ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਲੱਗੀ ਅੱਗ - ਵਿਧਾਇਕ ਜਸਵੀਰ ਰਾਜਾ ਨੇ ਸੰਭਵ ਸਹਾਇਤਾ ਦੇਣ ਦਾ ਦਿੱਤਾ ਭਰੋਸਾ
ਪਿੰਡ ਮੁਰਾਦਪੁਰ ਨਰਿਆਲ ਵਿਚ ਰਹਿੰਦੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਜ ਸਵੇਰੇ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਪਰਵਾਸੀ ਮਜ਼ਦੂਰਾਂ ਦੀਆਂ 8-10 ਝੁੱਗੀਆਂ , ਨਕਦੀ ਅਤੇ ਹੋਰ ਸਮਾਨ ਸੜ ਗਿਆ।
ਜਸਬੀਰ ਕਾਜਲ ਅੱਡਾ ਸਰਾਂ - ਪਿੰਡ ਮੁਰਾਦਪੁਰ ਨਰਿਆਲ ਵਿਚ ਰਹਿੰਦੇ ਪਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਜ ਸਵੇਰੇ ਕਰੀਬ 10 ਵਜੇ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਪਰਵਾਸੀ ਮਜ਼ਦੂਰਾਂ ਦੀਆਂ 8-10 ਝੁੱਗੀਆਂ , ਨਕਦੀ ਅਤੇ ਹੋਰ ਸਮਾਨ ਸੜ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਅੱਗਜ਼ਨੀ ਦੀ ਘਟਨਾ ਨੇਡ਼ੇ ਹੀ ਕੂੜੇ ਕਰਕਟ ਦੇ ਢੇਰ ਨੂੰ ਲਗਾਈ ਗਈ ਅੱਗ ਕਾਰਨ ਵਾਪਰੀ।
ਗਨੀਮਤ ਰਹੀ ਕਿ ਦਿਨ ਦਾ ਸਮਾਂ ਹੋਣ ਕਾਰਨ ਸਾਰੇ ਹੀ ਮਜ਼ਦੂਰ ਆਪਣੇ ਬੱਚਿਆਂ ਅਤੇ ਪਰਿਵਾਰਾਂ ਸਮੇਤ ਖੇਤਾਂ ਵਿੱਚ ਮਜ਼ਦੂਰੀ ਕਰਨ ਲਈ ਗਏ ਹੋਏ ਸਨ ਪਰੰਤੂ ਅੱਗ ਲੱਗਣ ਕਾਰਨ ਉਨ੍ਹਾਂ ਦਾ ਘਰੇਲੂ ਸਾਮਾਨ ਅਤੇ ਨਗਦੀ ਸੜ ਗਈ । ਇਸ ਮੌਕੇ ਪਿੰਡ ਵਾਸੀਆਂ ਨੇ ਹੀ ਕਾਫੀ ਮਿਹਨਤ ਮੁਸ਼ੱਕਤ ਤੋਂ ਬਾਅਦ ਇਸ ਅਗਨੀ ਦੀ ਘਟਨਾ ਤੇ ਕਾਬੂ ਪਾਇਆ। ਇਸ ਅਗਜ਼ਨੀ ਦੀ ਘਟਨਾ ਸਬੰਧੀ ਸੂਚਨਾ ਮਿਲਦਿਆਂ ਹੀ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੌਕੇ ਤੇ ਜਾ ਕੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਪਰਵਾਸੀ ਮਜ਼ਦੂਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਤੇ ਦੱਸਿਆ ਕਿ ਇਸ ਸਬੰਧੀ ਸਬੰਧਤ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਗਈ ਹੈ | ਇਸ ਮੌਕੇ ਇਕੱਤਰ ਹੋਏ ਨਗਰ ਨਿਵਾਸੀਆਂ ਅਤੇ ਗ੍ਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਸੂਬਾ ਸਰਕਾਰ ਤੋਂ ਪਰਵਾਸੀ ਮਜ਼ਦੂਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈl