ਪੰਜਾਬ ਕਾਂਗਰਸ ਵਿਚ ਹੜਬੜੀ - ਪੰਜਾਬ ਚੋਣ ਨਤੀਜਿਆਂ ਤੋਂ ਪਹਿਲਾਂ ਕਾਂਗਰਸ ਨੇ ਆਪਣੇ ਉਮੀਦਵਾਰ ਲੁਕੋਏ
ਪੰਜਾਬ ਕਾਂਗਰਸ ਵਿਚ ਹੜਬੜੀ | ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ | ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਨੇ ਜ਼ਿਆਦਾਤਰ ਕਾਂਗਰਸੀ ਉਮੀਦਵਾਰਾਂ ਨੂੰ ਕਾਂਗਰਸੀ ਰਾਜ ਵਾਲੇ ਸੂਬੇ ਰਾਜਸਥਾਨ ‘ਚ ਪਰਿਵਾਰਾਂ ਸਮੇਤ ਭੇਜ ਦਿੱਤਾ ਹੈ।
ਪੰਜਾਬ ਕਾਂਗਰਸ ਵਿਚ ਹੜਬੜੀ | ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆਉਣੇ ਹਨ | ਨਤੀਜਿਆਂ ਤੋਂ ਪਹਿਲਾਂ ਹੀ ਕਾਂਗਰਸ ਪਾਰਟੀ ਨੇ ਜ਼ਿਆਦਾਤਰ ਕਾਂਗਰਸੀ ਉਮੀਦਵਾਰਾਂ ਨੂੰ ਕਾਂਗਰਸੀ ਰਾਜ ਵਾਲੇ ਸੂਬੇ ਰਾਜਸਥਾਨ ‘ਚ ਪਰਿਵਾਰਾਂ ਸਮੇਤ ਭੇਜ ਦਿੱਤਾ ਹੈ। ਅਹਿਜੇ 40 ਸੰਭਾਵਿਤ ਉਮੀਦਵਾਰ ਹਨ ਜਿਨ੍ਹਾਂ ਦੇ ਸੀਟ ਜਿੱਤਣ ਦੀ ਪਾਰਟੀ ਨੂੰ ਉਮੀਦ ਹੈ। ਉਨ੍ਹਾਂ ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ ਅਤੇ ਜੈਸਲਮੇਰ ਦੇ ਹੋਟਲਾਂ ‘ਚ ਭੇਜਿਆ ਜਾ ਰਿਹਾ ਹੈ। ਇਸ ਸਬੰਧੀ ਪੰਜਾਬ ਲੋਕ ਕਾਂਗਰਸ ਦੇ ਆਗੂਆਂ ਵੱਲੋਂ ਟਵੀਟ ਕਰ ਪੁੱਛਿਆ ਜਾ ਰਿਹਾ ਹੈ ਕਿ ਆਖਿਰ ਅਜਿਹਾ ਕੀ ਹੈ ਕਿ ਕਾਂਗਰਸੀ ਉਮੀਦਵਾਰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਰਾਜਸਥਾਨ ਵਿਖੇ ਛੁੱਟੀ ‘ਤੇ ਭੇਜਿਆ ਜਾ ਰਿਹਾ ਹੈ। ਕੁਝ ਉਮੀਦਵਾਰਾਂ ਨੂੰ ਦਾਰਜੀਲਿੰਗ ‘ਚ ਭੇਜਣ ਦੀ ਸੂਚਨਾ ਵੀ ਹੈ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ‘ਚ ਇਸ ਵਾਰ ਕਿਸੇ ਪਾਰਟੀ ਨੂੰ ਬਹੁਮਤ ਮਿਲਣ ਦੀ ਉਮੀਦ ਨਹੀਂ ਹੈ ਅਤੇ ਅੰਦਾਜੇ ਵੀ ਲਗਾਏ ਜਾ ਰਹੇ ਹਨ ਕਿ ਜੇਕਰ ਅਕਾਲੀ ਦਲ 35 ਤੋਂ 40 ਵਿਚਕਾਰ ਸੀਟਾਂ ਜਿੱਤਦਾ ਹੈ। ਭਾਜਪਾ ਅਤੇ ਪੀਐੱਲਸੀ ਗਠਜੋੜ 12 ਜਾਂ 15 ਸੀਟਾਂ ਜਿੱਤ ਗਿਆ ਤਾਂ ਕੇਂਦਰ ਸਰਕਾਰ ਕਾਂਗਰਸ ਦੇ ਵਿਧਾਇਕਾਂ ਦਾ ਇਕ ਗਰੁੱਪ ਤੋੜ ਕੇ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਸਕਦੀ ਹੈ।