ਮਸੀਤੀ ਪ੍ਰੀਵਾਰ ਵੱਲੋਂ ਖੂਨਦਾਨ ਅਤੇ ਨੇਤਰਦਾਨ ਸੇਵਾ ਵਿੱਚ ਪਾਇਆ ਜਾ ਰਿਹਾ ਵੱਡਮੁੱਲਾ ਯੋਗਦਾਨ - ਪ੍ਰੋਫੈਸਰ ਬਹਾਦਰ ਸਿੰਘ ਸੁਨੇਤ।

ਅੱਡਾ ਸਰਾ (ਜਸਵੀਰ ਕਾਜਲ ) ਖੂਨਦਾਨ ਅਤੇ ਨੇਤਰਦਾਨ ਸੇਵਾ ਨਾਲ ਜੁੜੇ ਸਰਦਾਰ ਬਰਿੰਦਰ ਸਿੰਘ ਮਸੀਤੀ ਅਤੇ ਉਨ੍ਹਾਂ ਦੀ ਸਪੁੱਤਰੀ ਅਮਨਦੀਪ ਕੌਰ ਵੱਲੋਂ ਇਕੱਠੇ ਹੀ ਭਾਈ ਘਨੱਈਆ ਜੀ ਚੈਰੀਟੇਬਲ ਬਲੱਡ ਬੈਂਕ ਵਿਖੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਕਰਨ ਲਈ ਇਕ ਉਦਾਹਰਨ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਇਸ ਮਹਾਨ ਸੇਵਾ ਲਈ ਉਘੇ ਸਮਾਜ ਸੇਵੀ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਉਨ੍ਹਾਂ ਦੇ ਪ੍ਰੇਰਨਾ ਸਰੋਤ ਹਨ ਅਤੇ ਉਹ ਪੂਰੀ ਜ਼ਿੰਦਗੀ ਇਨ੍ਹਾਂ ਮਹਾਨ ਸੇਵਾਵਾਂ ਪ੍ਰਤੀ ਪੰਜਾਬ ਭਰ ਵਿੱਚ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਿਣਗੇ।
ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ , ਪ੍ਰਿੰਸੀਪਲ ਰਚਨਾ ਕੌਰ , ਜਸਵੀਰ ਸਿੰਘ , ਜਤਿੰਦਰ ਕੌਰ ਅਤੇ ਗੁਰਪ੍ਰੀਤ ਸਿੰਘ ਵੱਲੋਂ ਖੂਨਦਾਨੀ ਪਿਤਾ ਅਤੇ ਸਪੁੱਤਰੀ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਇਸ ਮਹਾਨ ਸੇਵਾ ਕਾਰਜ ਲਈ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਤੇ ਪ੍ਰੋਫੈਸਰ ਬਹਾਦਰ ਸਿੰਘ ਸੁਨੇਤ ਨੇ ਕਿਹਾ ਕਿ ਦੀਨ ਦੁਖੀਆ ਸੇਵਾ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਖੂਨਦਾਨ ਅਤੇ ਨੇਤਰਦਾਨ ਸੇਵਾ ਨੂੰ ਪਰੀਵਾਰਕ ਪਰੰਪਰਾਵਾਂ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਤਾਂ ਕਿ ਹਰ ਲੋੜਵੰਦ ਲਈ ਖੂਨਦਾਨ ਕਰਕੇ ਉਸ ਦੀ ਜ਼ਿੰਦਗੀ ਨੂੰ ਬਚਾਇਆ ਜਾ ਸਕੇ ਅਤੇ ਨੇਤਰਦਾਨ ਸੇਵਾ ਰਾਂਹੀ ਹਰ ਲੋੜਵੰਦ ਨੇਤਰਹੀਣ ਦੀ ਹਨੇਰੀ ਜ਼ਿੰਦਗੀ ਨੂੰ ਰੋਸ਼ਨ ਕੀਤਾ ਜਾ ਸਕੇ ।