ਯੂਕਰੇਨ 'ਚ ਫਸੇ ਪਟਿਆਲਾ ਤੇ ਗੁਰਦਾਸਪੁਰ ਨਾਲ ਸਬੰਧਤ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ

ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੈਲਪਲਾਈਨ ਨੰਬਰ 97800-13977 ਜਾਰੀ ਕੀਤਾ ਗਿਆ ਹੈ, ਕਿਉਂਕਿ ਉਥੇ ਫਸੇ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਰਾਜ ਸਰਕਾਰ ਦੇ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਮੁਹੱਈਆ ਕੀਤੀ ਜਾ ਸਕੇ।

ਯੂਕਰੇਨ 'ਚ ਫਸੇ ਪਟਿਆਲਾ ਤੇ ਗੁਰਦਾਸਪੁਰ ਨਾਲ ਸਬੰਧਤ ਲੋਕਾਂ ਲਈ ਹੈਲਪਲਾਈਨ ਨੰਬਰ ਜਾਰੀ
mart daar

ਯੂਕਰੇਨ ਵਿੱਚ ਫਸੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਤੇ ਹੋਰ ਨਾਗਰਿਕਾਂ ਦੀ ਜਾਣਕਾਰੀ ਇਕੱਠੀ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਹੈਲਪਲਾਈਨ ਨੰਬਰ 62843-57500 ਅਤੇ ਈਮੇਲ madcptl118@gmail.com ਜਾਰੀ ਕੀਤੀ ਗਈ ਹੈ ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਕੇਂਦਰ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਯੂਕਰੇਨ 'ਚ ਫਸੇ ਨਾਗਰਿਕਾਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ 'ਤੇ ਰਾਜ ਸਰਕਾਰ ਰਾਹੀਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ। ਡਿਪਟੀ ਕਮਿਸ਼ਨਰ ਨੇ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਉਨ੍ਹਾਂ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਮੁਹੱਈਆ ਕਰਵਾਉਣ ਸਮੇਤ ਈਮੇਲ ਉਪਰ ਆਪਣੀ ਜਾਣਕਾਰੀ ਭੇਜ ਸਕਦੇ ਹਨ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਤੋਂ ਯੂਕਰੇਨ ਵਿਖੇ ਪੜ੍ਹਾਈ ਕਰਨ ਲਈ ਗਏ ਵਿਦਿਆਰਥੀਆਂ ਜਾਂ ਕਿਸੇ ਹੋਰ ਕੰਮ ਲਈ ਗਏ ਵਿਅਕਤੀਆਂ ਸਬੰਧੀ ਸੂਚਨਾ ਇਕੱਠੀ ਕਰਨ ਲਈ ਜ਼ਿਲਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਹੈਲਪਲਾਈਨ ਨੰਬਰ 97800-13977 ਜਾਰੀ ਕੀਤਾ ਗਿਆ ਹੈ, ਕਿਉਂਕਿ ਉਥੇ ਫਸੇ ਜ਼ਿਲ੍ਹੇ ਦੇ ਵਿਦਿਆਰਥੀਆਂ/ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕੀਤੀ ਜਾ ਸਕੇ ਅਤੇ ਰਾਜ ਸਰਕਾਰ ਦੇ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਮੁਹੱਈਆ ਕੀਤੀ ਜਾ ਸਕੇ।

ਉਨ੍ਹਾਂ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿਚ ਫਸੇ ਹਨ, ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ਅਤੇ ਇਹ ਸੂਚਨਾ ਵਿਚ ਯੂਕਰੇਨ ਗਏ ਵਿਅਕਤੀ/ਵਿਦਿਆਰਥੀ ਦਾ ਨਾਂ, ਪਿਤਾ ਦਾ ਨਾਂ, ਪਾਸਪੋਰਟ ਨੰਬਰ, ਕਾਲਜ ਜਾਂ ਯੂਨੀਵਰਸਿਟੀ, ਯੂਕੇਰਨ ਵਿਚ ਉਨ੍ਹਾਂ ਦੀ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।