ਕੱਲ੍ਹ ਪੰਜਾਬ ਦੇ ਰਾਜਪਾਲ ਦੀ ਆਮਦ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸਐਸਪੀ ਬਟਾਲਾ ਨੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਮਿਲ ਕੇ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਦਾ ਮੁਆਇਨਾ ਕੀਤਾ।

ਕੱਲ੍ਹ ਪੰਜਾਬ ਦੇ ਰਾਜਪਾਲ ਦੀ ਆਮਦ ’ਤੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਤੇ ਐਸਐਸਪੀ ਬਟਾਲਾ ਨੇ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਮਿਲ ਕੇ ਡੇਰਾ ਬਾਬਾ ਨਾਨਕ ਦੇ ਸਰਹੱਦੀ ਖੇਤਰ ਦਾ ਮੁਆਇਨਾ ਕੀਤਾ।
mart daar

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਸਰਹੱਦੀ ਜਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਖੇਤਰ ਡੇਰਾ ਬਾਬਾ ਨਾਨਕ ਇਲਾਕੇ ਦੇ ਦੌਰੇ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ ਬਟਾਲਾ ਅਸ਼ਵਨੀ ਗੋਟਿਆਲ ਸਮੇਤ ਹੋਰ ਜ਼ਿਲ੍ਹਾ ਅਧਿਕਾਰੀਆਂ ਨੇ ਉਨ੍ਹਾਂ ਸਥਾਨਾਂ ਦਾ ਮੁਆਇਨਾ ਕੀਤਾ ਜਿਥ੍ਹੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਜਾਣਾ ਹੈ।  ਇਸ ਦੌਰੇ ਦੌਰਾਨ ਡੇਰਾ ਬਾਬਾ ਨਾਨਕ ਨਜ਼ਦੀਕ ਪਿੰਡ ਧਰਮਕੋਟ ਰੰਧਾਵਾ ਵਿਖੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ  ਨੂੰ ਪੰਜਾਬ ਦੇ ਰਾਜਪਾਲ ਮਿਲਣਗੇ  ਅਤੇ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਦਾ ਦੌਰਾ ਵੀ ਕਰਨਗੇ । ਡਿਪਟੀ ਕਮਿਸ਼ਨਰ ਗੁਰਦਾਸਪੁਰ ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਧਰਮਕੇਟ ਰੰਧਾਵਾ ਵਿਖੇ ਮਿਸ਼ਨ ਅਬਾਦ ਤਹਿਤ ਵਿਸ਼ੇਸ਼ ਕੈਂਪ ਵੀ ਲਗਾਇਆ ਜਾਵੇਗਾ ਜਿਸ ਵਿੱਚ ਸਰਹੱਦੀ  ਖੇਤਰ ਦੇ ਵਸਨੀਕਾਂ ਨੂੰ ਸਰਕਾਰ ਦੀਆਂ ਭਲਾਈ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇਂ ਦੱਸਿਆ ਕਿ ਪੰਜਾਬ ਦੇ ਰਜਪਾਲ ਬਨਵਾਰੀ ਲਾਲ ਪਰੋਹਿਤ ਆਪਣੈ ਡੇਰ ਬਾਬਾ ਨਾਨਕ ਫੇਰੀ ਦੌਰਾਨ  ਸਰਹਦੀ ਪਿੰਡਾਂ ਦੇ ਪੰਚਾਂ-ਸਰਪੰਚਾਂ, ਡਿਫੈਂਸ ਕਮੇਟੀਆਂ ਵੇ ਨੁਮਾਇੰਦਿਆਂ ਤੇ ਹੈਰ ਮੋਹਤਬਰਾਂ ਨਾਲ ਮੀਟਿੰਗ ਗਰਕੇ ਸੁਰੱਖਿਆ ਪ੍ਰਬੰਧਾਂ ਦ ਜਾਇਜਾ ਲੈਣਗੇ ਅਤੇ ਨਾਲ਼ ਹੀ ਸਰਹੱਦੀ ਲੋਕਾਂ ਨੂੰ ਦੇਸ਼ ਦੀ ਸੁਰੱਖਿਆ ਵਿੱਚ ਬੀ.ਐੱਸ.ਐੱਫ. ਤੇ ਹੋਰ ਸੁਰੱਖਿਆ ਏਜੰਸੀਆਂ ਦਾ ਸਾਥ ਦੇਣ ਲਈ ਪ੍ਰੇਰਿਤ ਕਰਨਗੇ। ਇਸ ਦੌਰਾਨ ਰਜਪਾਲ ਪੰਜਾਬ ਵੱਲੋਂ ਅਧਿਕਾਰੀਆਂ ਨਾਲ਼ ਮੀਟਿੰਗ ਵੀ ਕੀਤੀ ਜਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਦੀ ਭਲਕੇ ਆਮਦ ਲਈ ਸਾਰੇ ਪ੍ਰਬੰਧ ਪੂਰੇ ਕਰ ਲਏ ਹਨ ਅਤੇ ਸੁਰੱਖਿਆ ਵਿਵਸਥਾ ਦੇ ਵੀ ਪੁਖਤਾ ਪ੍ਰਬੰਧ ਹਨ।