ਲੱਖਣ ਕਲਾਂ 'ਚ 60 ਪਰਿਵਾਰਾਂ ਅਕਾਲੀ ਦਲ 'ਚ ਸ਼ਾਮਲ
ਲੱਖਣ ਕਲਾਂ 'ਚ 60 ਪਰਿਵਾਰਾਂ ਅਕਾਲੀ ਦਲ 'ਚ ਸ਼ਾਮਲ, ਰਵੀਕਰਨ ਸਿੰਘ ਕਾਹਲੋਂ ਵਲੋਂ ਸਵਾਗਤ
ਹਲਕਾ ਡੇਰਾ ਬਾਬਾ ਨਾਨਕ ਦੇ ਲੱਖਣਕਲਾਂ 'ਚ ਹੋਏ ਸਮਾਗਮ ਦੌਰਾਨ ਸ਼ੋ੍ਰਮਣੀ ਅਕਾਲੀ ਦਲ-ਬਸਪਾ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੇ ਕਿਹਾ ਕਿ ਬਲਬੀਰ ਸਿੰਘ ਕਾਹਲੋਂ ਅਤੇ ਮੈਡਮ ਬਲਜਿੰਦਰ ਕੌਰ ਦੀ ਅਗਵਾਈ ਹੇਠ ਪਿੰਡ ਦੇ 60 ਤੋਂ ਵੱਧ ਪਰਿਵਾਰਾਂ ਵਲੋਂ ਕਾਂਗਰਸ ਦੀਆਂ ਨੀਤੀਆਂ ਤੋਂ ਤੰਗ ਆ ਕੇ ਅਕਾਲੀ ਦਲ 'ਚ ਸ਼ਾਮਲ ਹੋਏ ਹਨ | ਸ: ਕਾਹਲੋਂ ਵਲੋਂ ਪਾਰਟੀ 'ਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕਰਨ ਉਪਰੰਤ ਐਲਾਨ ਕੀਤਾ ਕਿ ਸਰਕਾਰ ਆਉਣ 'ਤੇ ਹਰੇਕ ਵਰਕਰ ਨੂੰ ਦਰਜਾ-ਬ-ਦਰਜਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇੇ ਲੇਬਰਫੈੱਡ ਪੰਜਾਬ ਦੇ ਚੇਅਰਮੈਨ ਜਗਤਾਰ ਸਿੰਘ ਗੋਸਲ, ਸਰਪੰਚ ਜਸਬੀਰ ਸਿੰਘ ਕਾਹਲੋਂ ਵਡਾਲਾ ਬਾਂਗਰ, ਸਰਕਲ ਪ੍ਰਧਾਨ ਰਣਜੀਤ ਸਿੰਘ ਮੌੜ, ਕੁਲਵਿੰਦਰ ਸਿੰਘ ਸਰਾਂ, ਜਗਪਾਲ ਸਿੰਘ ਮਿੰਟਾ ਪਨਿਆੜ, ਗੁਰਦੀਪ ਸਿੰਘ ਬੋਹੜਵਡਾਲਾ, ਗੁਰਮੁੱਖ ਸਿੰਘ,ਪ੍ਰੀਤਮ ਸਿੰਘ ਸਮੇਤ ਪਿੰਡ ਦੇ ਸੈਂਕੜੇ ਵਰਕਰ ਹਾਜ਼ਰ ਹੋਏ |