ਫਗਵਾੜਾ ਪੁਲਿਸ ਨੇ ਹਨੀ ਟਰੈਪ ਵਿਚ ਫਸਾਕੇ ਲੋਕਾਂ ਕੋਲੋਂ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ

'ਹਨੀ ਟਰੈਪ': ਅਸ਼ਲੀਲ ਵੀਡੀਓ ਬਣਾ ਫਿਰੌਤੀ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼, 2 ਔਰਤਾਂ ਸਮੇਤ 4 ਕਾਬੂ ਹਨੀ ਟਰੈਪ ਚ ਫਸਣ ਵਾਲੇ ਅੰਮ੍ਰਿਤਸਰ, ਗੁਰਦਾਸਪੁਰ , ਕਪੂਰਥਲਾ, ਤੇ ਫਗਵਾੜਾ ਦੇ

ਕ੍ਰਿਪਾ ਕਰਕੇ ਸਾਡੇ ਚੈਨਲ ਨੂੰ ਸਬਸਕ੍ਰਾਈਬ ਕਰੋ - ਹੇਠਾਂ ਦਿਤੇ ਨਿਸ਼ਾਨ ਨੂੰ ਕਲਿਕ ਕਰੋ ਜੀ, ਸਬਸਕ੍ਰਾਈਬ ਕਰਨ ਤੋਂ ਬਾਦ ਬੈੱਲ ਨਿਸ਼ਾਨ ਦਬਾ ਕੇ ਆਲ ਚੁਣੋ ਜੀ

ਫਗਵਾੜਾ ਪੁਲਿਸ ਨੇ ਹਨੀ ਟਰੈਪ ਵਿਚ ਫਸਾਕੇ ਲੋਕਾਂ ਕੋਲੋਂ ਫਿਰੌਤੀਆਂ ਵਸੂਲਣ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਸਬੰਧੀ ਫਗਵਾੜਾ ਪੁਲਿਸ ਨੇ 2 ਔਰਤਾਂ ਸਮੇਤ 4 ਦੋਸ਼ੀਆਂ ਨੂੰ ਗਿ੍ਰਫਤਾਰ ਕਰਕੇ 4 ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ | 
ਐਸ.ਐਸ.ਪੀ. ਕਪੂਰਥਲਾ ਸ਼੍ਰੀ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਗਿਫਤਾਰ ਕੀਤੇ ਗਏ ਦੋਸ਼ੀਆਂ ਵਿਚ ਰਮਨਦੀਪ ਸ਼ਰਮਾ ਪਤਨੀ ਵਿਪਨ ਸ਼ਰਮਾ ਫਗਵਾੜਾ ,ਅਮਨਦੀਪ ਕੌਰ ਪੁੱਤਰੀ ਬਲਦੇਵ ਸਿੰਘ ਵਾਸੀ ਪਿੰਡ ਸੁਲਤਾਨ ਵਿੰਡ , ਚੰਦਰ ਭਾਨ ਪੁੱਤਰ ਜੀਵਨ ਲਾਲ ਵਾਸੀ ਫਗਵਾੜਾ ਤੇ ਰਾਜੀਵ ਸ਼ਰਮਾ ਪੁੱਤਰ ਜੈ ਕਾਂਤ ਸ਼ਰਮਾ ਵਾਸੀ ਫਗਵਾੜਾ ਸ਼ਾਮਿਲ ਹਨ। 
 
ਉਨ੍ਹਾਂ ਦੱਸਿਆ ਕਿ ਗਿਰੋਹ ਨੇ ਪੰਡਿਤ ਸ਼ੰਕਰ ਦੀ ਵੀਡਿਉ ਬਣਾ ਕੇ ਉਸ ਪਾਸੋਂ 3 ਲੱਖ ਰੁਪਏ ਜਬਰੀ ਵਸੂਲ ਕੀਤੇ। ਇਸੇ ਤਰ੍ਹਾਂ ਵਿਪਨ ਕੁਮਾਰ ਵਾਸੀ ਗੁਰਦਾਸਪੁਰ ਪਾਸੋਂ ਇੱਕ ਮੁੰਦਰੀ ਸੋਨਾ,ਕੜਾ ਚਾਂਦੀ ਅਤੇ 7000/-ਰੁਪਏ ਵਸੂਲ ਕੀਤੇ। ਇਸ ਤੋਂ ਇਲਾਵਾ ਕਵੀ ਰਾਜ ਪੰਡਿਤ ਦੀ ਵੀਡਿਉ ਬਣਾ ਕੇ ਵੀ ਉਸਨੂੰ ਇਹਨਾਂ ਨੇ ਬਲੈਕਮੇਲ ਕੀਤਾ। ਇਸ ਤੋਂ ਇਲਾਵਾ ਤ੍ਰਿਪਾਠੀ ਪੰਡਿਤ ਦੀ ਅਸ਼ਲੀਲ ਵੀਡੀਓ ਬਣਾ ਕੇ ਉਸ ਪਾਸੋਂ 50000/-ਰੁਪਏ ਜਬਰੀ ਵਸੂਲ ਕੀਤੇ | ਉਹਨਾਂ ਦਸਿਆ ਕਿ ਹੋਰ ਪੁੱਛਗਿੱਛ ਜਾਰੀ ਹੈ |