ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ

ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ
mart daar

*ਬੇਰੁਜ਼ਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਅਤੇ ਪੰਜਾਬ ਸਰਕਾਰ ਖਿਲਾਫ ਕੀਤਾ ਰੋਸ ਪ੍ਰਦਰਸ਼ਨ*

ਜਸਵੀਰ ਕਾਜਲ  ਅੱਡਾ ਸਰਾਂ   ਆਰਟ ਐਂਡ ਕਰਾਫਟ ਦੀ ਯੋਗਤਾ ਪੁਰਾਣੇ ਅਧਾਰ ਤੇ ਭਰਤੀ ਅਤੇ ਪੋਸਟਾਂ ਦੀ ਗਿਣਤੀ ' ਚ ਵਾਧਾ ਕਰਨ ਸਬੰਧੀ  ਬੇਰੋਜਗਾਰ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਬਰਨਾਲਾ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਰੱਖੇ ਗਏ ਰੋਸ ਧਰਨੇ 'ਚ ਜ਼ਿਲਾ ਹੁਸ਼ਿਆਰਪੁਰ ਤੋਂ ਅਧਿਆਪਕਾਂ ਦਾ ਜੱਥਾ ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਪੰਜਾਬ ਇਕਾਈ ਹੁਸ਼ਿਆਰਪੁਰ ਦੇ ਪ੍ਰਧਾਨ ਪ੍ਰੀਆ ਰਾਜਪੂਤ ਦੀ ਅਗਵਾਈ ਹੇਠ ਸ਼ਾਮਲ ਹੋਇਆ।                              

  ਡਰਾਇੰਗ ਮਾਸਟਰ ਸੰਘਰਸ਼ ਕਮੇਟੀ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਹਾਇਸ਼ ਦੇ ਨਜ਼ਦੀਕ ਕਚਹਿਰੀ ਚੌਂਕ ਵਿਖੇ ਧਰਨਾ ਦਿੱਤਾ ਗਿਆ ਅਤੇ ਕਈ ਘੰਟੇ ਚੱਕਾ ਜਾਮ ਕੀਤਾ ਗਿਆ।  ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਮੀਤ ਹੇਅਰ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਕਹਿਚਾਰੀ ਚੌਂਕ ਤੋਂ ਅੱਗੇ ਵਧਣ ਦਾ ਯਤਨ ਕੀਤਾ ਗਿਆ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਗਏ  ਸਖ਼ਤ ਸੁਰੱਖਿਆ ਪ੍ਰਬੰਧਾਂ ਕਾਰਨ ਉਹ ਅੱਗੇ ਨਹੀਂ ਵਧ ਸਕੇ ਜਿਸ ਕਾਰਨ ਉਨ੍ਹਾਂ ਵੱਲੋਂ ਕਚਹਿਰੀ ਚੌਂਕ ਵਿਖੇ ਹੀ ਧਰਨਾ ਲਗਾ ਦਿੱਤਾ ਗਿਆ। ਅਧਿਆਪਕਾਂ ਦੀ ਮੰਗ ਹੈ ਕਿ ਡਰਾਇੰਗ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਆਸਾਮੀਆਂ ਨਹੀਂ ਕੱਢੀਆਂ ਗਈਆਂ ਅਤੇ ਹੁਣ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਇਹ ਆਸਾਮੀਆਂ 5000 ਕੱਢੀਆਂ ਜਾਣ, ਨਹੀਂ ਤਾਂ ਸਾਡੇ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਉਹਨਾਂ ਇਹ ਵੀ ਮੰਗ ਰੱਖੀ ਕਿ ਆਰਟ ਐਂਡ ਕਰਾਫਟ ਆਸਾਮੀਆਂ ਵਿੱਚ 10ਵੀਂ ਅਤੇ 12ਵੀਂ ਡਿਪਲੋਮਾ ਹੋਲਡਰ ਯੋਗਤਾ ਰੱਖੀ ਜਾਵੇ। ਧਰਨੇ ਦੌਰਾਨ ਪ੍ਰਸ਼ਾਸਨ ਵੱਲੋਂ ਜਥੇਬੰਦੀ ਦੇ ਆਗੂਆਂ ਦੀ ਸਿਖਿਆ ਮੰਤਰੀ ਮੀਤ ਹੇਅਰ ਦੇ ਪੀ.ਏ ਨਾਲ ਗੈਸਟ ਹਾਊਸ ਵਿਖੇ ਮੀਟਿੰਗ ਕਰਵਾਈ ਗਈ, ਲੰਮੀ ਗੱਲਬਾਤ ਚੱਲਣ ਤੋਂ ਬਾਅਦ ਸਿੱਖਿਆ ਮੰਤਰੀ ਮੀਤ ਹੇਅਰ ਨਾਲ ਜੱਥੇਬੰਦੀ ਦੇ ਆਗੂਆਂ ਦੀ ਫੋਨ ਤੇ ਗੱਲਬਾਤ ਕਰਵਾ ਕੇ ਪੈਨਲ ਮੀਟਿੰਗ ਤੈਅ ਕਰਵਾਈ। ਲਿਖਤੀ ਭਰੋਸੇ ਤੋਂ ਬਾਅਦ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਧਰਨਾ ਚੁੱਕ ਲਿਆ ਗਿਆ। ਇਸ ਮੌਕੇ ਲੇਹਿੰਬਰ ਭਾਟੀਆ, ਸੀਮਾ, ਗੁਰਪ੍ਰੀਤ ਕੌਰ, ਅੰਜਨਾ, ਬਲਜੀਤ ਸਿੰਘ,  ਮਨਪ੍ਰੀਤ ਕੌਰ, ਕੁਲਤਾਰ ਸਿੰਘ, ਮਨਦੀਪ ਕੌਰ, ਮੋਨਿਕਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜਰ ਸਨ।