ਨਵਜੋਤ ਸਿੰਘ ਸਿੱਧੂ ਪੰਜਾਬ ਨੂੰ ਭਾਈਚਾਰਕ ਤੌਰ 'ਤੇ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੇ-ਮਜੀਠੀਆ
ਹਲਕਾ ਅੰਮਿ੍ਤਸਰ ਪੂਰਬੀ ਤੋਂ ਚੋਣ ਲੜ ਰਹੇ ਸ: ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ 'ਤੇ ਸਮਾਜ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਿੱਧੂ ਵਲੋਂ ਕਾਂਗਰਸੀ ਮੁੱਖ ਮੰਤਰੀ ਚੰਨੀ ਨੂੰ ਵਾਰ-ਵਾਰ ਅਪਮਾਨਿਤ ਕੀਤਾ ਜਾ ਰਿਹਾ ਹੈ,
ਹਲਕਾ ਅੰਮਿ੍ਤਸਰ ਪੂਰਬੀ ਤੋਂ ਚੋਣ ਲੜ ਰਹੇ ਸ: ਬਿਕਰਮ ਸਿੰਘ ਮਜੀਠੀਆ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਵਜੋਤ ਸਿੰਘ ਸਿੱਧੂ 'ਤੇ ਸਮਾਜ ਨੂੰ ਫਿਰਕੂ ਲੀਹਾਂ 'ਤੇ ਵੰਡਣ ਦੀਆਂ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਿੱਧੂ ਵਲੋਂ ਕਾਂਗਰਸੀ ਮੁੱਖ ਮੰਤਰੀ ਚੰਨੀ ਨੂੰ ਵਾਰ-ਵਾਰ ਅਪਮਾਨਿਤ ਕੀਤਾ ਜਾ ਰਿਹਾ ਹੈ, ਸਿੱਧੂ ਇਹ ਗੱਲ ਬਰਦਾਸ਼ਤ ਨਹੀਂ ਕਰ ਪਾ ਰਹੇ ਕਿ ਐਸ. ਸੀ. ਭਾਈਚਾਰੇ ਦਾ ਇਕ ਆਗੂ ਮੁੱਖ ਮੰਤਰੀ ਬਣ ਗਿਆ | ਕਾਂਗਰਸ ਵਲੋਂ ਆਉਂਦੇ ਦਿਨਾਂ 'ਚ ਮੁੱਖ ਮੰਤਰੀ ਚਿਹਰਾ ਐਲਾਨੇ ਜਾਣ ਬਾਰੇ ਪੁੱਛੇ ਜਾਣ 'ਤੇ ਸ: ਮਜੀਠੀਆ ਨੇ ਚੁਟਕੀ ਲੈਂਦਿਆਂ ਕਿਹਾ ਦੋ ਕੁ ਦਿਨ ਰੁੱਕ ਜਾਓ, ਸਿੱਧੂ ਦੇ ਵਾਜੇ ਵੱਜ ਜਾਣੇ ਹਨ | ਸ: ਮਜੀਠੀਆ ਨੇ ਇਸ ਮੌਕੇ ਕਾਂਗਰਸ ਛੱਡ ਕੇ ਆਏ ਰੌਸ਼ਨ ਜੋਸਫ਼ ਨੂੰ ਅਕਾਲੀ ਦਲ ਦਾ ਮੀਤ ਪ੍ਰਧਾਨ ਤੇ ਬੁਲਾਰਾ ਨਿਯੁਕਤ ਕੀਤਾ | ਇਸ ਮੌਕੇ ਕਾਂਗਰਸ ਘੱਟ ਗਿਣਤੀ ਵਿੰਗ ਦੇ ਸਕੱਤਰ ਜੈਕਰਨ ਸਿੰਘ ਜੇਕੇ, ਸਾਬਕਾ ਕੌਂਸਲਰ ਸਤਿੰਦਰ ਸਿੰਘ ਵਿਰਦੀ ਤੋਂ ਇਲਾਵਾ ਨੌਜਵਾਨ ਐਡਵੋਕੇਟ ਗਗਨਦੀਪ ਸਿੰਘ ਆਨੰਦ, ਯੋਗੇਸ਼ ਕੁਮਾਰ, ਕਮਲਜੀਤ ਸਿੰਘ, ਗੁਰਪਾਲ ਸਿੰਘ, ਹਿਤੇਸ਼ ਮਲਹੋਤਰਾ, ਰਿਤੇਸ਼ ਅੰਸ਼ੂ ਪਿ੍ੰਸ, ਜਤਿੰਦਰ ਤੇ ਵਿਕਾਸ ਸਮੇਤ ਸਮੇਤ ਵੱਡੀ ਗਿਣਤੀ ਵਿਚ ਯੁਵਾ ਐਡਵੋਕੇਟ ਵੀ ਅਕਾਲੀ ਦਲ ਵਿਚ ਸ਼ਾਮਿਲ ਹੋਏ | ਇਸ ਮੌਕੇ ਅੰਮਿ੍ਤਸਰ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਹਲਕਾ ਫ਼ਤਹਿਗੜ ਚੂੜੀਆਂ ਤੋਂ ਅਕਾਲੀ ਉਮੀਦਵਾਰ ਲਖਬੀਰ ਸਿੰਘ ਲੋਧੀਨੰਗਲ ਵੀ ਹਾਜ਼ਰ ਸਨ |