ਬਾਬਾ ਅਮਰਨਾਥ ਜੀ ਦੀ ਗੁਫਾ ਦੇ ਹੇਠਲੇ ਹਿੱਸੇ ਕੋਲ ਦੋ ਬੱਦਲ ਫੱਟਣ ਕਾਰਨ ਕਈ ਵਿਅਕਤੀਆਂ ਦੇ ਰੁੜਨ ਦਾ ਸ਼ੱਕ
10 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ
ਬਾਬਾ ਅਮਰਨਾਥ ਜੀ ਦੀ ਗੁਫਾ ਦੇ ਹੇਠਲੇ ਹਿੱਸੇ ਕੋਲ ਦੋ ਬੱਦਲ ਫੱਟਣ ਕਾਰਨ ਕਈ ਵਿਅਕਤੀਆਂ ਦੇ ਰੁੜਨ ਦਾ ਸ਼ੱਕ ਹੈ। ਸ਼ੁੱਕਰਵਾਰ ਨੂੰ ਗੰਦਰਬਲ ਜ਼ਿਲ੍ਹੇ ਦੇ ਬਾਲਟਾਲ ਖੇਤਰ ਵਿੱਚ ਬੱਦਲ ਫਟ ਗਿਆ, ਜਿਸ ਵਿੱਚ ਅਮਰਨਾਥ ਯਾਤਰਾ ਦਾ ਅਧਾਰ ਕੈਂਪ ਹੈ। ਸਥਾਨਕ ਲੋਕਾਂ ਮੁਤਾਬਿਕ ਹੁਣ ਤੱਕ 10 ਯਾਤਰੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ 'ਚੋਂ ਤਿੰਨ ਔਰਤਾਂ ਹਨ।
ਅਧਿਕਾਰੀਆਂ ਨੂੰ ਖਦਸ਼ਾ ਹੈ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਹੈ। ਦੋ ਦਰਜਨ ਤੋਂ ਵੱਧ ਟੈਂਟ ਤੇ ਤਿੰਨ ਲੰਗਰ ਹੜ੍ਹ ਵਿੱਚ ਰੁੜ ਜਾਣ ਗਏ ਹਨ। ਪਵਿੱਤਰ ਅਮਰਨਾਥ ਗੁਫਾ ਦੇ ਤਲ ਨੇੜੇ ਬੱਦਲ ਫਟਣ ਦੀ ਸੂਚਨਾ ਮਿਲਣ ਤੋਂ ਬਾਅਦ NDRF ਅਤੇ ITBP ਦੀਆਂ ਟੀਮਾਂ ਬਚਾਅ ਲਈ ਪਹੁੰਚ ਗਈਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਬੱਦਲ ਫਟਣ ਦੇ ਹਾਦਸੇ ਦੌਰਾਨ ਗੁਫਾ ਦੇ ਆਲੇ-ਦੁਆਲੇ ਦਸ ਹਜ਼ਾਰ ਸ਼ਰਧਾਲੂ ਮੌਜੂਦ ਹੋਣ ਦਾ ਅਨੁਮਾਨ ਹੈ। ਇਹ ਘਟਨਾ ਸ਼ੁੱਕਰਵਾਰ ਸ਼ਾਮ ਕਰੀਬ 5.30 ਵਜੇ ਵਾਪਰੀ। ਬੱਦਲ ਫਟਣ ਦੀ ਘਟਨਾ ਅਮਰਨਾਥ ਗੁਫਾ ਦੇ ਦੋ ਕਿਲੋਮੀਟਰ ਦੇ ਦਾਇਰੇ 'ਚ ਵਾਪਰੀ ਹੈ । ਕਈ ਲੋਕਾਂ ਦੇ ਮਾਰੇ ਜਾਣ ਦੀਆਂ ਖਬਰਾਂ ਵੀ ਆ ਰਹੀਆਂ ਹਨ। ਹਾਲਾਂਕਿ ਅਜੇ ਤੱਕ ਕਿਸੇ ਵੀ ਅਧਿਕਾਰਤ 2 ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ।
ਬੱਦਲ ਫਟਣ ਤੋਂ ਬਾਅਦ ਪਾਣੀ ਦੇ ਤੇਜ਼ ਵਹਾਅ ਕਾਰਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਟੈਂਟ ਅਤੇ ਸਾਮਾਨ ਵੀ ਵਹਿ ਗਿਆ। ਬਚਾਅ ਟੀਮਾਂ ਦੁਆਰਾ ਸ਼ਰਧਾਲੂਆਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਜਾ ਰਿਹਾ ਹੈ ।