ਬਲਬੀਰ ਪੰਨੂ ਦੀ ਅਗਵਾਈ 'ਚ ਹਲਕੇ 'ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿਆਂਗੇ: ਰੰਧਾਵਾ, ਸੰਘੇੜਾ
ਬਲਬੀਰ ਪੰਨੂ ਦੀ ਅਗਵਾਈ 'ਚ ਹਲਕੇ 'ਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿਆਂਗੇ: ਰੰਧਾਵਾ, ਸੰਘੇੜਾ
ਫਤਿਹਗੜ੍ਹ ਚੂੜੀਆਂ ( ਰਾਜੀਵ ਸੋਨੀ ) ਹਲਕਾ ਫਤਿਹਗੜ੍ਹ ਚੂੜੀਆਂ ਦੇ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸੰਘੇੜਾ ਤੇ ਬਲਾਕ ਪ੍ਰਧਾਨ ਲਵਪ੍ਰੀਤ ਸਿੰਘ ਰੰਧਾਵਾ ਨੇ ਗੱਲਬਾਤ ਦੌਰਾਨ ਕਿਹਾ ਕਿ ਸ੍ ਬਲਬੀਰ ਸਿੰਘ ਪੰਨੂ ਦੀ ਅਗਵਾਈ ਹੇਠ ਸਾਰੇ ਹਲਕੇ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ। ਓਹਨਾਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਦੀ ਕੁਰਸੀ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਇਹ ਫੈਸਲਾ ਕੀਤਾ ਹੈ ਕਿ ਪੂਰੇ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਕੀਤਾ ਜਾਵੇਗਾ। ਓਹਨਾਂ ਨੇ ਕਿਹਾ ਕਿ ਮਾਨ ਸਾਹਿਬ ਦੀਆਂ ਹਦਾਇਤਾਂ ਤੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਹਰ ਸਰਕਾਰੀ ਅਦਾਰੇ ਦੇ ਅਧਿਕਾਰੀਆਂ ਨੂੰ ਅਪੀਲ ਕਰਦੇ ਹਾਂ ਕਿ ਉਹ ਲੋਕਾਂ ਦੇ ਕੰਮ ਕਰਦੇ ਸਮੇਂ ਕੋਈ ਰਿਸ਼ਵਤ ਆਦਿ ਨਾਂ ਮੰਗਣ, ਪਰ ਫਿਰ ਵੀ ਜੇਕਰ ਕਿਸੇ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਅਮਲ ਨਾਂ ਕੀਤਾ ਤਾਂ ਉਸ ਵਿਰੁੱਧ ਸਖਤ ਕਾਰਵਾਈ ਕਰਵਾਈ ਜਾਵੇਗੀ।