ਬਿਕਰਮ ਮਜੀਠੀਆ 8 ਮਾਰਚ ਤੱਕ ਜੂਡੀਸੀਅਲ ਰਿਮਾਂਡ 'ਤੇ - ਸਾਜਿਸ਼ ਤਹਿਤ ਫਸਾਇਆ ਗਿਆ
ਅੱਜ ਮੋਹਾਲੀ ਕੋਰਟ ( Mohali court )ਨੇ ਅਕਾਲੀ ਆਗੂ ਬਿਕਰਮ ਮਜੀਠੀਆ ( Bikram Majithia )ਨੂੰ ਦੇ ਵਲੋਂ 8 ਮਾਰਚ ਤੱਕ ਜੂਡੀਸੀਅਲ ਰਿਮਾਂਡ ( judicial remand ) 'ਤੇ ਭੇਜ ਦਿੱਤਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਹਾਲੇ ਕੋਰਟ ਵਿੱਚ ਰੈਗੂਲਰ ਬੇਲ ( regular bail ) ਉਤੇ ਸੁਣਵਾਈ ਹੋਣੀ ਬਾਕੀ ਹੈ।

ਅੱਜ ਮੋਹਾਲੀ ਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਦੇ ਵਲੋਂ 8 ਮਾਰਚ ਤੱਕ ਜੂਡੀਸੀਅਲ ਰਿਮਾਂਡ 'ਤੇ ਭੇਜ ਦਿੱਤਾ ਹੈ। ਇਹ ਵੀ ਜ਼ਿਕਰਯੋਗ ਹੈ ਕਿ ਹਾਲੇ ਕੋਰਟ ਵਿੱਚ ਰੈਗੂਲਰ ਬੇਲ ਉਤੇ ਸੁਣਵਾਈ ਹੋਣੀ ਬਾਕੀ ਹੈ। ਡਰੱਗ ਮਾਮਲੇ 'ਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੋਹਾਲੀ ਅਦਾਲਤ 'ਚ ਆਤਮ ਸਮਰਪਣ ਕਰ ਦਿੱਤਾ । ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਕਿ ਖਤਮ ਹੋ ਚੁੱਕੀ ਹੈ। ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜ ਚੁੱਕੇ ਹਨ, ਜਿਸ ਦੇ ਨਤੀਜੇ 10 ਮਾਰਚ ਨੂੰ ਆਉਣਗੇ। ਬਿਕਰਮ ਸਿੰਘ ਮਜੀਠੀਆ ਦਾ ਮੇਡੀਕਲ ਵੀ ਕਰਵਾਇਆ ਗਿਆ | ਓਹਨਾ ਕਿਹਾ ਕੇ ਉਹਨਾਂ ਨੂੰ ਸਾਜਿਸ਼ ਤਹਿਤ ਫਸਾਇਆ ਗਿਆ ਹੈ |