ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, BJP ਨਾਲ ਗਠਜੋੜ ਦੇ ਦਿੱਤੇ ਸੰਕੇਤ

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh majithia) ਇੱਕ ਵਾਰ ਫਿਰ 'ਤੋਂ ਚਰਚਾ 'ਚ ਆ ਗਏ ਹਨ। ਦਰਅਸਲ, ਪੰਜਾਬ ਚੋਣਾਂ ( Punjab Election ) ਦੌਰਾਨ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ (BJP) ਨਾਲ ਗਠਜੋੜ ( Post Pool Alliance ) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜੋ ਕਿ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ।

ਬਿਕਰਮ ਸਿੰਘ ਮਜੀਠੀਆ ਦਾ ਵੱਡਾ ਬਿਆਨ, BJP ਨਾਲ ਗਠਜੋੜ ਦੇ ਦਿੱਤੇ ਸੰਕੇਤ
mart daar

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh majithia) ਇੱਕ ਵਾਰ ਫਿਰ 'ਤੋਂ ਚਰਚਾ 'ਚ ਆ ਗਏ ਹਨ।

ਦਰਅਸਲ, ਪੰਜਾਬ ਚੋਣਾਂ ( Punjab Election ) ਦੌਰਾਨ ਉਨ੍ਹਾਂ ਵੱਲੋਂ ਭਾਰਤੀ ਜਨਤਾ ਪਾਰਟੀ (BJP) ਨਾਲ ਗਠਜੋੜ ( Post Pool Alliance ) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਜੋ ਕਿ ਸੋਸ਼ਲ ਮੀਡੀਆ ਤੇ ਖੂਬ ਵਾਇਰਲ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਅਕਾਲੀ-ਬਸਪਾ ਗਠਜੋੜ ਸੱਤਾ ਵਿੱਚ ਆਉਂਦਾ ਹੈ ਤਾਂ ਅਸੀਂ ਭਾਰਤੀ ਜਨਤਾ ਪਾਰਟੀ ਨਾਲ ਗਠਜੋੜ ਕਰਨ ਜਾਂ ਨਾ ਕਰਨ ਦਾ ਫੈਸਲਾ ਲਿਆ ਜਾਵੇਗਾ। ਜਾਣਕਾਰੀ ਮੁਤਾਬਕ ਮਜੀਠੀਆ ਨੇ ਕਿਹਾ ਕਿ ਮੇਰੀ ਲੜਾਈ ਪੰਜਾਬ ਦੇ ਲੋਕਾਂ ਲਈ ਹੈ, ਅੰਮ੍ਰਿਤਸਰ ਪੂਰਬੀ ਨੂੰ ਵਿਕਾਸ ਦੀ ਲੋੜ ਹੈ। ਇਹ ਸਭ ਤੋਂ ਪਛੜਿਆ ਇਲਾਕਾ ਹੈ, ਇਸ ਵਾਰ ਸੱਚਾਈ ਦੀ ਜਿੱਤ ਹੋਵੇਗੀ।

ਉਨ੍ਹਾਂ ਦਾ ਮੁਕਾਬਲਾ ਨਵਜੋਤ ਸਿੰਘ ਸਿੱਧੂ ਨਾਲ ਹੈ। ਕਾਂਗਰਸ 'ਤੇ ਤਿੱਖੇ ਹਮਲੇ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਸ ਵਾਰ ਹੰਕਾਰ ਦੀ ਹਾਰ ਹੋਵੇਗੀ। ਲੋਕਾਂ ਨੇ ਕਾਂਗਰਸ ਦਾ ਪੰਜ ਸਾਲ ਦਾ ਰਾਜ ਦੇਖ ਲਿਆ ਹੈ, ਇਨ੍ਹਾਂ ਲੋਕਾਂ ਨੇ ਪਿਛਲੇ ਪੰਜ ਸਾਲ ਕੁਝ ਨਹੀਂ ਕੀਤਾ।

ਬੀਤੇ ਦਿਨ ਪ੍ਰਧਾਨ ਨਵਜੋਤ ਸਿੱਧੂ ਤੇ ਬਿਕਰਮ ਮਜੀਠੀਆ ਦਾ  ਅੰਮ੍ਰਿਤਸਰ ਵਿੱਚ ਪੋਲਿੰਗ ਸਟੇਸ਼ਨ 'ਤੇ ਅਚਾਨਕ ਸਾਹਮਣਾ ਹੋ ਗਿਆ। ਜਦੋਂ ਉਨ੍ਹਾਂ ਦਾ ਸਾਹਮਣਾ ਪੋਲਿੰਗ ਸਟੇਸ਼ਨ 'ਤੇ ਹੋਇਆ ਤਾ ਉਨ੍ਹਾਂ ਦੀਆਂ ਨਜ਼ਰਾਂ ਜ਼ਰੂਰ ਮਿਲੀਆਂ, ਪਰ ਦਿਲ ਮਿਲਦੇ ਨਜ਼ਰ ਨਹੀਂ ਆਏ। ਦੋਵਾਂ ਵਿੱਚ ਅੰਮ੍ਰਿਤਸਰ ਪੂਰਬੀ ਤੋਂ ਸਖਤ ਮੁਕਾਬਲਾ ਚਲ ਰਿਹਾ ਹੈ। ਇਸਦੇ ਨਾਲ ਹੀ ਦੋਵੇਂ ਕਦੇ ਵੀ ਇੱਕ-ਦੂਜੇ 'ਤੇ ਹਮਲਾ ਕਰਨ ਦਾ ਮੌਕਾ ਨਹੀਂ ਖੁੰਝਦੇ। ਹਾਲਾਂਕਿ ਹੁਣ ਦੇਖਣਾ ਹੋਵੇਗਾ ਕਿ ਸਿਆਸਤ ਦੀ ਇਸ ਲੜਾਈ ਵਿੱਚ ਕਿਹੜੇ ਆਗੂ ਨੂੰ ਜਿੱਤ ਪ੍ਰਾਪਤ ਹੁੰਦੀ ਹੈ, ਤੇ ਕਿਸ ਨੂੰ ਨਿਰਾਸ਼ਾ ਦਾ ਮੂੰਹ ਦੇਖਣਾ ਪੈਦਾ ਹੈ।