ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਤੇ ਤਿੱਖੇ ਹਮਲੇ
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਤੇ ਤਿੱਖੇ ਹਮਲੇ - ਗੁਰਮੀਤ ਰਾਮ ਰਹੀਮ ਨੂੰ ਮਿਲੀ ਫਰਲੋ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਸ ਨਾਲ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੀ ਮਿਲੀ ਹੋਈ ਸਾਂਝ ਸਾਹਮਣੇ ਆ ਗਈ ਹੈ |
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਤੇ ਤਿੱਖੇ ਹਮਲੇ - ਗੁਰਮੀਤ ਰਾਮ ਰਹੀਮ ਨੂੰ ਮਿਲੀ ਫਰਲੋ 'ਤੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਸ ਨਾਲ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੀ ਮਿਲੀ ਹੋਈ ਸਾਂਝ ਸਾਹਮਣੇ ਆ ਗਈ ਹੈ | ਸੁਖਜਿੰਦਰ ਸਿੰਘ ਰੰਧਾਵਾ ਨੇ ਟਵੀਟਰ ਰਾਹੀਂ ਇਹ ਹਮਲੇ ਕੀਤੇ ਹਨ | ਉਹਨਾਂ ਕਿਹਾ ਕਿ ਜਬਰ ਜ਼ਨਾਹ, ਕਤਲ ਜਿਹੇ ਸੰਗੀਨ ਅਪਰਾਧਕ ਕੇਸਾਂ ਵਿੱਚ ਸਜ਼ਾ ਯਾਫਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਖੁੱਲ੍ਹਾ ਛੱਡਣ ਨਾਲ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੀ ਲੁਕਵੀਂ ਸਾਂਝ ਜੱਗ ਜ਼ਾਹਰ ਹੋ ਗਈ।
ਬੇਅਦਬੀ ਮਾਮਲਿਆਂ ਵਿੱਚ ਡੇਰੇ ਦੀ ਸ਼ਮੂਲੀਅਤ ਤੋਂ ਬਾਅਦ ਵੀ ਡੇਰਾ ਮੁਖੀ ਨੂੰ ਰਾਜਸੀ ਸਰਪ੍ਰਸਤੀ ਦੇਣ ਬਦਲੇ ਭਾਰਤੀ ਜਨਤਾ ਪਾਰਟੀ, ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਨੂੰ ਸਿੱਖ ਸੰਗਤ ਕਦੇ ਮੁਆਫ਼ ਨਹੀਂ ਕਰੇਗੀ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਵੀ ਡੇਰਾ ਮੁਖੀ ਨੂੰ ਮੁਆਫ ਕਰਕੇ ਸਿੱਖ ਕੌਮ ਦੇ ਅੱਲੇ ਜ਼ਖ਼ਮਾਂ ਉੱਤੇ ਲੂਣ ਛਿੜਕਿਆ ਗਿਆ ਸੀ। ਫ਼ਿਰਕੂ ਪਾਰਟੀਆਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਲਈ ਖੇਡੀ ਗਈ ਇਸ ਸਾਜ਼ਿਸ਼ ਦਾ ਪੰਜਾਬ ਦੇ ਲੋਕ 20 ਫ਼ਰਵਰੀ ਨੂੰ ਪਰਦਾਫਾਸ਼ ਕਰਕੇ ਕਰਾਰਾ ਜਵਾਬ ਦੇਣਗੇ।