ਬਲਬੀਰ ਪੰਨੂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ
ਬਲਬੀਰ ਪੰਨੂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ ਹਲਕਾ ਫਤਿਹਗੜ੍ਹ ਚੂੜੀਆਂ ਦਾ ਵਿਕਾਸ ਨੂੰ ਲੈ ਕੇ ਚਰਚਾ ਕੀਤੀ
ਫਤਿਹਗੜ੍ਹ ਚੂੜੀਆਂ ( ਰਾਜੀਵ ਸੋਨੀ ) ਅੱਜ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਪੰਜਾਬ ਸਰਕਾਰ ਦੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਬਲਬੀਰ ਸਿੰਘ ਪੰਨੂ ਨੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨਾਲ ਹਲਕਾ ਫਤਿਹਗੜ੍ਹ ਚੂੜੀਆਂ ਦੇ ਵਿਕਾਸ ਕਾਰਜ਼ਾਂ ਬਾਰੇ ਖੁੱਲ੍ਹ ਕੇ ਵਿਚਾਰ ਚਰਚਾ ਵੀ ਕੀਤੀ। ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਲਬੀਰ ਸਿੰਘ ਪੰਨੂ ਨੂੰ ਵਿਸ਼ਵਾਸ ਦੁਆਇਆ ਕਿ ਸਰਕਾਰ ਵੱਲੋਂ ਫਤਿਹਗੜ੍ਹ ਚੂੜੀਆਂ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਧਾਲੀਵਾਲ ਨੇ ਪੰਨੂ ਨੂੰ ਕਿਹਾ ਕਿ ਉਹ ਆਪਣੇ ਹਲਕੇ ਵਿਚ ਵਿਕਾਸ ਕਾਰਜ਼ ਕਰਵਾਉਣ ਲਈ ਯੋਜ਼ਨਾਵਾਂ ਉਲੀਕ ਕੇ ਮੈਨੂੰ ਦੱਸਣ ਮੈਂ ਤੁਹਾਡੇ ਹਲਕੇ ਦੇ ਵਿਕਾਸ 'ਚ ਕੋਈ ਕਸਰ ਨਹੀਂ ਛੱਡਾਂਗਾ।