ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ 12 ਜੂਨ ਨੂੰ ਹੈਡ ਆਫਿਸ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ

ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ 12 ਜੂਨ ਨੂੰ ਹੈਡ ਆਫਿਸ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ

ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ 12 ਜੂਨ ਨੂੰ ਹੈਡ ਆਫਿਸ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ
mart daar

ਵਿਭਾਗੀ ਅਧਿਕਾਰੀਆਂ ਦੀ ਕਮੇਟੀ ਵਲੋਂ 12 ਜੂਨ ਨੂੰ ਹੈਡ ਆਫਿਸ ਪਟਿਆਲਾ ਵਿਖੇ ਸੂਬਾ ਪੱਧਰੀ ਧਰਨਾ 

ਅੱਡਾ  ਸਰਾਂ (ਜਸਵੀਰ ਕਾਜਲ)

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਰਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਜਿਲਾ-ਅਤੇ ਬਰਾਚ ਹੁਸ਼ਿਆਰਪੁਰ ਦੀ ਮੀਟਿੰਗ ਬ੍ਰਾਂਚ ਪ੍ਰਧਾਨ -ਸੁਖਵਿੰਦਰ ਸਿੰਘ ਚੁੰਬਰ--- ਦੀ ਪ੍ਰਧਾਨਗੀ ਹੇਠ ਆਲੋਵਾਲ ਵਾਟਰਬਾਕਸ ਵਿਖੇ ਹੋਈ ਜਿਸ ਵਿਚ ਜ਼ਿਲਾ ਆਗੂ ਜਤਿੰਦਰ ਸਿੰਘ ਬੱਧਣ ਅਤੇ ਸੂਬਾਂ ਆਗੂ ਉਂਕਾਰ ਸਿੰਘ ਢਾਂਡਾ  ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੈਬਨਿਟ ਮੰਤਰੀਆਂ ਨਾਲ ਸਬੰਧਤ ਗਠਿਤ ‘ਸਬ-ਕਮੇਟੀ’ ਦੇ ਨਾਲ ਕ੍ਰਮਵਾਰ ਮਿਤੀ 21-12-2022, 13-02-2023 ਅਤੇ 05-04-2023 ਨੂੰ ਹੋਈਆਂ ਪੈਨਲ ਮੀਟਿੰਗਾਂ ਯੂਨੀਅਨ ਵਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪਿਛਲੇ 10-15 ਸਾਲਾਂ ਤੋਂ ਇਕ ਵਰਕਰ ਦੇ ਰੂਪ ’ਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ’ਚ ਮਰਜ ਕਰਕੇ ਉਨਾਂ ਦੇ ਤਜਰਬੇ ਨੂੰ ਮੁੱਖ ਰੱਖ ਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਰੱਖੀ ਗਈ ਹੈ। ਜਿਸ ਤੇ 5 ਅਪ੍ਰੈਲ ਨੂੰ ਹੋਈ ਮੀਟਿੰਗ ’ਚ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ਵਿਚ ਸ਼ਾਮਲ ਕਰਕੇ ਰੈਗੂਲਰ ਕਰਨ ਲਈ ਪ੍ਰਪੋਜਲ (ਕੇਸ) ਤਿਆਰ ਕਰਨ ਦੀ ਸਹਿਮਤੀ ਬਣੀ ਸੀ ਅਤੇ ਸਬ-ਕਮੇਟੀ ਦੇ ਮੈਂਬਰ ਕਮ- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸਥਾਨਕ ਸਰਕਾਰਾਂ ਮੰਤਰੀ ਅਮਨ ਅਰੋੜਾ ਵਲੋਂ ਵਿਭਾਗੀ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਦੇਖ ਰੇਖ ਹੇਠ ਵਿਭਾਗੀ ਮੁਖੀ ਨੂੰ ਮਈ 2023 ਦੇ ਪਹਿਲੇ ਹਫਤੇ ਤੱਕ ਪ੍ਰਪੋਜਲ ਤਿਆਰ ਕਰਨ ਦੇ ਨਿਰਦੇਸ਼ਾਂ ਦਿੱਤੇ ਗਏ ਸਨ। ਵਿਭਾਗ ਦੇ ਡਿੱਪਟੀ ਡਾਇਰੈਕਟਰ (ਪ੍ਰਸ਼ਾਸਨ) ਵਲੋਂ 13 ਅਪ੍ਰੈਲ ਨੂੰ ਪੱਤਰ ਜਾਰੀ ਕਰਕੇ 20 ਅਪ੍ਰੈਲ ਤੱਕ ਯੂਨੀਅਨ ਪਾਸੋ ਸੁਝਾਅ ਮੰਗੇ ਗਏ, ਜਿਸਤੇ ਯੂਨੀਅਨ ਵਲੋਂ ਵਰਕਰਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਵਾਲੀ ਤਜਵੀਜ ਤਿਆਰ ਕਰਕੇ 19 ਅਪ੍ਰੈਲ ਨੂੰ ਵਿਭਾਗੀ ਅਧਿਕਾਰੀਆਂ ਨੂੰ ਸੌਪੀ ਗਈ ਸੀ।
ਪਰ ਵਿਭਾਗੀ ਮੁਖੀ ਜਸਸ ਮੁਹਾਲੀ ਵਲੋਂ ਮਿਤੀ 30 ਅਪ੍ਰੈਲ ਨੂੰ ਚੀਫ ਇੰਜੀਨੀਅਰ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਦੀ ਸਬ-ਕਮੇਟੀ ਦਾ ਗਠਨ ਕਰਕੇ ਯੂਨੀਅਨ ਦੇ ਨਾਲ ਮੀਟਿੰਗਾਂ ਕਰਨ ਉਪਰੰਤ ਪ੍ਰਪੋਜਲ ਇਕ ਹਫਤੇ ਦੇ ਅੰਦਰ ਅੰਦਰ ਫਾਇਨਲ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ।
ਸੂਬਾ ਆਗੂਆਂ ਨੇ ਕਿਹਾ ਕਿ ਵਿਭਾਗੀ ਅਧਿਕਾਰੀਆਂ ਦੀ ਸਬ ਕਮੇਟੀ ਵਲੋਂ 5 ਮਈ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੁੱਖ ਦਫਤਰ ਪਟਿਆਲਾ ਵਿਖੇ ਉਕਤ ਯੂਨੀਅਨ ਦੇ ਨਾਲ ਮੀਟਿੰਗ ਕੀਤੀ ਗਈ ਹੈ। ਜਿਸ ਵਿਚ ਵਰਕਰਾਂ ਦੇ ਹਿੱਤ ’ਚ ਪ੍ਰਪੋਜਲ ਤਿਆਰ ਕਰਕੇ ਦੁਬਾਰਾ ਮੀਟਿੰਗ ਯੂਨੀਅਨ ਦੇ ਨਾਲ ਕਰਨ ਲਈ 15 ਮਈ ਤੱਕ ਸਮਾਂ ਤੈਅ ਕੀਤਾ ਗਿਆ ਪਰ ਕਮੇਟੀ ਵਲੋਂ ਅਜੇ ਤੱਕ ਨਾਂ ਤਾ ਦੁਬਾਰਾ ਮੀਟਿੰਗ ਨਹੀਂ ਕੀਤੀ ਗਈ ਹੈ ਅਤੇ ਨਾਂਹ ਹੀ  ਇਨਲਿਸਟਮੈਂਟ/ਆਊਟਸੋਰਸ ਕਾਮਿਆਂ ਨੂੰ ਵਿਭਾਗ ਵਿੱਚ ਲੈਣ ਲਈ ਯੂਨੀਅਨ ਦੀ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਨ ਲਈ ਸਹਿਮਤੀ ਵੀ ਨਹੀਂ ਪ੍ਰਗਟਾਈ ਗਈ ਹੈ। ਆਗੂਆਂ ਨੇ ਕਿਹਾ ਕਿ ਵਰਕਰਾਂ ਦੇ ਪੱਕੇ ਰੁਜਗਾਰ ਲਈ ਪ੍ਰਪੋਜਲ ਨੂੰ ਫਾਇਨਲ ਕਰਨ ਲਈ ਚੱਲ ਰਹੇ ਗੱਲਬਾਤ ਦੇ ਪ੍ਰੋਸੈਸ ਨੂੰ ਲਮਕਾਇਆ ਜਾ ਰਿਹਾ ਹੈ ਕਿਉਕਿ ਸਰਕਾਰ ਦੀ ਕੈਬਨਿਟ ਸਬ-ਕਮੇਟੀ ਮੈਂਬਰ-ਕਮ-ਮੰਤਰੀ ਸਾਹਿਬਾਨ ਦੇ ਨਾਲ 5 ਅਪ੍ਰੈਲ ਨੂੰ ਹੋਈ ਪੈਨਲ ਮੀਟਿੰਗ ’ਚ ਬਣੀ ਸਹਿਮਤੀ ਮੁਤਾਬਕ ਵਿਭਾਗੀ ਅਧਿਕਾਰੀਆਂ ਵੱਲੋਂ ਲਗਭਗ 2 ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਯੂਨੀਅਨ ਦੇ ਨਾਲ ਮੀਟਿੰਗ ਕਰਨ ਦਾ ਸਮਾਂ ਤੱਕ ਨਹੀਂ ਦਿੱਤਾ ਗਿਆ ਹੈ ਉਥੇ ਹੀ ਵਿਭਾਗ ਦੇ ਸਮੂਹ ਅਧਿਕਾਰੀਆਂ ਵਲੋਂ ਵਰਕਰਾਂ ਦੇ ਪੱਕੇ ਰੁਜਗਾਰ ਲਈ ਕੋਈ ਨੀਤੀ ਜਾਂ ਪਾਲਸੀ ਨਹੀਂ ਤਿਆਰ ਕੀਤੀ ਗਈ ਹੈ ਜਿਸਦੇ ਕਾਰਨ ਵਰਕਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਜਿਸ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਵਲੋਂ 12 ਜੂਨ ਨੂੰ ਚੀਫ ਇੰਜੀਨੀਅਰ ਦੀ ਦੇਖ ਰੇਖ ਹੇਠ ਵਿਭਾਗੀ ਅਧਿਕਾਰੀਆਂ ਦੀ ਗਠਿਤ ਸਬ ਕਮੇਟੀ ਦੇ ਖਿਲਾਫ ਹੈਡ ਆਫਿਸ ਪਟਿਆਲਾ ਅੱਗੇ ਸੂਬਾ  ਪੱਧਰੀ ਧਰਨਾ ਦਿੱਤਾ ਜਾਵੇਗਾ ਇਸ ਧਰਨੇ ਵਿੱਚ ਬ੍ਰਾਂਚ-ਹੁਸ਼ਿਆਰਪੁਰ ਕੁਲਦੀਪ ਸਿੰਘ ਅਮਨਦੀਪ ਸਿੰਘ ਸੰਦੀਪ ਕੁਮਾਰ ਤਜਿੰਦਰ ਕੁਮਾਰ ਸੁਖਦੇਵ ਰਾਜ ਰਾਜ ਕੁਮਾਰ ਸੋਹਨ ਲਾਲ ਵਿਨੋਦ ਕੁਮਾਰ ਸ਼ਿਵ ਦਿਆਲ ਸੁਰਿੰਦਰ ਕੁਮਾਰ ਸਰੂਪ ਲਾਲ ਸੁਖਦੀਪ ਕੁਮਾਰ ਬੂਟਾ ਸਿੰਘ ਹਰਜੀਤ ਸਿੰਘ ਅਤੇ  ਵਰਕਰ, ਪਰਿਵਾਰ, ਬੱਚਿਆਂ ਸਮੇਤ ਵੱਧ ਚੜਕੇ ਸਮਾਲ ਹੋਣਗੇ।