ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿ੍ੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਕਾਂਗਰਸ 'ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿ੍ੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਭਦੌੜ ਤੋਂ ਉਮੀਦਵਾਰ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਢਿੱਲਵਾਂ ਵਿਖੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ |

ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿ੍ੰਸੀਪਲ ਸਕੱਤਰ ਦਰਬਾਰਾ ਸਿੰਘ  ਗੁਰੂ ਕਾਂਗਰਸ 'ਚ ਸ਼ਾਮਲ

ਸ਼੍ਰੋਮਣੀ ਅਕਾਲੀ ਦਲ ਨੂੰ  ਵੱਡਾ ਝਟਕਾ - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪਿ੍ੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਆਪਣੇ ਸਾਥੀਆਂ ਸਮੇਤ ਵਿਧਾਨ ਸਭਾ ਹਲਕਾ ਭਦੌੜ ਤੋਂ ਉਮੀਦਵਾਰ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਨਜ਼ਦੀਕੀ ਪਿੰਡ ਢਿੱਲਵਾਂ ਵਿਖੇ ਕਾਂਗਰਸ ਪਾਰਟੀ 'ਚ ਸ਼ਾਮਲ ਹੋ ਗਏ | ਦਰਬਾਰਾ ਸਿੰਘ ਗੁਰੂ ਨੇ ਕਿਹਾ ਕਿ ਜਦ ਤੋਂ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਕਮਾਨ ਆਪਣੇ ਹੱਥ ਵਿੱਚ ਲਈ ਹੈ ਉਹ ਮੈਨੂੰ ਕੁਝ ਨਹੀਂ ਸਮਝਦਾ ਸੀ ਤੇ ਮੈਂ ਵੀ ਉਸ ਨੂੰ ਕੁਝ ਨਹੀਂ ਮੰਨਦਾ ਸੀ | ਮੈਂ ਪ੍ਰਕਾਸ਼ ਸਿੰਘ ਬਾਦਲ ਦਾ ਦਿਲੋ ਸਤਿਕਾਰ ਕਰਦਾ ਹਾਂ, ਉਨ੍ਹਾਂ ਨੇ ਹੀ ਮੈਨੂੰ ਪਿ੍ੰਸੀਪਲ ਸੈਕਟਰੀ ਲਾਇਆ ਸੀ |

ਸੁਖਬੀਰ ਸਿੰਘ ਬਾਦਲ 'ਚ ਘੁਮੰਡ ਹੈ, ਸੁਖਬੀਰ ਸਿੰਘ ਬਾਦਲ ਕਹਿੰਦਾ ਹੈ ਕਿ ਅਕਾਲੀ ਦਲ ਕਿਸਾਨਾਂ ਦਾ ਹਿਤੈਸ਼ੀ ਹੈ, ਪਰ ਉਨ੍ਹਾਂ ਨੇ ਪਾਰਲੀਮੈਂਟ ਵਿੱਚ ਕਿਸਾਨ ਦੇ ਵਿਰੁੱਧ ਜਾ ਕੇ ਵੋਟ ਕਿਉਂ ਪਾਈ ਸੀ ? ਕਾਨੂੰਨ ਪਾਰਲੀਮੈਂਟ ਬਣਾਉਣੀ ਹੈ ਇਨ੍ਹਾਂ ਨੇ ਲੋਕਾਂ ਨੂੰ ਹੀ ਬੁੱਧੂ ਬਣਾਇਆ ਹੈ | ਦਰਬਾਰ ਸਿੰਘ ਗੁਰੂ ਨੇ ਕਿਹਾ ਕਿ ਮੈਂ ਤੱਥਾਂ ਦੇ ਆਧਾਰ 'ਤੇ ਕਹਿੰਦਾ ਹਾਂ ਕਿ ਸ਼੍ਰੋਮਣੀ ਅਕਾਲੀਆਂ ਦਲ ਦੀ ਸਰਕਾਰ ਵੇਲੇ ਨਸ਼ਿਆਂ ਦੀ ਵਿਕਰੀ ਕਰਾਈ ਗਈ ਅਤੇ ਕੇਸ ਨੂੰ ਭੰਬਲਭੂਸੇ ਵਿੱਚ ਪਾਇਆ ਗਿਆ ਤਾਂ ਕਿ ਕੇਸ ਦੀ ਪੁਸ਼ਟੀ ਨਾ ਹੋ ਸਕੇ |