ਭ੍ਰਿਸ਼ਟਾਚਾਰ ਮੁਕਤ ਪੰਜਾਬ - ਹੈਲਪਲਾਈਨ ਨੰਬਰ ਜਾਰੀ
ਭ੍ਰਿਸ਼ਟਾਚਾਰ ਮੁਕਤ ਪੰਜਾਬ ਸਾਡੇ ਬਹਾਦਰ ਸ਼ਹੀਦਾਂ ਦੇ ਲਈ ਸੱਚੀ ਸ਼ਰਧਾਂਜਲੀ ਹੋਵੇਗੀ
ਅੱਜ ਸ਼ਹੀਦੀ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਸੀ ਐਮ ਭਗਵੰਤ ਮਾਨ ਨੇ ਆਪਣੇ ਵਾਧੇ ਮੁਤਾਬਕ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕਰ ਦਿਤੀ ।
ਉਹਨਾਂ ਕਿਹਾ ਜੇ ਕੋਈ ਤੁਹਾਡੇ ਤੋਂ ਰਿਸ਼ਵਤ ਮੰਗਦਾ ਹੈ, ਤਾਂ ਮੈਨੂੰ 9501 200 200 'ਤੇ ਆਡੀਓ ਜਾਂ ਵੀਡੀਓ ਰਿਕਾਰਡਿੰਗ ਭੇਜੋ। ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਭ੍ਰਿਸ਼ਟਾਚਾਰ ਮੁਕਤ ਪੰਜਾਬ ਸਾਡੇ ਬਹਾਦਰ ਸ਼ਹੀਦਾਂ ਦੇ ਲਈ ਸੱਚੀ ਸ਼ਰਧਾਂਜਲੀ ਹੋਵੇਗੀ ਅਤੇ ਲੋਕਾਂ ਦੇ ਸਾਥ ਓਹਨਾ ਨੂੰ ਇਸ ਵਿੱਚ ਚਾਹੀਦਾ ਹੈ |