ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਸਿਹਤ ਸਹੂਲਤ ਪੂਰੀਆ ਕਰਨ ਦੀ ਬਜਾਏ' ਡਾਕਟਰਾਂ ਨੇ ਮੀਡੀਆ ਤੇ ਲਗਾਈ ਰੋਕ
ਡਾਕਟਰਾਂ ਨੇ ਦਫਤਰ ਬਾਹਰ ਲਗਾਏ ਮੀਡੀਆ ਪਰਸਨ ਨਾਟ ਅਲਾਉਡ ਦੇ ਬੋਰਡ
ਗੁਰਦਾਸਪੁਰ ਦਾ ਸਿਵਲ ਹਸਪਤਾਲ ਹਮੇਸ਼ਾਂ ਹੀ ਕਿਸੇ ਨਾ ਕਿਸੇ ਗੱਲ ਨੂੰ ਲੈਕੇ ਚਰਚਾ ਵਿੱਚ ਰਹਿੰਦਾ ਹੈ ਇਸ ਵਾਰ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਸਿਵਲ ਹਸਪਤਾਲ ਵਿੱਚ ਸਿਹਤ ਸਹੂਲਤਾਂ ਪੂਰੀਆਂ ਕਰਨ ਦੀ ਬਜਾਏ ਹਸਪਤਾਲ ਵਿੱਚ ਮੀਡੀਆ ਦੇ ਆਉਣ ਤੇ ਹੀ ਰੋਕ ਲਗਾ ਦਿੱਤੀ ਹੈ ਅਤੇ ਡਾਕਟਰਾਂ ਦੇ ਕਮਰਿਆਂ ਦੇ ਬਾਹਰ ਮੀਡੀਆ ਪਰਸਨ ਆਰ ਨਾਟ ਅਲਾਊਡ ਦੇ ਬੋਰਡ ਲਗਾ ਦਿੱਤੇ ਹਨ। ਸੀਨੀਅਰ ਅਧਿਕਾਰੀ ਵੀ ਕੁੱਝ ਨਾਂ ਪਤਾ ਹੋਣ ਬਾਰੇ ਕਹਿ ਰਹੇ ਹਨ। ਸਵਾਲ ਉੱਠਣੇ ਲਾਜ਼ਮੀ ਹਨ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਡਾਕਟਰਾਂ ਵੱਲੋਂ ਕੀਤੀ ਜਾ ਰਹੀ ਮਨਮਰਜੀ ਦਾ ਅਤੇ ਹਸਪਤਾਲ ਚ ਕੀ ਹੋ ਰਿਹਾ ਕੀ ਸੀਨੀਅਰ ਅਧਿਕਾਰੀਆਂ ਨੂੰ ਸੱਚਮੁੱਚ ਨਹੀਂ ਪਤਾ ਜਾਂ ਮੀਡੀਆ ਦੇ ਸਵਾਲਾਂ ਤੋਂ ਬਚਨ ਲਈ ਡਾਕਟਰਾਂ ਨੇ ਆਪਣੇ ਕਮਰੇ ਦੇ ਬਾਹਰ ਮੀਡੀਆ ਨੂੰ ਅੰਦਰ ਨਾ ਆਉਣ ਲਈ ਬੋਰਡ ਲਗਾਏ ਹਨ। ਇਸ ਸਬੰਧ ਵਿਚ ਜਦੋਂ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਹਰਭਜਨ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਇਹ ਸਾਰੀ ਗੱਲ ਮੇਰੇ ਧਿਆਨ ਵਿੱਚ ਨਹੀਂ ਹੈ ਉਹਨਾਂ ਕਿਹਾ ਕਿ ਇਸ ਤਰਾਂ ਹੈ ਤਾਂ ਇਹ ਬਹੁਤ ਗਲਤ ਹੈ. ਕਿਉਂਕਿ ਮੀਡੀਆ ਨੇ ਸਾਡੀ ਕਈ ਤਰੀਕੇ ਨਾਲ ਮਦਦ ਕੀਤੀ ਹੈ ਅਤੇ ਲੋਕਾਂ ਨੂੰ ਜਾਗਰੂਕ ਕਰਨ ਵਿਚ ਮੀਡੀਆ ਦਾ ਅਹਿਮ ਰੋਲ ਰਿਹਾ ਹੈ ਉਨ੍ਹਾਂ ਨੇ ਕਿਹਾ ਕਿ ਇਸ ਸਬੰਧ ਵਿਚ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਨਾਲ ਗੱਲ ਕੀਤੀ ਜਾਵੇਗੀ ਅਤੇ ਜਲਦੀ ਹੀ ਬੋਰਡ ਉਤਾਰ ਦਿੱਤੇ ਜਾਣਗੇ । all 2 ਨਿਊਜ਼ ਲਈ ਜਤਿੰਦਰ ਕੁਮਾਰ ਨਾਲ ਕ੍ਰਿਸ਼ਨ ਗੋਪਾਲ ਦੀ ਵਿਸ਼ੇਸ਼ ਰਿਪੋਰਟ ਡੇਰਾ ਬਾਬਾ ਨਾਨਕ।