ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਟਾਂਡਾ ਪੁਲਸ ਨੇ ਇਕ ਵਿਅਕਤੀ ਨੂੰ ਪਿੰਡ ਘੋੜਾਵਾਹਾ ਵਿਖੇ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਅੱਡਾ ਸਰਾਂ  24  ਮਈ ਅਡਾ ਸਰਾ (ਜਸਵੀਰ ਕਾਜਲ ) ਟਾਂਡਾ ਪੁਲਸ ਨੇ  ਇਕ ਵਿਅਕਤੀ ਨੂੰ ਪਿੰਡ ਘੋੜਾਵਾਹਾ ਵਿਖੇ   ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਸ ਸੰਬੰਧੀ ਜਾਣਕਾਰੀ ਦਿੰਦਿਆ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਉਂਕਾਰ ਸਿੰਘ ਬਰਾੜ ਨੇ ਦੱਸਿਆ ਕਿ  ਥਾਣੇਦਾਰ   ਜਗਜੀਤ ਸਿੰਘ ਦੀ ਟੀਮ ਵੱਲੋਂ ਕੀਤੀ ਗਈ ਨਾਕੇਬੰਦੀ ਦੌਰਾਨ  ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਹਿਚਾਣ  ਬੁੱਧੂ ਪੁੱਤਰ ਸਰਵਣ ਸਿੰਘ ਨਿਵਾਸੀ ਪਿੰਡ ਕਠਾਣਾ ਬੇਟ(ਸ੍ਰੀ ਹਰਗੋਬਿੰਦਪੁਰ) ਵਜੋਂ ਹੋਈ ਹੈ ਅਤੇ ਪੁਲਿਸ ਨੇ ਉਸ ਕੋਲੋਂ  11250 ਮਿ.ਲੀ. ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਖਿਲਾਫ਼ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ