ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ ਨੂੰ ਸਦਮਾ, ਭਰਾ ਦਾ ਦਿਹਾਂਤ
ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ ਨੂੰ ਸਦਮਾ, ਭਰਾ ਦਾ ਦਿਹਾਂਤ ਬਲਬੀਰ ਸਿੰਘ ਪੰਨੂ ਨੇ ਕੀਤਾ ਦੁੱਖ ਦਾ ਪ੍ਗਟਾਵਾ
                                    ਫਤਹਿਗੜ੍ਹ ਚੂੜੀਆਂ ( ਰਾਜੀਵ ਸੋਨੀ ) ਹਲਕਾ ਫਤਿਹਗਡ਼੍ਹ ਚੂਡ਼ੀਆਂ ਤੋਂ ਆਮ ਆਦਮੀ ਪਾਰਟੀ ਦੇ ਬਲਾਕ ਇੰਚਾਰਜ ਲਖਵਿੰਦਰ ਸਿੰਘ ਸੰਘੇੜਾ ਨੂੰ ਉਸ ਵਾਲੇ ਗਹਿਰਾ ਸਦਮਾਂ ਲੱਗਾ ਜਦੋਂ ਉਹਨਾਂ ਦੇ ਛੋਟੇ ਵੀਰ ਸਰਦਾਰ ਪਲਵਿੰਦਰ ਸਿੰਘ ਦੀ ਸੜਕ ਹਾਦਸੇ ਦੌਰਾਨੌਤ ਹੋ ਗਈ ਅਤੇ ਉਹ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ। ਇਸ ਦੌਰਾਨ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਆਪਣੇ ਸਾਥੀਆਂ ਸਮੇਤ ਪਲਵਿੰਦਰ ਸਿੰਘ ਦੇ ਅੰਤਿਮ ਸੰਸਕਾਰ ਦੀ ਰਸਮ ਵਿੱਚ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਇਸ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਇਸ ਮੌਕੇ ਲਵਪ੍ਰੀਤ ਸਿੰਘ, ਮਲਕੀਤ ਸਿੰਘ, ਡਾ ਅਨੂਪ ਜਨੋਤਰਾ, ਕੈਪਟਨ ਸੁਰਜਣ ਸਿੰਘ,ਦਲਜਿੰਦਰ ਸਿੰਘ ਵੀ ਹਾਜ਼ਰ ਸਨ।
                        

                    
                
                    
                
                    
                
                    
                
                    
                
                    
                
                    
                






        
        
        
        
        
        
        
        
        
        