ਬਲਬੀਰ ਪੰਨੂ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਮੁਲਾਕਾਤ ਕੀਤੀ
ਫਤਿਹਗੜ੍ਹ ਚੂੜੀਆਂ ( ਰਾਜੀਵ ਸੋਨੀ ) ਅੱਜ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਆਮ ਆਦਮੀ ਪਾਰਟੁ ਦੇ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਚੰਡੀਗੜ੍ਹ ਵਿਖੇ ਮਾਣਯੋਗ ਸਿਹਤ ਅਤੇ ਪਰਿਵਾਰ ਕਲਿਆਣ ਮੰਤਰੀ ਸ਼੍ਰੀ ਵਿਜੇ ਸਿੰਗਲਾ ਜੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਨੂ ਨੇ ਆਪਣੇ ਹਲਕੇ ਫਤਿਹਗੜ੍ਹ ਚੂੜੀਆਂ ਅੰਦਰ ਸਿਹਤ ਸਹੂਲਤਾਂ ਸਬੰਧੀ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਤੋਂ ਸਿੰਗਲਾ ਸਾਹਿਬ ਨੂੰ ਜਾਣੂ ਕਰਵਾਇਆ ਅਤੇ ਹਲਕੇ ਅਧੀਨ ਪੈਂਦੇ ਕਮਿਉਨਿਟੀ ਹੈਲਥ ਸੈਂਟਰਾਂ ਅਤੇ ਡਿਸਪੈਂਸਰੀਆਂ ਵਿਚ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਦੇ ਨਾਲ ਨਾਲ ਫਤਿਹਗੜ੍ਹ ਚੂੜੀਆਂ ਦੇ ਹਸਪਤਾਲ ਵਿਚ ਨਵੇਂ ਡਾਕਟਰਾਂ ਨੂੰ ਤੈਨਾਤ ਕਰਨ ਦਾ ਮਸਲਾ ਉਠਾਇਆ ਤਾਂ ਕਿ ਹਲਕੇ ਦੇ ਲੋਕਾਂ ਨੂੰ ਇੱਕੋ ਛੱਤ ਥੱਲੇ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸੱਕਣ। ਮੰਤਰੀ ਪਂਨੂ ਨੇ ਦੱਸਿਆ ਕਿ ਸਾਹਿਬ ਨੇ ਮੈਨੂੰ ਭਰੋਸਾ ਦਿੱਤਾ ਹੈ ਕਿ ਹਲਕਾ ਫਤਿਹਗੜ੍ਹ ਚੂੜੀਆਂ ਦੇ ਸਿਹਤ ਵਿਭਾਗ ਨਾਲ ਜੁੜੇ ਸਾਰੇ ਮਸਲੇ ਜਲਦ ਹੱਲ ਕੀਤੇ ਜਾਣਗੇ। ਇਸ ਮੌਕੇ ਉਹਨਾਂ ਨਾਲ ਲੋਕ ਸਭਾ ਇੰਚਾਰਜ ਰਾਜੀਵ ਸ਼ਰਮਾਂ, ਬਲਾਕ ਪ੍ਰਧਾਨ ਲਵਪ੍ਰੀਤ ਸਿੰਘ ਖੂਸਰ ਅਤੇ ਅਨੂਪ ਜਨੋਤਰਾ ਵੀ ਮੌਜ਼ੂਦ ਸਨ।