ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਸਮਾਗਮ ਕਰਵਾਇਆ
ਪਿੰਡ ਭਾਗੋਵਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ।
ਅੱਡਾ ਸਰਾਂ ਜਸਬੀਰ ਕਾਜਲ - ਪਿੰਡ ਭਾਗੋਵਾਲ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਨੂੰ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਡਾ ਸੁਰਿੰਦਰ ਕੁਮਾਰ ਮੁੱਖ ਬੁਲਾਰੇ ਵਜੋਂ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਡਾ ਭੀਮ ਰਾਓ ਅੰਬੇਦਕਰ ਦਾ ਜੀਵਨ ਇੱਕ ਲੰਮੇ ਸੰਘਰਸ਼ ਦੀ ਕਹਾਣੀ ਹੈ। ਉਨ੍ਹਾਂ ਕਿਹਾ ਕਿ ਅੱਜ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਵੱਧ ਤੋਂ ਵੱਧ ਸਿੱਖਿਆ ਹਾਸਲ ਕਰਕੇ ਆਪਣੇ ਸਮਾਜ ਨੂੰ ਉੱਚਾ ਚੁੱਕਣਾ ਚਾਹੀਦਾ ਹੈ। ਇਸ ਸਮਾਗਮ ਨੂੰ ਲੈਕਚਰਾਰ ਬਲਵਿੰਦਰ ਸਿੰਘ, ਲੈਕਚਰਾਰ ਰੇਸ਼ਮ ਸਿੰਘ, ਮਾਸਟਰ ਹਰਦਿਆਲ ਅਤੇ ਸਿੱਖਿਆ ਸੁਧਾਰ ਅਤੇ ਵੈੱਲਫੇਅਰ ਸੁਸਾਇਟੀ ਭਾਗੋਵਾਲ ਦੇ ਚੇਅਰਮੈਨ ਮਾਸਟਰ ਰਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਲੋਡ਼ਵੰਦ ਬੱਚਿਆਂ ਨੂੰ ਲਿਖਣ ਸਮੱਗਰੀ ਵੀ ਵੰਡੀ ਗਈ। ਇਸ ਦੌਰਾਨ ਛੋਟੇ ਛੋਟੇ ਬੱਚਿਆਂ ਨੇ ਡਾ ਭੀਮ ਰਾਓ ਅੰਬੇਦਕਰ ਦੇ ਜੀਵਨ ਸਬੰਧੀ ਕਵਿਤਾਵਾਂ ਪੜ੍ਹੀਆਂ। ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਗੁਰਮੇਲ ਸਿੰਘ, ਗਰੀਬ ਸਿੰਘ, ਸਰਪੰਚ ਰਜਵੰਤ ਕੌਰ, ਬੂਟਾ ਸਿੰਘ, ਮੋਹਣ ਲਾਲ, ਜਸਵੰਤ ਸਿੰਘ , ਧਰਮਿੰਦਰ ਸਿੰਘ ਆਦਿ ਵੀ ਹਾਜ਼ਰ ਸਨ ।