ ਦਿੱਤੀ ।

ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਦਰਸ਼ਾਂ ਨੂੰ ਅਪਨਾਉਣ ਦੀ ਜ਼ਰੂਰਤ ਹੈ, ਕਿਉਂਕਿ ਉਨ੍ਹਾਂ ਨੇ ਬਿਨ੍ਹਾਂ ਭੇਦਭਾਵ ਦੇ ਭਾਈਚਾਰੇ ਦਾ ਸੰਦੇਸ਼ ਦਿੱਤਾ ਹੈ।ਉਨ੍ਹਾਂ ਦੀਆਂ ਸਿੱਖਿਆਵਾਂ ਸਮੂਚੀ ਮਾਨਵਤਾ ਲਈ ਮਾਰਗ ਦਰਸ਼ਕ ਹਨ ।

ਇਸ ਮੌਕੇ ਅਜੀਤ ਸਿੰਘ, ਬੂਟਾ ਸਿੰਘ ਕਾਜਲ, ਸੁਖਵਿੰਦਰ ਸਿੰਘ, ਕੈਪਟਨ ਗੁਰਮੇਲ ਸਿੰਘ, ਮਲਕੀਤ ਸਿੰਘ,ਸੁਖਵਿੰਦਰ ਮੂਨਕ, ਸਰਪੰਚ ਸੁਖਵਿੰਦਰ ਬੰਟੂ, ਹਰਬੰਸ ਸਿੰਘ, ਰਣਜੀਤ ਸਿੰਘ ਜਾਤੀਕੇ, ਸੂਬੇਦਾਰ ਜੋਗਿੰਦਰ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਬਿੱਕੀ, ਸਰਬਜੀਤ ਸਿੰਘ, ਪ੍ਰਗਟ ਸਿੰਘ, ਸਤਪਾਲ ਸੋਨੂ, ਬਲਵਿੰਦਰ ਸਿੰਘ ਸਾਬੀ, ਮੌਲਾ, ਜਸਵੀਰ ਸ਼ੀਰਾ, ਬਹਾਦਰ ਸਿੰਘ, ਹਰਪ੍ਰੀਤ ਸਿੰਘ, ਕੁਲਵੰਤ ਸਿੰਘ, ਰੈਪੀ, ਹਰਮਿੰਦਰ ਸਿੰਘ, ਹੈਪੀ, ਜਸਵਿੰਦਰ ਸੋਢੀ, ਹਰਪ੍ਰੀਤ ਪੀਤਾ, ਸਤਨਾਮ ਸਿੰਘ, ਡਾ. ਕਮਲਜੀਤ ਸਿੰਘ, ਮਨਦੀਪ ਕਾਕਾ, ਗੁਰਦੀਪ ਸਿੰਘ, ਜਰਨੈਲ ਸਿੰਘ, ਅਵਤਾਰ ਸਿੰਘ, ਜਸਵੀਰ ਕਾਜਲ, ਲਖਵਿੰਦਰ ਕੌਰ, ਮਲਕੀਤ ਕੌਰ, ਮਹਿੰਦਰ ਕੌਰ ਕਾਜਲ ਅਤੇ ਪਿੰਡ ਦੀਆਂ ਸਮੂਹ ਸੰਗਤਾਂ ਨੇ ਹਾਜ਼ਰੀ ਲੁਆਈ |