ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ‘ਚ ਮਹਿੰਗਾਈ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ - ਦੇਸ਼ ਦੇ 90 ਫੀਸਦੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ‘ਚ ਮਹਿੰਗਾਈ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ‘ਚ ਮਹਿੰਗਾਈ ਖਿਲਾਫ ਜ਼ੋਰਦਾਰ ਪ੍ਰਦਰਸ਼ਨ ਕੀਤਾ।
ਇਸ ਮੌਕੇ ਉਨ੍ਹਾਂ ਨਾਲ ਸਾਬਕਾ ਡਿਪਟੀ ਮੇਅਰ ਓਪੀ ਸੋਨੀ, ਨਵਤੇਜ ਚੀਮਾ ਸਮੇਤ 10 ਦੇ ਕਰੀਬ ਵਿਧਾਇਕ ਵੀ ਮੌਜੂਦ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਦੇਸ਼ ਦੇ 90 ਫੀਸਦੀ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ। ਉਨ੍ਹਾਂ ਕਿਹਾ ਕਿ ਵੋਟਾਂ ਤਾਂ ਆਸ ਨਾਲ ਪਈਆਂ ਸਨ ਪਰ ਭਰੋਸਾ ਮਿੱਟੀ ਦੇ ਭਾਂਡੇ ਵਾਂਗ ਟੁੱਟ ਗਿਆ। ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਇਹ ਰੋਸ ਪੰਜਾਬ ਦੀ ਆਤਮਾ ਲਈ ਹੈ। ਇਹ ਅਹੁਦਿਆਂ ਦੀ ਲੜਾਈ ਨਹੀਂ, ਇਹ ਪੰਜਾਬ ਦੀ ਹੋਂਦ ਦੀ ਲੜਾਈ ਹੈ, ਜਿਸ ਨੂੰ ਅਸੀਂ ਲੜਾਂਗੇ। ਹਾਰੇ ਹਾਂ ਮਰੇ ਨਹੀਂ , ਕਾਂਗਰਸ ਚੋਂ ਗੰਦ ਹੋਵੇਗਾ ਖਤਮ |