ਦੋਆਬਾ ਕਿਸਾਨ ਕਮੇਟੀ ਪੰਜਾਬ ਵੱਲੋਂ ਪਿੰਡ ਝੱਜ ਦੀ ਇਕਾਈ ਗਠਿਤ
ਕਿਸਾਨਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਝੱਜ ਵਿਖੇ ਹੋਈ ਕਮੇਟੀ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਗੁਰਾਇਆ ਦੀ ਅਗਵਾਈ ਹੇਠ ਹੋਈ

ਅੱਡਾ ਸਰਾਂ 11 ਅਪ੍ਰੈਲ (ਜਸਬੀਰ ਕਾਜਲ) ਕਿਸਾਨਾਂ ਲਈ ਸੰਘਰਸ਼ਸ਼ੀਲ ਜਥੇਬੰਦੀ ਦੋਆਬਾ ਕਿਸਾਨ ਕਮੇਟੀ ਪੰਜਾਬ ਦੀ ਇਕ ਵਿਸ਼ੇਸ਼ ਮੀਟਿੰਗ ਪਿੰਡ ਝੱਜ ਵਿਖੇ, ਕਮੇਟੀ ਦੇ ਜਨਰਲ ਸਕੱਤਰ ਪ੍ਰਿਤਪਾਲ ਸਿੰਘ ਗੁਰਾਇਆ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ ਦੌਰਾਨ ਵਿਸ਼ੇਸ਼ ਤੌਰ ਤੇ ਪਹੁੰਚੇ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜਗਵੀਰ ਸਿੰਘ ਚੌਹਾਨ ਦੀ ਹਾਜ਼ਰੀ ਵਿਚ ਪਿੰਡ ਦੀ ਕਿਸਾਨ ਇਕਾਈ ਕਮੇਟੀ ਗਠਿਤ ਕੀਤੀ ਗਈ | ਜਿਸ ਵਿੱਚ ਗੁਰਮੀਤ ਸਿੰਘ ਨੂੰ ਪ੍ਰਧਾਨ, ਰਵਿੰਦਰ ਕੁਮਾਰ ਨੂੰ ਮੀਤ ਪ੍ਰਧਾਨ ,ਜਸਵੰਤ ਸਿੰਘ ਮਠਾਰੂ ਨੂੰ ਜਨਰਲ ਸਕੱਤਰ, ਤਰਲੋਕ ਸਿੰਘ ਨੂੰ ਸੈਕਟਰੀ, ਜਸਵਿੰਦਰ ਸਿੰਘ ਨੂੰ ਖਜ਼ਾਨਚੀ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਜਸਵੰਤ ਸਿੰਘ, ਸੁਖਜੀਤ ਸਿੰਘ, ਕੁਲਵੰਤ ਸਿੰਘ ,ਰਣਜੀਤ ਸਿੰਘ, ਮਨਦੀਪ ਸਿੰਘ, ਅਮਰਜੀਤ ਸਿੰਘ, ਕੁਲਦੀਪ ਸਿੰਘ ਨੂੰ ਕਮੇਟੀ ਦੇ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਜੰਗਵੀਰ ਚੌਹਾਨ ਨੇ ਕਿਹਾ ਕਿ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਅਤੇ ਕਿਸਾਨਾਂ ਦੇ ਹੱਕਾਂ ਲਈ ਹਮੇਸ਼ਾ ਆਵਾਜ਼ ਬੁਲੰਦ ਕਰਦੀ ਰਹੇਗੀ।ਇਸ ਮੌਕੇ ਕਮੇਟੀ ਦੇ ਨਵ ਨਿਯੁਕਤ ਮੈਂਬਰਾਂ ਨੂੰ ਸਨਮਾਨਤ ਵੀ ਕੀਤਾ ਗਿਆ |