ਮਾਇਆਵਤੀ - ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ 'ਤੇ ਕੱਸਿਆ ਤਨਜ਼
ਮਾਇਆਵਤੀ ਅਤੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਚੋਣਾਂ 2022 ਤੋਂ ਪਹਿਲਾਂ ਨਵਾਂਸ਼ਹਿਰ ਵਿੱਚ ਮੈਗਾ ਰੈਲੀ ਨੂੰ ਸੰਬੋਧਨ ਕੀਤਾ।
ਬਸਪਾ ਸੁਪਰੀਮੋ ਮਾਇਆਵਤੀ ਨੇ ਨਵਾਂ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆ ਕਿਹਾ ਕਿ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇ ਮਜਬੂਰੀ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ ਸੁਖਬੀਰ ਸਿੰਘ ਬਾਦਲ ਸਮਾਜ ਦੇ ਕਮਜ਼ੋਰ ਵਰਗਾਂ ਦੇ ਹਿੱਤਾਂ ਲਈ ਹਮੇਸ਼ਾ ਕੰਮ ਕਰਦੇ ਆਏ ਹਨ ਅਤੇ ਉਹ ਗਰੀਬ ਲੋਕਾਂ ਦੇ ਪੱਖੀ ਹਨ। ਮਾਇਆਵਤੀ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਨੂੰ ਸੂਬੇ ਵਿੱਚ ਲਾਗੂ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਹੈ ਕਿ ਕਿਸਾਨਾਂ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਅਤੇ ਐਮਐਸਪੀ ਨੂੰ ਨਿਸ਼ਚਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਨੇ ਸਿਰਫ਼ ਵੋਟਾਂ ਲਈ ਦਲਿਤ ਚਿਹਰੇ ਨੂੰ ਮੁੱਖ ਮੰਤਰੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਚੋਣ ਰੈਲੀ ਵਿੱਚ ਕਿਹਾ ਅਕਾਲੀ ਬਸਪਾ ਗੱਠਜੋੜ ਇਤਿਹਾਸਕ ਗੱਠਜੋੜ ਹੈ। ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਸਰਕਾਰ 'ਤੇ ਤਨਜ਼ ਕਸਦੇ ਹੋਏ ਕਿਹਾ ਕਿ ਕਾਂਗਰਸ ਨੇ ਸਿਰਫ਼ 5 ਸਾਲ ਲੋਕਾਂ ਨੂੰ ਲਾਅਰੇ ਲਾਏ ਅਤੇ ਚੰਨੀ ਸਰਕਾਰ ਨੇ ਸਕਾਲਰਸ਼ਿਪ ਨੂੰ ਰੋਕ ਦਿੱਤਾ। ਕਾਂਗਰਸ ਸਰਕਾਰ ਲੋਕਾਂ ਨੂੰ ਲੁੱਟਣ 'ਚ ਲੱਗੀ ਹੋਈ ਹੈ।