ਬੋਰਵੈੱਲ ਵਿੱਚ ਡਿੱਗਣ ਵਾਲੇ ਛੇ ਸਾਲਾ ਰਿਤਿਕ ਨੂੰ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ ਵੇਖੋ ਭਾਵੁਕ ਤਸਵੀਰਾਂ

ਅੱਡਾ ਸਰਾਂ (ਜਸਵੀਰ ਕਾਜਲ)   ਅੱਜ  ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਦੇ ਪਿੰਡ ਖਿਆਲਾ ਬੁਲੰਦਾ ਵਿਚ ਬੀਤੇ ਦਿਨੀਂ ਬੋਰਵੈੱਲ ਚ ਡਿੱਗਣ ਕਾਰਨ ਮੌਤ ਦਾ ਸ਼ਿਕਾਰ ਹੋਏ ਛੇ ਸਾਲਾਂ ਦੇ ਬੱਚੇ ਰਿਤਿਕ ਰੋਸ਼ਨ ਨੂੰ ਅੱਜ ਅੱਡਾ ਧੁਰੀਆਂ ਚ ਅੰਤਿਮ ਵਿਦਾਈ ਦੇ ਦਿੱਤੀ ਗਈ | ਇਸ ਮੌਕੇ ਤੇ ਮ੍ਰਿਤਕ ਦੇ ਪਿਤਾ  ਜੋਗਿੰਦਰ ਅਤੇ ਮਾਤਾ ਬਿਮਲਾ ਨੂੰ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ, ਬਾਬਾ ਦੀਪ ਸਿੰਘ ਸੇਵਾ ਦਲ ਦੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ, ਸਰਬੱਤ ਦਾ ਭਲਾ ਸੇਵਾ ਸੁਸਾਇਟੀ ਭਾਈ ਦਵਿੰਦਰ ਸਿੰਘ ਮੂਨਕਾਂ, ਸਮੇਤ ਵੱਡੀ ਗਿਣਤੀ ਵਿੱਚ ਪ੍ਰਸ਼ਾਸਨਕ ਅਧਿਕਾਰੀ ਅਤੇ ਲੋਕਾਂ ਵੱਲੋਂ ਪਰਿਵਾਰ ਨੂੰ ਦਿਲਾਸਾ ਦਿੱਤਾ ਗਿਆ ਅਤੇ ਬੱਚੇ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ  |  ਇਸ ਮੌਕੇ ਤੇ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਵੱਲੋਂ ਸਰਕਾਰ ਵੱਲੋਂ ਐਲਾਨੀ ਗਈ ਦੋ ਲੱਖ ਦੀ ਰਾਸ਼ੀ ਦਾ ਚੈੱਕ ਪਰਿਵਾਰ ਨੂੰ ਸੌਂਪਿਆ | ਇਸ ਮੌਕੇ ਹਲਕਾ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਪਰਿਵਾਰ ਨਾਲ ਦੁੱਖ ਦੀ ਘੜੀ ਵਿੱਚ ਹਮੇਸ਼ਾਂ ਹੀ ਨਾਲ  ਖੜੀ ਹੈ | ਦੇਖੋ ਭਾਵੁਕ ਕਰਨ ਵਾਲੀਆਂ ਲਾਈਵ ਤਸਵੀਰਾਂ |