ਹਥਿਆਰਬੰਦ ਨੌਜਵਾਨਾਂ ਨੇ ਤਾਬੜ-ਤੋੜ ਚਲਾਈਆਂ ਗੋਲੀਆਂ - ਇਕ ਦੀ ਮੌਤ ਦੋ ਗੰਭੀਰ ਜ਼ਖਮੀ
ਬਟਾਲਾ ਵਿਖੇ ਗੁੰਡਾਗਰਦੀ ਅਤੇ ਅਪਰਾਧ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ੀ ਘਟਨਾ ਵਡਾਲਾ ਬਾਂਗਰ ਵਿਚ ਵਾਪਰੀ ਹੈ ਜਿੱਥੇ ਇਕ ਹੋਟਲ ਵਿੱਚ ਬੈਠੇ ਕੁਝ ਨੌਜਵਾਨਾਂ ਤੇ 8 ਤੋਂ 10 ਨੌਜਵਾਨਾਂ ਨੇ ਆ ਕੇ ਤਾਬੜ-ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ,
ਪੁਲਸ ਜ਼ਿਲਾ ਬਟਾਲਾ ਵਿਖੇ ਗੁੰਡਾਗਰਦੀ ਅਤੇ ਅਪਰਾਧ ਦੇ ਮਾਮਲੇ ਵਧਦੇ ਜਾ ਰਹੇ ਹਨ। ਤਾਜ਼ੀ ਘਟਨਾ ਵਡਾਲਾ ਬਾਂਗਰ ਵਿਚ ਵਾਪਰੀ ਹੈ ਜਿੱਥੇ ਇਕ
ਹੋਟਲ ਵਿੱਚ ਬੈਠੇ ਕੁਝ ਨੌਜਵਾਨਾਂ ਤੇ 8 ਤੋਂ 10 ਨੌਜਵਾਨਾਂ ਨੇ ਆ ਕੇ ਤਾਬੜ-ਤੋੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਨਾਲ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿਚੋਂ ਇਕ ਦੀ ਕੁਝ ਸਮੇਂ ਬਾਅਦ ਮੌਤ ਹੋ ਗਈ ਜਦਕਿ ਦੋ ਨੌਜਵਾਨਾਂ ਨੂੰ ਉਨ੍ਹਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਅਮ੍ਰਿਤਸਰ ਦੇ ਗੁਰੂ ਰਾਮਦਾਸ ਹਸਪਤਾਲ ਵਿੱਖੇ ਰੈਫਰ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਹਿਚਾਣ ਜਸਵਿੰਦਰ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਜੋ ਬਟਾਲਾ ਦੇ ਨੇੜੇ ਪਿੰਡ ਸ਼ਾਹਪੁਰ ਦਾ ਰਹਿਣ ਵਾਲਾ ਹੈ ਅਤੇ ਜਿਸਦੀ ਉਮਰ 34 ਸਾਲ ਹੈ, ਦੇ ਰੂਪ ਵਿਚ ਹੋਈ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਜਸਵਿੰਦਰ ਸਿੰਘ ਦੇ ਭਰਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੰਡਾਲਾ ਵਾਂਗਰ ਤੋਂ ਫੋਨ ਆਇਆ ਕਿ ਇਥੇ ਅਹਾਤੇ ਤੇ ਗੋਲੀਆਂ ਚੱਲੀਆਂ ਹਨ ਅਤੇ ਉਹ ਜਲਦੀ ਜਲਦੀ ਵਡਾਲਾ ਬਾਂਗਰ ਆਏ। ਜਦੋਂ ਅਹਾਤੇ ਤੇ ਪੁੱਜੇ ਤਾਂ ਦੇਖਿਆ ਕਿ ਉਸਦੇ ਦੇ ਭਰਾ ਦੇ ਸੀਨੇ ਤੇ ਗੋਲੀ ਵੱਜੀ ਸੀ ਜਦਕਿ ਉਸ ਦੇ ਦੋ ਹੋਰ ਸਾਥੀ ਜ਼ਖਮੀ ਹੋਏ ਸਨ ਜਿਨ੍ਹਾਂ ਵਿੱਚੋਂ ਇੱਕ ਦੇ ਸਿਰ ਤੇ ਗੋਲੀ ਵੱਜੀ ਸੀ। ਉਨਾਂ ਤੇ ਤੇਜ਼ਧਾਰ ਹਥਿਆਰਾਂ ਨਾਲ ਵੀ ਹਮਲਾ ਕੀਤਾ ਗਿਆ ਸੀ। ਉਸਦੇ ਦੇ ਭਰਾ ਜਸਵਿੰਦਰ ਸਿੰਘ ਦੀ ਕੁਝ ਸਮੇਂ ਬਾਅਦ ਹੀ ਮੌਤ ਹੋ ਗਈ। ਘਟਨਾ ਬਾਰੇ ਉਸ ਨੂੰ ਪਤਾ ਲੱਗਾ ਕਿ ਉਸ ਦੇ ਭਰਾ ਦੇ ਦੋ-ਤਿੰਨ ਦੋਸਤ ਅਹਾਤੇ ਤੇ ਬੈਠੇ ਸਨ ਕਿ 8_10 ਨੌਜਵਾਨਾਂ ਨੇ ਆ ਕੇ ਅੰਧਾਧੁੰਦ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਉਹਨਾਂ ਦੀ ਕੁਝ ਲੋਕਾਂ ਨਾਲ ਰੰਜਿਸ਼ ਤਾਂ ਹੈ ਪਰ ਅਜੇ ਘਟਨਾ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ ਕਿ ਹਮਲਾ ਕਰਨ ਵਾਲੇ ਕੌਣ ਸਨ।
ਉਥੇ ਹੀ ਸਿਵਲ ਹਸਪਤਾਲ ਬਟਾਲਾ ਦੇ ਡਾਕਟਰ ਪਾਰਥ ਨੇ ਦੱਸਿਆ ਕਿ ਹਸਪਤਾਲ ਵਿਚ 3 ਨੌਜਵਾਨ ਲਿਆਂਦੇ ਗਏ ਸਨ ਜਿਨ੍ਹਾਂ ਵਿੱਚੋਂ ਇੱਕ ਜਸਵਿੰਦਰ ਸਿੰਘ ਦੀ ਮੌਤ ਹੋ ਚੁੱਕੀ ਸੀ ਜਦਕਿ ਦੋ ਦੀ ਹਾਲਤ ਗੰਭੀਰ ਸੀ ਜਿਨ੍ਹਾਂ ਨੂੰ ਪ੍ਰਾਥਮਿਕ ਉਪਚਾਰ ਤੋਂ ਬਾਅਦ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।