ਲੋੜਵੰਦ ਪਰਿਵਾਰ ਨੂੰ ਮਾਇਕ ਸਹਾਇਤਾ ਭੇਟ ਕੀਤੀ
ਲੋੜਵੰਦ ਪਰਿਵਾਰ ਨੂੰ ਮਾਇਕ ਸਹਾਇਤਾ ਭੇਟ ਕੀਤੀ
ਅੱਡਾ ਸਰਾਂ ,20 ਜੁਲਾਈ(ਜਸਵੀਰ ਕਾਜਲ)
ਇਲਾਕੇ ਅੰਦਰ ਧਾਰਮਿਕ ਅਤੇ ਸਮਾਜ ਸੇਵੀ ਕੰਮਾਂ ਲਈ ਯਤਨਸ਼ੀਲ ਸੰਸਥਾ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕ ਵੱਲੋਂ ਆਪਣੇ ਸਮਾਜ ਸੇਵੀ ਕੰਮਾਂ ਨੂੰ ਜਾਰੀ ਰੱਖਦਿਆਂ ਪਿੰਡ ਕੰਧਾਲੀ ਨਰੰਗਪੁਰ ਵਿਖੇ ਇਕ ਲੋੜਵੰਦ ਪਰਿਵਾਰ ਨੂੰ ਮਾਇਕ ਸਹਾਇਤਾ ਭੇਟ ਕੀਤੀ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੋਸਾਇਟੀ ਦੇ ਵਾਲੰਟੀਅਰ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਨੇ ਦੱਸਿਆ ਕਿ ਪਿੰਡ ਨਾਲ ਹੀ ਸਬੰਧਤ ਇੱਕ 24 ਸਾਲਾ ਨੌਜਵਾਨ ਜਿਸ ਦੀ ਖੇਤਾਂ ਵਿੱਚ ਪੱਠੇ ਲੈਜਾਣ ਸਮੇਂ ਅਚਾਨਕ ਮੌਤ ਹੋ ਗਈ ਸੀਅਤੇ ਸਰਬੱਤ ਦਾ ਭਲਾ ਸੇਵਾ ਸੋਸਾਈਟੀ ਮੂਨਕਾਂ ਤੋਂ ਪਰਮਿੰਦਰ ਸਿੰਘ ਯੂ.ਐਸ.ਏ ਜੇ ਉੱਦਮ
੦ਉਪਰਾਲੇ ਸਦਕਾ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਬਰਾਂ ਨੂੰ 10000 ਰੁ: ਦੀ ਮਾਇਕ ਸਹਾਇਤਾ ਭੇਂਟ ਕਰਕੇ ਕਰਕੇ ਮਨੁੱਖਤਾ ਪ੍ਰਤੀ ਆਪਣੇ ਫਰਜ਼ ਨੂੰ ਅਦਾ ਕੀਤਾ ਗਿਆ ਹੈ ਇਸ ਮੌਕੇ ਹਾਜ਼ਰ ਹੋਏ ਸਰਪੰਚ ਸੁਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਕਧਾਲੀ ਨਰੰਗਪੁਰ ਨੇ ਸਰਬੱਤ ਦਾ ਭਲਾ ਸੇਵਾ ਸੁਸਾਇਟੀ ਦੇ ਵਿਸ਼ੇਸ਼ ਉੱਦਮ ਉਪਰਾਲੇ ਦੀ ਸ਼ਲਾਘਾ ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਵੀ ਆਪਣੇ ਆਲੇ-ਦੁਆਲੇ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਾ ਚਾਹੀਦਾ ਹੈ।
ਫੋਟੋ
ਕੈਪਸ਼ਨ:-ਪਿੰਡ ਕੰਧਾਲੀ ਨਾਰੰਗਪੁਰ ਵਿਖੇ ਲੋੜਵੰਦ ਪਰਿਵਾਰ ਨੂੰ ਮਾਇਕ ਸਹਾਇਤਾ ਭੇਟ ਕਰਦੇ ਹੋਏ ਸਰਬੱਤ ਦਾ ਭਲਾ ਸੇਵਾ ਸੋਸਾਇਟੀ ਮੂਨਕਾਂ ਦੇ ਸੇਵਾਦਾਰ ਜਥੇਦਾਰ ਦਵਿੰਦਰ ਸਿੰਘ ਮੂਨਕਾਂ ਤੇ ਹੋਰ